September 27, 2026, 12:28 pm
----------- Advertisement -----------
HomeNewsLatest Newsਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਮ ਆਦਮੀ ਕਲੀਨਿਕਾਂ ਵਿਖੇ ਸੇਵਾਵਾਂ ਪ੍ਰਦਾਨ ਕਰਨ...

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਮ ਆਦਮੀ ਕਲੀਨਿਕਾਂ ਵਿਖੇ ਸੇਵਾਵਾਂ ਪ੍ਰਦਾਨ ਕਰਨ ਲਈ 12 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Published on

----------- Advertisement -----------

ਸੰਗਰੂਰ, 27 ਜੂਨ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਅਤੇ ਬਿਹਤਰੀਨ ਸੁਧਾਰ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਇਹ ਪ੍ਰਗਟਾਵਾ ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ’ਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇਮਪੈਨਲਮੇਂਟ ਤਹਿਤ ਵਾਕ ਇੰਨ ਇੰਟਰਵਿਊ ਦੇ ਅਧਾਰ ਉੱਤੇ ਚੁਣੇ ਗਏ 12 ਨਵੇਂ ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਸਮੇਂ ਕੀਤਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਵਿਖੇ ਇਨ੍ਹਾਂ ਤਾਇਨਾਤੀਆਂ ਨਾਲ ਸਿਹਤ ਵਿਭਾਗ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਐੱਮ.ਬੀ.ਬੀ.ਐਸ ਯੋਗਤਾ ਵਾਲੇ ਇਹ ਮੈਡੀਕਲ ਅਫ਼ਸਰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਲੋੜਵੰਦਾਂ ਦੀ ਭਲਾਈ ਲਈ ਵਧੇਰੇ ਤਨਦੇਹੀ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਵਿਧਾਇਕ ਨੇ ਨਵੇਂ ਉਮੀਦਵਾਰਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ ਦਿੱਤਾ।

ਇਸ ਮੌਕੇ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਗਠਿਤ ਚੋਣ ਕਮੇਟੀ ਵੱਲੋਂ ਪੂਰੇ ਪਾਰਦਰਸ਼ੀ ਢੰਗ ਨਾਲ ਨਿਰੋਲ ਯੋਗਤਾ ਦੇ ਆਧਾਰ ’ਤੇ ਇਨ੍ਹਾਂ ਮੈਡੀਕਲ ਅਫ਼ਸਰਾਂ ਦੀ ਚੋਣ ਕੀਤੀ ਗਈ ਹੈ ਅਤੇ ਇਹ ਹੁਣ ਆਮ ਆਦਮੀ ਕਲੀਨਿਕਾਂ ਦੀ ਕਾਰਜਪ੍ਰਣਾਲੀ ਵਿੱਚ ਪਹਿਲਾਂ ਨਾਲੋਂ ਵੀ ਜਿਆਦਾ ਸੁਧਾਰ ਲਿਆਉਣ ਲਈ ਸਰਗਰਮ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲਿਨਿਕਾਂ ਵਿੱਚ ਮੈਡੀਕਲ ਅਫ਼ਸਰਾਂ ਦੀ ਘਾਟ ਨੂੰ ਜ਼ਿਲ੍ਹਾ ਸੰਗਰੂਰ ਵਿਖੇ ਹੁਣ ਸਥਾਈ ਤੌਰ ’ਤੇ ਦੂਰ ਕਰ ਦਿੱਤਾ ਗਿਆ ਹੈ ਜਿਸ ਨਾਲ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਵੱਡਾ ਨਿਖਾਰ ਆਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...