ਇਹਨੀਂ ਦਿਨੀ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਆਮ ਆਦਮੀ ਪਾਰਟੀ ਦੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਹਨਾਂ ਨੇ ਸੋਸ਼ਲ ਮੀਡੀਆ ਉੱਪਰ ਪੋਸਟ ਸਾਂਝੀ ਕਰਕੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ।
ਦੱਸ ਦਈਏ ਕਿ ਸ਼ੀਤਲ ਅੰਗੁਰਾਲ ਨੇ ਸੋਸ਼ਲ ਮੀਡੀਆ ਲਿੱਖਿਆ ਕਿ ਉਹ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਜਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਰਹੇ ਹਨ।
ਉਧਰ ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਜਲੰਧਰ ਤੋਂ ਰਿੰਕੂ ਨੂੰ ਟਿਕਟ ਦੇ ਚੁੱਕੀ ਹੈ।
ਦੱਸਣਯੋਗ ਹੈ ਕਿ ਰਿੰਕੂ ਪਿਛਲੇ ਸਾਲ ਜਲੰਧਰ ਉਪ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਸਨ। ਉਹ ਲੋਕ ਸਭਾ ‘ਚ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਹਨ। ਰਿੰਕੂ ਪਹਿਲਾਂ ਕਾਂਗਰਸ ਵਿੱਚ ਸੀ। ਉਹ 27 ਅਪ੍ਰੈਲ 2023 ਨੂੰ ‘ਆਪ’ ‘ਚ ਸ਼ਾਮਲ ਹੋਏ ਸਨ।