November 15, 2026, 4:09 pm
----------- Advertisement -----------
HomeNewsLatest Newsਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ 'ਚੋ ਖਿਡਾਰੀਆਂ ਦੇ ਮੋਬਾਇਲ ਅਤੇ ਕੱਪੜੇ ਚੋਰੀ

ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ‘ਚੋ ਖਿਡਾਰੀਆਂ ਦੇ ਮੋਬਾਇਲ ਅਤੇ ਕੱਪੜੇ ਚੋਰੀ

Published on

----------- Advertisement -----------

ਲੁਧਿਆਣਾ ‘ਚ ਬਣੇ ਗੁਰੂ ਨਾਨਕ ਸਟੇਡੀਅਮ ਚੋ ਖਿਡਾਰੀਆਂ ਦੇ ਮੋਬਾਈਲ ਅਤੇ ਵਰਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹਾ ਪੱਧਰ ’ਤੇ ਬਾਸਕਟਬਾਲ ਮੈਚ ਖੇਡਣ ਆਈ ਅੰਡਰ-17 ਟੀਮ ਦੇ ਖਿਡਾਰੀਆਂ ਦੇ 5 ਮੋਬਾਈਲ ਫੋਨ ਚੋਰੀ ਹੋ ਗਏ। ਉਥੇ ਹੀ ਇਕ ਹੋਰ ਬੈਗ ਵਿਚ ਖਿਡਾਰੀਆਂ ਦੇ ਕੱਪੜੇ ਪਏ ਸਨ, ਉਹ ਵੀ ਕਿਸੇ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਏ। ਖਿਡਾਰੀਆਂ ਦੇ ਮੋਬਾਈਲ ਅਤੇ ਕਪੜੇ ਚੋਰੀ ਹੋਣ ਕਾਰਨ ਦੂਜੇ ਜ਼ਿਲ੍ਹਿਆਂ ਤੋਂ ਆਉਣ ਵਾਲੇ ਖਿਡਾਰੀਆਂ ਵਿੱਚ ਚੋਰਾਂ ਦਾ ਡਰ ਬਣਿਆ ਹੋਇਆ ਹੈ।
ਜਾਣਕਾਰੀ ਦਿੰਦਿਆਂ ਟੀਮ ਦੇ ਕੋਚ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਪਠਾਨਕੋਟ ਤੋਂ 12 ਖਿਡਾਰੀਆਂ ਦੀ ਟੀਮ ਲੈ ਕੇ ਆਏ ਸਨ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਖਿਡਾਰੀਆਂ ਦੇ ਕੋਲ ਹਰੇ ਬੈਗ ਵਿੱਚ 5 ਮੋਬਾਈਲ ਅਤੇ ਪੀਲੇ ਬੈਗ ਵਿੱਚ ਉਨ੍ਹਾਂ ਦੇ ਕੱਪੜੇ ਸਨ। ਮੈਚ ਦੇ 40 ਮਿੰਟ ਬਾਅਦ ਜਦੋਂ ਖਿਡਾਰੀ ਆਪਣੇ ਮੋਬਾਈਲ ਲੈਣ ਲਈ ਬੈਗ ਲੱਭਣ ਲੱਗੇ ਤਾਂ ਪਤਾ ਲੱਗਾ ਕਿ ਕੋਈ ਅਣਪਛਾਤਾ ਵਿਅਕਤੀ ਉਨ੍ਹਾਂ ਦਾ ਬੈਗ ਚੋਰੀ ਕਰ ਕੇ ਲੈ ਗਿਆ ਹੈ। ਕੋਚ ਅਸ਼ੋਕ ਅਨੁਸਾਰ ਉਨ੍ਹਾਂ ਨੇ ਤੁਰੰਤ ਸਟੇਡੀਅਮ ਪ੍ਰਬੰਧਕਾਂ ਅਤੇ ਪੁਲੀਸ ਨੂੰ ਸੂਚਿਤ ਕੀਤਾ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਕੋਚ ਅਸ਼ੋਕ ਨੇ ਦੱਸਿਆ ਕਿ ਸਟੇਡੀਅਮ ਵਿੱਚ ਕਿਸੇ ਤਰ੍ਹਾਂ ਦੇ ਸੀਸੀਟੀਵੀ ਕੈਮਰਿਆਂ ਦਾ ਕੋਈ ਪ੍ਰਬੰਧ ਨਹੀਂ ਹੈ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਗੁਰੂ ਨਾਨਕ ਸਟੇਡੀਅਮ ਵਿੱਚ ਕੌਮੀ ਪੱਧਰ ਦੀਆਂ ਖੇਡਾਂ ਵੀ ਹੋਈਆਂ ਹਨ। ਜੇਕਰ ਰਾਸ਼ਟਰੀ ਪੱਧਰ ਦੇ ਸਟੇਡੀਅਮ ਵਿੱਚ ਸੀਸੀਟੀਵੀ ਕੈਮਰੇ ਨਹੀਂ ਲਗਾਏ ਜਾਣਗੇ ਤਾਂ ਖਿਡਾਰੀ ਤਣਾਅ ਮੁਕਤ ਹੋ ਕੇ ਖੇਡਾਂ ਵਿੱਚ ਕਿਵੇਂ ਭਾਗ ਲੈ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...