December 9, 2024, 1:10 pm
----------- Advertisement -----------
HomeNewsPunjabਵਿਧਾਇਕ ਪਠਾਣਮਾਜਰਾ ਤੇ ਗੁਰਲਾਲ ਘਨੌਰ ਵੱਲੋਂ ਭਾਰਤੀ ਵੇਟਲਿਫ਼ਟਰ ਟੀਮ ਦਾ ਪਟਿਆਲਾ ਪੁੱਜਣ...

ਵਿਧਾਇਕ ਪਠਾਣਮਾਜਰਾ ਤੇ ਗੁਰਲਾਲ ਘਨੌਰ ਵੱਲੋਂ ਭਾਰਤੀ ਵੇਟਲਿਫ਼ਟਰ ਟੀਮ ਦਾ ਪਟਿਆਲਾ ਪੁੱਜਣ ‘ਤੇ ਸਵਾਗਤ

Published on

----------- Advertisement -----------

ਪਟਿਆਲਾ, 6 ਅਗਸਤ: ਬਰਮਿੰਘਮ ਰਾਸ਼ਟਰ ਮੰਡਲ ਖੇਡਾਂ ‘ਚ ਤਮਗੇ ਜਿੱਤ ਕੇ ਵਾਪਸ ਪਰਤੀ ਭਾਰਤੀ ਵੇਟਲਿਫ਼ਟਰਾਂ ਦੀ ਟੀਮ ਦਾ ਅੱਜ ਪਟਿਆਲਾ ਪੁੱਜਣ ‘ਤੇ ਇੱਥੇ ਐਨ.ਆਈ.ਐਸ. ਵਿਖੇ ਗਰਮਜੋਸ਼ੀ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਇਨ੍ਹਾਂ ਤਮਗਾ ਜੇਤੂ ਖਿਡਾਰੀਆਂ ‘ਚ 4 ਖਿਡਾਰੀ ਪੰਜਾਬ ਨਾਲ ਸਬੰਧਤ ਹਨ, ਜਿਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਵਾਗਤ ਕਰਨ ਅਤੇ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਵਧਾਈ ਦੇਣ ਲਈ ਸਨੌਰ ਤੇ ਘਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਗੁਰਲਾਲ ਘਨੌਰ ਵਿਸ਼ੇਸ਼ ਤੌਰ ‘ਤੇ ਪੁੱਜੇ ਹੋਏ ਸਨ। ਇਸ ਮੌਕੇ ਐਨ.ਆਈ.ਐਸ. ਦੇ ਸੀਨੀਅਰ ਕਾਰਜਕਾਰੀ ਡਾਇਰੈਕਟਰ ਕਰਨਲ ਰਾਜ ਸਿੰਘ ਬਿਸ਼ਨੋਈ ਤੇ ਪਟਿਆਲਾ ਦੇ ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ ਨੇ ਵੀ ਟੀਮ ਦਾ ਭਰਵਾਂ ਸਵਾਗਤ ਕੀਤਾ।

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਵਧਾਈ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਪੰਜਾਬ ਦੇ ਚਾਂਦੀ ਦੇ ਤਮਗਾ ਜੇਤੂ ਖਿਡਾਰੀ ਵਿਕਾਸ ਠਾਕੁਰ ਨੂੰ 50 ਲੱਖ ਰੁਪਏ ਅਤੇ ਕਾਂਸੀ ਦਾ ਤਮਗਾ ਜੇਤੂ ਖਿਡਾਰੀ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਨੂੰ 40 ਲੱਖ ਰੁਪਏ ਦਾ ਨਗ਼ਦ ਇਨਾਮ ਦੇਣ ਦਾ ਐਲਾਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਯੂਸ ਹੋ ਚੁੱਕੇ ਖਿਡਾਰੀਆਂ ਲਈ ਪੰਜਾਬ ਸਰਕਾਰ ਨਵੀਂ ਆਸ ਦੀ ਕਿਰਨ ਲੈਕੇ ਆਈ ਹੈ ਅਤੇ ਰਾਜ ਸਰਕਾਰ ਵੱਲੋਂ ਐਲਾਨੀ ਨਗ਼ਦ ਇਨਾਮੀ ਰਾਸ਼ੀ ਸਾਡੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ‘ਚ ਬਹੁਤ ਹੀ ਵੱਡੀ ਭੂਮਿਕਾ ਅਦਾ ਕਰੇਗੀ ਅਤੇ ਹੋਰ ਵੀ ਖਿਡਾਰੀ ਅੱਗੇ ਆਉਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੱਲਾਸ਼ੇਰੀ ਨਾਲ ਜਿੱਥੇ ਸਾਡੀਆਂ ਰਵਾਇਤੀ ਖੇਡਾਂ ਦੁਬਾਰਾ ਪ੍ਰਫ਼ੁਲਤ ਹੋਣਗੀਆਂ ਅਤੇ ਉਥੇ ਹੀ ਖਿਡਾਰੀਆਂ ਦਾ ਮਨੋਬਲ ਵੀ ਵਧਦਾ ਹੈ। ਅੱਜ ਭਾਰਤ ਪੁੱਜੇ ਖਿਡਾਰੀਆਂ ਵਿਚ ਸੋਨ ਤਮਗਾ ਜੇਤੂ ਮੀਰਾਂ ਬਾਈ ਚਾਨੂੰ, ਜਿਰਮੀ ਲਾਲਰੀਨੁਗਾ, ਅਚਿੰਤਾ ਸੀਉਲੀ, ਚਾਂਦੀ ਦਾ ਤਮਗਾ ਜੇਤੂ ਭੰਡਾਰਨੀ ਦੇਵੀ, ਸੰਕੇਤ ਸਰਗਰ, ਵਿਕਾਸ ਠਾਕੁਰ, ਕਾਂਸੀ ਦਾ ਤਗਮ ਜੇਤੂ ਹਰਜਿੰਦਰ ਕੌਰ, ਗੁਰਦੀਪ ਸਿੰਘ, ਗੁਰੂਰਾਜਾ ਪੂਜਾਰੇ ਸ਼ਾਮਿਲ ਸਨ। ਇਸ ਤੋਂ ਇਲਾਵਾ ਚੌਥੇ ਸਥਾਨ ਉਤੇ ਰਹੀ ਅਜੇ ਸਿੰਘ, ਪੋਰੀ ਹਜਾਰਿਕਾ (ਸੱਤਵੇਂ), ਊਸ਼ਾ ਕੁਮਾਰਾ (ਛੇਵੇਂ) ਅਤੇ ਪੂਰਨਿਮਾ ਪਾਂਡੇ (ਛੇਵੇਂ ਸਥਾਨ) ਵੀ ਅੱਜ ਪਹੁੰਚੇ ਖਿਡਾਰੀਆਂ ਵਿਚ ਸ਼ਾਮਿਲ ਸਨ। ਟੀਮ ਦੇ ਸਵਾਗਤ ਮੌਕੇ ਐਨ.ਆਈ.ਐਸ. ਦੇ ਡਿਪਟੀ ਡਾਇਰੈਕਟਰ ਗੌਰਵ ਰਾਵਤ, ਟੀਮ ਦਾ ਸਹਾਇਕ ਕੋਚ ਸੰਦੀਪ ਸਿੰਘ ਸਮੇਤ ਖਿਡਾਰੀ ਅਤੇ ਵੱਡੀ ਗਿਣਤੀ ਖੇਡ ਪ੍ਰਸ਼ੰਸਕ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਖਤਸ੍ਰੀਦਮਦਮਾਸਾਹਿਬ ‘ਤੇਪੁੱਜੇਸੁਖਬੀਰਬਾਦਲ, ਪੁਲਿਸਪ੍ਰਸ਼ਾਸਨਵੱਲੋਂਸੁਰੱਖਿਆਦੇਪੁਖਤਾਇੰਤਜ਼ਾਮ

 ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਨੂੰ ਭੁਗਤਨ ਲਈ ਪੰਜਾਬ ਦੇ...

ਸਿੱਧੂ ਮੂਸੇਵਾਲਾ ਅਦਾਲਤ ਨੇ ਪੁਲਸ ਮੁਲਾਜ਼ਮ ਸਣੇ ਦੋ ਸਰਕਾਰੀ ਗਵਾਹਾਂ ਖਿਲਾਫ ਵਾਰੰਟ ਕੀਤੇ ਜਾਰੀ

ਮਾਨਸਾ ਅਦਾਲਤ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਇਕ ਸੇਵਾਮੁਕਤ ਪੁਲਸ ਮੁਲਾਜ਼ਮ ਸਮੇਤ ਦੋ...

ਔਰਤ ਦਾ ਕਤਲ ਕਰਨ ਮਗਰੋਂ ਨੌਜਵਾਨ ਨੇ ਲਗਾਈ ਅੱਗ ,ਫਿਰ ਖੁਦ ਵੀ ਚੁੱਕਿਆ ਖੌਫਨਾਕ ਕਦਮ

 ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਵਿੱਚ ਪਿੰਡ ਬੋੜਾਵਾਲ ਵਿੱਚ ਇੱਕ ਨੌਜਵਾਨ ਵੱਲੋਂ ਇੱਕ ਔਰਤ...

ਪੰਜਾਬ ‘ਚ ਅੱਜ ਸ਼ਾਮ ਤੋਂ ਵਿਗੜੇਗਾ ਮੌਸਮ, ਦੋ ਦਿਨ ਮੀਂਹ

ਮਾਨਸੂਨ ਤੋਂ ਬਾਅਦ ਪਿਛਲੇ 2 ਮਹੀਨਿਆਂ ਦੇ ਸੋਕੇ ਤੋਂ ਬਾਅਦ ਹੁਣ ਹਲਕੀ ਬਾਰਿਸ਼ ਹੋਣ...

ਐਚ ਐਸ ਫੂਲਕਾ ਨੇ ਕੀਤਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਐਲਾਨ,ਕਿਹਾ ਲੋੜ ਹੈ ਨਵੀਂ ਸ਼ੁਰੂਆਤ ਦੀ

ਵੀਓਪੀ ਬਿਓਰੋ: ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਸ਼ਨੀਵਾਰ ਨੂੰ ਮੁੜ ਸਿਆਸਤ ਵਿੱਚ ਆਉਣ ਦਾ...

 ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ, ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਕੀਤੀ ਮੰਗ

ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਚੌੜਾ ਖਿਲਾਫ ਕਾਰਵਾਈ ਦੀ ਉਠੀ ਮੰਗ,ਦਿੱਤਾ ਮੰਗ ਪੱਤਰ

GPC ਦੇ ਅੰਤਰਿਮ ਕਮੇਟੀ ਦੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਕਤ ਸਾਹਿਬਹ ਦੇ ਜਥੇਦਾਰ...

ਇਸ ਪਿੰਡ ਚ ਨਸ਼ਾ ਵੇਚਣ ਵਾਲਿਆਂ ਦੀ ਨਹੀਂ ਖੈਰ,ਹੋਵੇਗੀ ਇਹ ਕਾਰਵਾਈ

ਨਾਭਾ ਬਲਾਕ ਦੇ ਪਿੰਡ ਭੋਜੌਮਾਜਰੀ ਦੀ ਪੰਚਾਇਤ ਅਤੇ ਪਿੰਡ ਵਾਸੀਆ ਦੇ ਵੱਲੋਂ ਨਵੇਕਲੀ ਪਹਿਲ।...

ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਬਲ ਦਾ ਇਸਤਮਾਲ,ਵਾਪਿਸ ਪਰਤੇ ਕਿਸਾਨ

ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ...