ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਬਠਿੰਡਾ ਥਰਮਲ ਪਲਾਂਟ ਦੇ ਨੇੜੇ ਤੇਜ਼ ਰਫਤਾਰ ਇਨੋਵਾ ਗੱਡੀ ਨੇ ਵਿਧਾਇਕ ਦੀ ਗੱਡੀ ਨੂੰ ਟੱਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਤਿੰਨ ਗੱਡੀਆਂ ਦੀ ਆਪਸ ਵਿੱਚ ਟੱਕਰ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਨੁਕਸਾਨ ਅਨੁਸਾਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਸਿੰਘ ਕੰਬੋਜ ਐਤਵਾਰ ਨੂੰ ਮਲੋਟ ‘ਚ ਆਯੋਜਿਤ ਕਿਸਾਨ ਮੇਲੇ ‘ਚ ਸ਼ਾਮਲ ਹੋਣ ਜਾ ਰਹੇ ਸਨ। ਜਦੋਂ ਉਹ ਬਠਿੰਡਾ ਤੋਂ ਮਲੋਟ ਰੋਡ ’ਤੇ ਪੁੱਜੇ ਤਾਂ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਰਾਜਸਥਾਨ ਨੰਬਰ ਦੀ ਗੱਡੀ ਨੇ ਵਿਧਾਇਕ ਦੀ ਕਾਰ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ। ਇਨੋਵਾ ਕਾਰ ਨੇ ਵਿਧਾਇਕ ਦੀ ਕਾਰ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਜਿਸ ਕਾਰਨ ਵਿਧਾਇਕ ਦੀ ਕਾਰ ਅੱਗੇ ਚੱਲ ਰਹੇ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਦੀ ਪਾਇਲਟ ਕਾਰ ਨਾਲ ਟਕਰਾ ਗਈ ਅਤੇ ਵਿਧਾਇਕ ਅਤੇ ਪਾਇਲਟ ਕਾਰ ਤੋਂ ਇਲਾਵਾ ਤੀਜੀ ਇਨੋਵਾ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।