November 6, 2026, 9:10 am
----------- Advertisement -----------
HomeNewsBreaking Newsਖੰਨਾ 'ਚ ਨਗਰ ਕੌਂਸਲ ਦੇ ਕਮਿਊਨਿਟੀ ਹਾਲ ਨੂੰ ਕਿਰਾਏ 'ਤੇ ਦੇ ਕੇ...

ਖੰਨਾ ‘ਚ ਨਗਰ ਕੌਂਸਲ ਦੇ ਕਮਿਊਨਿਟੀ ਹਾਲ ਨੂੰ ਕਿਰਾਏ ‘ਤੇ ਦੇ ਕੇ ਲੱਖਾਂ ਦਾ ਗਬਨ, ਹਾਈਕੋਰਟ ਦੇ ਹੁਕਮਾਂ ‘ਤੇ ਮੁਲਜ਼ਮਾਂ ਖ਼ਿਲਾਫ਼ FIR ਦਰਜ

Published on

----------- Advertisement -----------

ਖੰਨਾ ‘ਚ ਨਗਰ ਕੌਂਸਲ ਦੇ ਕਮਿਊਨਿਟੀ ਹਾਲ ਨੂੰ ਗਲਤ ਤਰੀਕੇ ਨਾਲ ਕਿਰਾਏ ‘ਤੇ ਦੇ ਕੇ 58 ਲੱਖ ਰੁਪਏ ਦੇ ਗਬਨ ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।

ਦੱਸ ਦਈਏ ਕਿ ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਸ ਗਬਨ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬੰਤ ਸਿੰਘ ਦਬੁਰਜੀ ’ਤੇ ਗੰਭੀਰ ਦੋਸ਼ ਲਾਏ ਹਨ।

ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਦੋਰਾਹਾ ਨਗਰ ਕੌਂਸਲ ਵੱਲੋਂ ਸਰਕਾਰ ਦੀ ਕਰੋੜਾਂ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਬਣਾਇਆ ਗਿਆ ਸੀ, ਜਿਸ ਦਾ ਮਕਸਦ ਇੱਥੇ ਗਰੀਬ ਲੋਕਾਂ ਦੇ ਸਮਾਗਮ ਬਹੁਤ ਘੱਟ ਖਰਚੇ ’ਤੇ ਕਰਵਾਉਣਾ ਸੀ। ਪਰ ਕਾਂਗਰਸ ਦੇ ਰਾਜ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਬੰਤ ਸਿੰਘ ਦਬੁਰਜੀ ਨੇ ਪਹਿਲਾਂ ਇਸ ਨੂੰ ਤਿੰਨ ਸਾਲ ਲਈ ਆਪਣੇ ਰਿਸ਼ਤੇਦਾਰ ਨੂੰ ਕਿਰਾਏ ’ਤੇ ਦਿੱਤਾ ਸੀ।

ਫਿਰ ਇਹ ਗਲਤ ਤਰੀਕੇ ਨਾਲ ਪਟਿਆਲਾ ਦੇ ਅਮਰਜੀਤ ਸਿੰਘ ਨੂੰ ਕਿਰਾਏ ‘ਤੇ ਦੇ ਦਿੱਤਾ ਗਿਆ। ਅਮਰਜੀਤ ਸਿੰਘ ਦਾ ਕੋਈ ਦਸਤਾਵੇਜ਼ ਨਹੀਂ ਲਿਆ ਗਿਆ ਅਤੇ ਕਮਿਊਨਿਟੀ ਹਾਲ ਤਿੰਨ ਸਾਲਾਂ ਤੋਂ ਕਿਰਾਏ ’ਤੇ ਚੱਲ ਰਿਹਾ ਸੀ। ਕਿਰਾਇਆ ਨਹੀਂ ਦਿੱਤਾ ਗਿਆ। ਇਸ ਵਿੱਚ 58 ਲੱਖ ਰੁਪਏ ਦੀ ਗਬਨ ਕੀਤੀ ਗਈ। ਉਹ ਕਮਿਊਨਿਟੀ ਹਾਲ ਦਾ ਸਾਰਾ ਸਮਾਨ ਲੈ ਗਏ, ਇੱਥੋਂ ਤੱਕ ਕਿ ਟੁੱਟੇ-ਭੱਜੇ ਵੀ।

ਗੱਲਬਾਤ ਕਰਦਿਆਂ ਗਿਆਸਪੁਰਾ ਨੇ ਦੱਸਿਆ ਕਿ ਵਿਧਾਇਕ ਬਣਨ ਤੋਂ ਬਾਅਦ ਜਦੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਮਤਾ ਪਾਸ ਕਰਕੇ ਐਸਐਸਪੀ ਖੰਨਾ ਨੂੰ ਸ਼ਿਕਾਇਤ ਕੀਤੀ। ਇਸ ਵਿੱਚ ਕਿਸੇ ਦਾ ਨਾਂ ਨਹੀਂ ਸੀ। ਪਰ ਨਗਰ ਕੌਂਸਲ ਦੋਰਾਹਾ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਦੋਬੁਰਜੀ ਨੇ ਖੁਦ ਹਾਈਕੋਰਟ ਪਹੁੰਚ ਕੇ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਨੂੰ ਸਹੀ ਕਰਾਰ ਦਿੰਦਿਆਂ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।

ਨਾਲ ਹੀ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਅਦਾਲਤੀ ਲੜਾਈ ਵਿੱਚ ਸੱਚ ਦੀ ਜਿੱਤ ਹੋਈ ਹੈ। ਇਸ ਤੋਂ ਬਾਅਦ ਐਸਐਸਪੀ ਖੰਨਾ ਨੂੰ ਸ਼ਿਕਾਇਤ ਕਰਕੇ ਮੁੜ ਜਾਂਚ ਦੀ ਮੰਗ ਕੀਤੀ ਜਾਵੇਗੀ। ਵਿਧਾਇਕ ਨੇ ਕਿਹਾ ਕਿ ਇਸ ਗਬਨ ਮਾਮਲੇ ਵਿੱਚ ਸਾਬਕਾ ਵਿਧਾਇਕ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।

ਨਗਰ ਕੌਂਸਲ ਦੋਰਾਹਾ ਦੇ ਮੌਜੂਦਾ ਚੇਅਰਮੈਨ ਸੁਦਰਸ਼ਨ ਕੁਮਾਰ ਪੱਪੂ ਨੇ ਦੱਸਿਆ ਕਿ ਕਰੋੜਾਂ ਰੁਪਏ ਦੀ ਇਮਾਰਤ ਖੰਡਰ ਬਣ ਚੁੱਕੀ ਹੈ। ਇਹ ਸਭ ਕਾਂਗਰਸ ਦੀ ਬਦੌਲਤ ਹੈ। ਗਬਨ ਕਰਨ ਵਾਲਿਆਂ ਨੂੰ ਹੁਣ ਜੇਲ੍ਹ ਜਾਣਾ ਪਵੇਗਾ। ਉਹ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹਨ। ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਗਬਨ ਦੇ ਸਾਰੇ ਦੋਸ਼ ਝੂਠੇ ਹਨ। ਇਸ ਸਬੰਧੀ ਵਿਸਥਾਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਫਿਲਹਾਲ ਅਦਾਲਤ ਦੇ ਹੁਕਮਾਂ ਦੀ ਕਾਪੀ ਮੰਗਵਾਈ ਗਈ ਹੈ। ਆਰਡਰ ਪੜ੍ਹ ਕੇ ਸਪੱਸ਼ਟੀਕਰਨ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...