November 13, 2026, 12:02 pm
----------- Advertisement -----------
HomeNewsBreaking Newsਗੁਰਦਾਸਪੁਰ 'ਚ ਮਾਂ ਬਣੀ ਨਾਬਾਲਗ ਲੜਕੀ: ਪੁਲਿਸ ਕੋਲ ਪਹੁੰਚਿਆ ਮਾਮਲਾ

ਗੁਰਦਾਸਪੁਰ ‘ਚ ਮਾਂ ਬਣੀ ਨਾਬਾਲਗ ਲੜਕੀ: ਪੁਲਿਸ ਕੋਲ ਪਹੁੰਚਿਆ ਮਾਮਲਾ

Published on

----------- Advertisement -----------

ਗੁਰਦਾਸਪੁਰ, 25 ਅਗਸਤ 2024 – ਗੁਰਦਾਸਪੁਰ ਦੇ ਸਿਵਲ ਹਸਪਤਾਲ ‘ਚ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਫਿਲਹਾਲ ਮਾਂ ਅਤੇ ਬੱਚਾ ਬਿਲਕੁਲ ਠੀਕ ਹਨ। ਲੜਕੀ ਨਾਬਾਲਗ ਹੋਣ ਕਾਰਨ ਇਹ ਮਾਮਲਾ ਪੁਲਿਸ ਅਤੇ ਚਾਈਲਡ ਵੈਲਫੇਅਰ ਸੁਸਾਇਟੀ ਕੋਲ ਪਹੁੰਚ ਗਿਆ ਹੈ। ਦੋਵੇਂ ਧਿਰਾਂ ਨੂੰ ਸੋਮਵਾਰ ਨੂੰ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ ਅਤੇ ਜੋ ਵੀ ਫੈਸਲਾ ਹੋਵੇਗਾ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਜਾਣਕਾਰੀ ਅਨੁਸਾਰ ਕਰੀਬ ਇਕ ਸਾਲ ਪਹਿਲਾਂ ਗੁਰਦਾਸਪੁਰ ਦੀ ਰਹਿਣ ਵਾਲੀ 16 ਸਾਲਾ ਲੜਕੀ ਅਤੇ ਅੰਮ੍ਰਿਤਸਰ ਦੇ 19 ਸਾਲਾ ਲੜਕੇ ਦੀ ਮੰਗਣੀ ਹੋਈ ਸੀ। ਲੜਕੀ ਇਸ ਸਮੇਂ 11ਵੀਂ ਜਮਾਤ ਵਿੱਚ ਪੜ੍ਹਦੀ ਹੈ। ਲੜਕੀ ਨੇ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਇੱਕ ਬੱਚੇ (ਪੁੱਤਰ) ਨੂੰ ਜਨਮ ਦਿੱਤਾ ਹੈ। ਡਿਲਿਵਰੀ ਸ਼ਨੀਵਾਰ ਸਵੇਰੇ ਹੋਈ।

ਹਸਪਤਾਲ ਪ੍ਰਬੰਧਕਾਂ ਨੇ ਇਸ ਸਬੰਧੀ ਸਾਖੀ ਵਨ ਸਟਾਪ ਅਤੇ ਦੀਨਾਨਗਰ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ। ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਅਨੂ ਗਿੱਲ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਦੋਵਾਂ ਧਿਰਾਂ ਨੂੰ ਸੋਮਵਾਰ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ, ਜੋ ਵੀ ਫੈਸਲਾ ਹੋਵੇਗਾ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਲਈ ਬੱਚੇ ਦਾ ਡੀਐਨਏ ਟੈਸਟ ਕਰਵਾਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਜੇਕਰ ਦੋਵੇਂ ਧਿਰਾਂ ਦੀ ਸਹਿਮਤੀ ਮੰਨ ਲਈ ਜਾਂਦੀ ਹੈ ਤਾਂ ਫਿਰ ਵੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਲੜਕੀ ਨਾਬਾਲਗ ਹੈ।

ਦੂਜੇ ਪਾਸੇ ਦੀਨਾਨਗਰ ਥਾਣੇ ਦੀ ਇੰਚਾਰਜ ਹਰਪ੍ਰੀਤ ਕੌਰ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਲੜਕਾ ਪੱਖ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਦੋਵਾਂ ਧਿਰਾਂ ਨੂੰ ਸੋਮਵਾਰ ਦਾ ਸਮਾਂ ਦਿੱਤਾ ਗਿਆ ਹੈ। ਦੋਵਾਂ ਧਿਰਾਂ ਨਾਲ ਗੱਲਬਾਤ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਦੂਜੇ ਪਾਸੇ ਹਸਪਤਾਲ ‘ਚ ਮੌਜੂਦ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਲੜਕੀ-ਲੜਕੇ ਨਾਲ ਰਿਸ਼ਤੇ ‘ਚ ਸੀ। ਉਹ ਇਕ-ਦੋ ਵਾਰ ਮਿਲਣ ਲਈ ਅੰਮ੍ਰਿਤਸਰ ਵੀ ਗਈ ਸੀ।

ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਨਾਬਾਲਗ ਲੜਕੀ ਵੱਲੋਂ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਪੁਲਿਸ ਵਿਭਾਗ ਵੱਲੋਂ ਕਾਰਵਾਈ ਹੋਣੀ ਤੈਅ ਹੈ। ਜਦੋਂ ਕਿ ਜੇਕਰ ਲੜਕੇ ਦਾ ਪੱਖ ਸਵੀਕਾਰ ਕਰਦਾ ਹੈ ਕਿ ਬੱਚਾ ਉਨ੍ਹਾਂ ਦਾ ਹੈ ਤਾਂ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਜੇਕਰ ਲੜਕੇ ਵਾਲਾ ਪੱਖ ਨਹੀਂ ਮੰਨਦਾ ਹੈ ਤਾਂ ਬੱਚੇ ਅਤੇ ਲੜਕੇ ਦਾ ਡੀਐਨਏ ਟੈਸਟ ਕਰਵਾਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...