September 27, 2026, 8:05 pm
----------- Advertisement -----------
HomeNewsLatest Newsਲੁਧਿਆਣਾ ਦੇ ਰੇਲਵੇ ਸਟੇਸ਼ਨ ਤੋਂ ਨਾਬਾਲਗ ਲੜਕੀ ਸ਼ੱਕੀ ਹਾਲਾਤਾਂ ’ਚ ਹੋਈ ਲਾਪਤਾ,...

ਲੁਧਿਆਣਾ ਦੇ ਰੇਲਵੇ ਸਟੇਸ਼ਨ ਤੋਂ ਨਾਬਾਲਗ ਲੜਕੀ ਸ਼ੱਕੀ ਹਾਲਾਤਾਂ ’ਚ ਹੋਈ ਲਾਪਤਾ, ਭਰਾ ਹੋਣ ਦਾ ਦਾਅਵਾ ਕਰਨ ਵਾਲਾ ਨੌਜਵਾਨ ਨਿਕਲਿਆ ਪ੍ਰੇਮੀ

Published on

----------- Advertisement -----------

ਲੁਧਿਆਣਾ ਦੇ ਰੇਲਵੇ ਸਟੇਸ਼ਨ ਤੋਂ ਇੱਕ ਨਾਬਾਲਗ ਲੜਕੀ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਈ ਹੈ। ਇਸ ਮਾਮਲੇ ਵਿੱਚ ਜੀਆਰਪੀ ਸਟੇਸ਼ਨ ਦੀ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਲੜਕੀ ਦਾ ਭਰਾ ਹੋਣ ਦਾ ਦਾਅਵਾ ਕਰਨ ਵਾਲਾ ਨੌਜਵਾਨ ਉਸ ਦਾ ਪ੍ਰੇਮੀ ਨਿਕਲਿਆ। ਉਹ ਬਿਹਾਰ ਦੀ ਰਹਿਣ ਵਾਲੀ ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਗਿਆ ਸੀ। ਸਟੇਸ਼ਨ ‘ਤੇ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝੜਪ ਹੋ ਗਈ। 

ਦੱਸ ਦਈਏ ਕਿ ਲੜਕੀ ਕਿਸੇ ਦੀ ਮਦਦ ਲੈ ਕੇ ਢੋਲੇਵਾਲ ਪਹੁੰਚ ਗਈ। ਦੇਰ ਰਾਤ ਪੁਲਿਸ ਨੇ ਉਸ ਨੂੰ ਸੀਸੀਟੀਵੀ ਦੀ ਮਦਦ ਨਾਲ ਢੋਲੇਵਾਲ ਤੋਂ ਬਰਾਮਦ ਕਰ ਲਿਆ। ਜਾਣਕਾਰੀ ਦਿੰਦਿਆਂ ਪੰਜਾਬ ਜੀਆਰਪੀ ਦੇ ਐਸਪੀ ਬਲਰਾਮ ਰਾਣਾ ਨੇ ਦੱਸਿਆ ਕਿ ਮੁਲਜ਼ਮ ਦਾ ਨਾਮ ਅਵਿਨਾਸ਼ ਹੈ। ਉਹ ਪੁਲਿਸ ਨੂੰ ਆਪਣੀ ਜਾਣ-ਪਛਾਣ ਲਾਪਤਾ ਨੌਜਵਾਨ ਦਾ ਭਰਾ ਦੱਸ ਰਿਹਾ ਸੀ। ਲੜਕੀ ਦੇ ਬਰਾਮਦ ਹੋਣ ਤੋਂ ਬਾਅਦ ਲੜਕੀ ਨੇ ਖੁਲਾਸਾ ਕੀਤਾ ਕਿ ਉਹ ਉਸ ਨੂੰ ਵਰਗਲਾ ਕੇ ਪੰਜਾਬ ਲੈ ਆਇਆ ਸੀ। ਉਹ ਉਸ ਨੂੰ ਦੱਸਦਾ ਸੀ ਕਿ ਲੁਧਿਆਣੇ ਵਿਚ ਉਸਦੀ ਕਾਫੀ ਜਾਣ-ਪਛਾਣ ਹੈ, ਇੱਥੇ ਹੀ ਕੰਮ ਕਰਕੇ ਰਹਿਣਗੇ।

 ਨਾਲ ਹੀ ਐਸਪੀ ਬਲਰਾਮ ਰਾਣਾ ਨੇ ਦੱਸਿਆ ਕਿ ਸੀਸੀਟੀਵੀ ਵਿੱਚ ਲੜਕੀ ਆਪਣੀ ਮਰਜ਼ੀ ਨਾਲ ਕਿਸੇ ਨਾਲ ਜਾਂਦੀ ਦਿਖਾਈ ਦੇ ਰਹੀ ਹੈ। ਕੁੜੀ ਨੇ ਲਾਲ ਸੂਟ ਪਾਇਆ ਹੋਇਆ ਸੀ। ਜਦੋਂ ਰਾਤ ਤੱਕ ਜ਼ਿਲ੍ਹਾ ਪੁਲਿਸ ਦੇ ਸਿਟੀ ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਿਆ ਕਿ ਕੈਮਰਿਆਂ ਵਿੱਚ ਲੜਕੀ ਢੋਲੇਵਾਲ ਤੱਕ ਨਜ਼ਰ ਆ ਰਹੀ ਸੀ। ਢੋਲੇਵਾਲ ‘ਚ ਰਾਤ ਸਮੇਂ ਕੁਝ ਨੌਜਵਾਨ ਲੜਕੀ ਨਾਲ ਗੱਲ ਕਰਨ ਨੂੰ ਲੈ ਕੇ ਆਪਸ ‘ਚ ਲੜ ਰਹੇ ਸਨ। 

ਜਦੋਂ ਪੁਲਿਸ ਭਾਲ ਕਰਦੀ ਹੋਈ ਢੋਲੇਵਾਲ ਪਹੁੰਚੀ ਤਾਂ ਇਕ ਨੌਜਵਾਨ ਨੇ ਪੁਲਿਸ ਨੂੰ ਦੱਸਿਆ ਕਿ ਲਾਲ ਸੂਟ ਪਹਿਨੀ ਲੜਕੀ ਇਕ ਵਿਅਕਤੀ ਦੇ ਘਰ ਆਈ ਹੈ। ਪੁਲਿਸ ਨੇ ਬੱਚੀ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਹੈ ਅਤੇ ਉਸ ਨੂੰ ਸੀਡਬਲਯੂਸੀ ਭੇਜ ਦਿੱਤਾ ਹੈ। 

ਸੀਸੀਟੀਵੀ ਦੇਖਦੇ ਹੋਏ ਦੋਸ਼ੀ ਅਵਿਨਾਸ਼ ਨੇ ਪੁਲਿਸ ਦੇ ਸਾਹਮਣੇ ਕਾਫੀ ਡਰਾਮਾ ਰਚਿਆ। ਕੈਮਰੇ ‘ਚ ਲੜਕੀ ਦੀ ਫੋਟੋ ਦੇਖ ਕੇ ਦੋਸ਼ੀ ਨੇ ਰੋਣ ਦਾ ਕਾਫੀ ਡਰਾਮਾ ਰਚਿਆ। ਪੁਲਿਸ ਨੂੰ ਉਸੇ ਸਮੇਂ ਸ਼ੱਕ ਹੋਇਆ। ਇਸ ਤੋਂ ਬਾਅਦ ਜਦੋਂ ਨੌਜਵਾਨ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਹ ਖੁੱਲ੍ਹ ਕੇ ਕੁਝ ਵੀ ਜਵਾਬ ਨਹੀਂ ਦੇ ਸਕਿਆ।

ਜੀਆਰਪੀ ਬਲਰਾਮ ਰਾਣਾ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਿਹਾਰ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਲਦ ਹੀ ਪੁਲਿਸ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਬਿਹਾਰ ਲੈ ਜਾਵੇਗੀ। ਫਿਲਹਾਲ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...