October 8, 2026, 1:14 pm
----------- Advertisement -----------
HomeNewsLatest Newsਵਿਧਾਇਕਾ ਮਾਣੂੰਕੇ ਵੱਲੋਂ ਨਜਾਇਜ਼ ਮਾਈਨਿੰਗ ਰੋਕਣ ਸਬੰਧੀ ਮੰਤਰੀ ਨਾਲ ਮੁਲਾਕਾਤ

ਵਿਧਾਇਕਾ ਮਾਣੂੰਕੇ ਵੱਲੋਂ ਨਜਾਇਜ਼ ਮਾਈਨਿੰਗ ਰੋਕਣ ਸਬੰਧੀ ਮੰਤਰੀ ਨਾਲ ਮੁਲਾਕਾਤ

Published on

----------- Advertisement -----------

ਹਲਕਾ ਵਾਸੀਆਂ ਨੂੰ ਸਾਫ਼ ਸੁਥਰਾ ਪ੍ਰਸ਼ਾਸ਼ਨ ਦੇਣ ਲਈ ਬਚਨਵੱਧ ਹਾਂ-ਬੀਬੀ ਮਾਣੂੰਕੇ
ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮਾਈਨਿੰਗ ਦੇ ਸਬੰਧ ਵਿੱਚ ਮੁਲਾਕਾਤ ਕੀਤੀ। ਇਸ ਮੁਲਾਕਾਤ ਮੌਕੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੀ ਉਹਨਾਂ ਦੇ ਨਾਲ ਸਨ। ਮੀਟਿੰਗ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ਮਾਈਨਿੰਗ ਮੰਤਰੀ ਨੂੰ ਨਜਾਇਜ਼ ਮਾਈਨਿੰਗ ਰੋਕਣ ਲਈ ਢੁਕਵੇਂ ਤੇ ਸਖ਼ਤ ਕਦਮ ਚੁੱਕਣ ਲਈ ਉਪਰਾਲੇ ਕਰਨ ਸਬੰਧੀ ਮੰਗ ਕੀਤੀ।

ਉਹਨਾਂ ਆਖਿਆ ਕਿ ਮੰਤਰੀ ਬੈਂਸ ਨੇ ਵਿਸ਼ਵਾ਼ਸ ਦਿਵਾਇਆ ਹੈ ਕਿ ਸਬੰਧਿਤ ਠੇਕੇਦਾਰ ਨੂੰ ਜਾਰੀ ਹੋਈ ਖੱਡ ਦੀ ਨਿਸ਼ਾਨਦੇਹੀ ਕਰਵਾਕੇ ਝੰਡੇ ਲਗਾਏ ਜਾਣਗੇ, ਖੱਡ ਦੇ ਬਾਹਰ ਨੋਟਿਸ ਬੋਰਡ ਲਗਾਕੇ ਪੂਰੀ ਜਾਣਕਾਰੀ ਲਿਖੀ ਜਾਵੇਗੀ, ਸਰਕਾਰ ਖੱਡਾਂ ਦੀ ਨਿਗਰਾਨੀ ਲਈ ਸੀ.ਸੀ.ਟੀ.ਵੀ ਕੈਮਰੇ ਲਗਾਉਣ ਬਾਰੇ ਵੀ ਵਿਚਾਰ ਕਰ ਰਹੀ ਹੈ ਲੋਕਾਂ ਨੂੰ ਸਸਤਾ ਰੇਤਾ-ਬਜ਼ਰੀ ਦਿਵਾਉਣ ਲਈ ਵੀ ਸਰਕਾਰ ਤਜਵੀਜ਼ਾਂ ਤਿਆਰ ਕਰ ਰਹੀ ਹੈ। ਇਸ ਤੋਂ ਇਲਾਵਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਹਲਕੇ ਦੇ ਲੋਕਾਂ ਨੇ ਉਹਨਾਂ ਨੂੰ ਵੱਡੀ ਲੀਡ ਦਿਵਾਕੇ ਦੂਜੀ ਵਾਰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਹਲਕਾ ਵਾਸੀਆਂ ਨੂੰ ਸਾਫ਼ ਸੁਥਰਾ ਪ੍ਰਸ਼ਾਸ਼ਨ ਦੇਣ ਲਈ ਹਰ ਸਮੇਂ ਯਤਨਸ਼ੀਲ ਰਹਿਣਗੇ।

ਇਸ ਸਬੰਧ ਵਿੱਚ ਉਹਨਾਂ ਵੱਲੋਂ ਹਲਕੇ ਦੇ ਅਧਿਕਾਰੀਆਂ ਨਾਲ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਹਨਾਂ ਦੇ ਹੱਲ ਕਰਨ ਲਈ ਸਖ਼ਤ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਲਈ ਪ੍ਰਪੋਜ਼ਲਾਂ ਤਿਆਰ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਜੋ ਹਲਕੇ ਨੂੰ ਨਮੂਨੇ ਦਾ ਬਣਾਇਆ ਜਾ ਸਕੇ। ਵਿਧਾਇਕਾ ਨੇ ਆਖਿਆ ਕਿ ਹਲਕੇ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਤੁਰੰਤ ਸ਼ੁਰੂ ਕਰਨ ਲਈ ਅਧਿਕਾਰੀਆਂ ਨੂੰ ਕਹਿ ਦਿੱਤਾ ਗਿਆ ਹੈ ਅਤੇ ਜਿੱਥੇ ਕਿਤੇ ਵੀ ਸੜਕਾਂ ਜਾਂ ਗਲੀਆਂ ਟੁੱਟੀਆਂ ਹੋਈਆਂ ਹਨ, ਉਹਨਾਂ ਦੀ ਮੁਰੰਮਤ ਕਰਨ ਅਤੇ ਜਿੱਥੇ ਗਲੀਆਂ ਨਵੀਆਂ ਬਣਨ ਵਾਲੀਆਂ ਹਨ, ਉਹਨਾਂ ਸਬੰਧੀ ਤੁਰੰਤ ਕਾਰਵਾਈ ਕਰਨ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਉਹਨਾਂ ਦੇ ਨਾਲ ਪ੍ਰੋਫੈਸਰ ਸੁਖਵਿੰਦਰ ਸਿੰਘ, ਅਮਰਦੀਪ ਸਿੰਘ ਟੂਰੇ, ਕੁਲਵਿੰਦਰ ਸਿੰਘ ਕਾਲਾ, ਪ੍ਰੀਤਮ ਸਿੰਘ ਅਖਾੜਾ, ਗੁਰਪ੍ਰੀਤ ਸਿੰਘ ਨੋਨੀ, ਸਰਪੰਚ ਗੁਰਨਾਮ ਸਿੰਘ ਭੈਣੀ, ਸੋਨੀ ਕਾਉਂਕੇ, ਸਰਪੰਚ ਸੁਰਜੀਤ ਸਿੰਘ ਜਨੇਤਪੁਰਾ, ਸਨੀ ਬੱਤਰਾ, ਕੁਲਵੰਤ ਸਿੰਘ ਕਮਲ, ਮਨਪ੍ਰੀਤ ਸਿੰਘ ਮੰਨਾਂ, ਰਾਮਾ ਨਾਹਰ, ਅਮਨ ਨਾਹਰ, ਬਲਜੀਤ ਸਿੰਘ, ਸੁਸ਼ੀਲ ਕੁਮਾਰ, ਗੁਰਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...

ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ।...

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...