November 13, 2026, 4:33 pm
----------- Advertisement -----------
HomeNewsLatest Newsਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਰਵਾਨਾ

Published on

----------- Advertisement -----------

ਪਟਿਆਲਾ, 12 ਅਗਸਤ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਨੂੰ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜ ਤੋਂ ਰਵਾਨਾ ਕੀਤਾ।

ਸਿਹਤ ਮੰਤਰੀ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ, ਜਿਸ ਕਰਕੇ ਸੂਬੇ ਵਿੱਚ ਸਰਕਾਰੀ ਮੈਡੀਕਲ ਕਾਲਜਾਂ ਦੇ ਹਸਪਤਾਲਾਂ, ਜ਼ਿਲ੍ਹਾ ਤੇ ਸਬ ਡਵੀਜਨ ਹਸਪਤਾਲਾਂ ਸਮੇਤ ਡਿਸਪੈਂਸਰੀਆਂ, 842 ਆਮ ਆਦਮੀ ਕਲੀਨਿਕ ਤੇ 3000 ਦੇ ਕਰੀਬ ਹੈਲਥ ਵੈਲਨੈਸ ਸੈਂਟਰ ਕੰਮ ਕਰ ਰਹੇ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਅਤਿਆਧੁਨਿਕ ਵੈਨ ਵਿੱਚ ਮਰੀਜ ਦੇ ਦੰਦਾਂ ਦੀ ਪੂਰੀ ਜਾਂਚ ਲਈ ਦੋ ਫਿਕਸਡ ਡੈਂਟਲ ਚੇਅਰਜ ਤੇ ਇਕ ਮੋਬਾਇਲ ਡੈਂਟਲ ਚੇਅਰ, ਏ.ਸੀ., ਆਟੋ ਕਲੇਵ, ਜੈਨਰੇਟਰ, ਪਾਵਰ ਬੈਕਅਪ ਆਦਿ ਮੌਜੂਦ ਹੈ, ਜੋ ਕਿ ਦੰਦਾਂ ਦੇ ਐਮਰਜੈਂਸੀ ਟ੍ਰੀਟਮੈਂਟ ਲਈ ਸਹਾਈ ਹੋਵੇਗਾ। ਇਸ ਵੈਨ ਜਰੀਏ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਵੀ ਫੈਲਾਈ ਜਾਵੇਗੀ, ਕਮਿਉਨਿਟੀ ਡੈਂਟਿਸਟਾਂ ਵੱਲੋਂ ਦੰਦਾਂ ਦੇ ਕੈਂਪ ਲਾਏ ਜਾਣ ਸਮੇਤ ਇਹ ਵੈਨ ਡੈਂਟਲ ਕਾਲਜ ਦੇ ਵਿਦਿਆਰਥੀਆਂ ਦੀ ਟ੍ਰੇਨਿੰਗ ਤੇ ਅਗਲੇਰੀ ਸਟੱਡੀ ਲਈ ਸਮੇਤ ਇਨ੍ਹਾਂ ਵਿਦਿਆਰਥੀਆਂ ਤੇ ਸਮਾਜ ਲਈ ਲਾਹੇਵੰਦ ਸਾਬਤ ਹੋਵੇਗੀ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਵੈਨ ਦੰਦਾਂ ਦੇ ਵਿਦਿਆਰਥੀਆਂ ਦੀ ਸਟੱਡੀ ਕਰਨ ਦੇ ਵੀ ਕੰਮ ਆਵੇਗੀ, ਕਿਉਂਕਿ ਇਸ ਨਾਲ ਪਿੰਡਾਂ-ਸ਼ਹਿਰਾਂ, ਬਸਤੀਆਂ, ਸਕੂਲੀ ਵਿਦਿਆਰਥੀਆਂ ਦੇ ਦੰਦਾਂ ਅਤੇ ਆਮ ਲੋਕਾਂ ਦੇ ਦੰਦਾਂ ਦੀਆਂ ਸਾਹਮਣੇ ਆ ਰਹੀਆਂ ਬਿਮਾਰੀਆਂ ਦੀ ਵੀ ਜਾਂਚ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਡੈਂਟਲ ਮੈਡੀਕਲ ਕਾਲਜਾਂ ਵਿੱਚ 50 ਦੇ ਕਰੀਬ ਫੈਕਲਟੀ ਦੀ ਭਰਤੀ ਦਾ ਕੰਮ ਵੀ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਵੀ ਦੰਦਾਂ ਦੇ ਡਾਕਟਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ, ਕਿਉਂਕਿ ਲੋਕਾਂ ਵਿੱਚ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਦੀ ਬਹੁਤ ਘਾਟ ਹੈ ਤੇ ਦੰਦਾਂ ਤੇ ਮੂੰਹ ਦੇ ਕੈਂਸਰ ਦੀ ਵੱਧ ਰਹੀ ਬਿਮਾਰੀ ਦੀ ਰੋਕਥਾਮ ਲਈ ਦੰਦਾਂ ਦੇ ਡਾਕਟਰ ਅਹਿਮ ਭੂਮਿਕਾ ਨਿਭਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...