September 11, 2026, 11:28 am
----------- Advertisement -----------
HomeNewsBreaking Newsਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਾ ਕੇ ਆਮ ਲੋਕਾਂ ਨਾਲ ‘ਧੋਖਾ’...

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਾ ਕੇ ਆਮ ਲੋਕਾਂ ਨਾਲ ‘ਧੋਖਾ’ ਕਰ ਰਹੀ ਹੈ ਮੋਦੀ ਸਰਕਾਰ: ਹਰਪਾਲ ਚੀਮਾ

Published on

----------- Advertisement -----------
  • ਮਹਿੰਗਾਈ ਨਾਲ ਪ੍ਰੇਸ਼ਾਨ ਆਮ ਲੋਕਾਂ ਨੂੰ ਰਾਹਤ ਦੇਣ ਦੀ ਥਾਂ ਹੋਰ ਲੁੱਟ ਰਹੀ ਹੈ ਮੋਦੀ ਸਰਕਾਰ: ਹਰਪਾਲ ਸਿੰਘ ਚੀਮਾ
  • ਆਮ ਲੋਕਾਂ ਨੂੰ ਕੰਗਾਲ ਕਰਕੇ ਆਪਣੇ ਕਾਰਪੋਰੇਟ ਮਿਤਰਾਂ ਦੀਆਂ ਜੇਬਾਂ ਭਰਦੇ ਨੇ ਪ੍ਰਧਾਨ ਮੰਤਰੀ: ਹਰਪਾਲ ਸਿੰਘ ਚੀਮਾ
  • ਪ੍ਰਧਾਨ ਮੰਤਰੀ ਮੋਦੀ ਭੁੱਲ ਗਏ ਕਿ ਜਿਹੜੇ ਲੋਕ ਕੁਰਸੀ ’ਤੇ ਬੈਠਾਉਂਦੇ ਹਨ, ਉਹ ਕੁਰਸੀ ਤੋਂ ਉਤਾਰ ਵੀ ਦਿੰਦੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਅਪ੍ਰੈਲ 2022 – ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾ ਦੇ ਨਤੀਜੇ ਆਉਣ ਤੋਂ ਬਾਅਦ ਤੇਲ ਕੰਪਨੀਆਂ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਲਗਾਤਾਰ 11ਵੇਂ ਦਿਨ ਵਾਧਾ ਕਰਨ ’ਤੇ ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ਦੀ ਸਖਤ ਅਲੋਚਨਾ ਕੀਤੀ ਹੈ ਅਤੇ ਕੀਮਤਾਂ ਦੇ ਵਾਧੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਧਾਨ ਸਭਾ ਚੋਣਾ ਦੇ ਨਤੀਜਿਆਂ ਤੋਂ ਠੀਕ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰਕੇ ਮੋਦੀ ਸਰਕਾਰ ਦੇਸ਼ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ।

ਚੀਮਾ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਮੋਦੀ ਸਰਕਾਰ ਆਮ ਲੋਕਾਂ ਨੂੰ ਕੰਗਾਲ ਕਰ ਰਹੀ ਹੈ ਅਤੇ ਉਸ ਪੈਸੇ ਨਾਲ ਆਪਣੇ ਕਾਰਪੋਰੇਟ ਮਿਤਰਾਂ ਦੀਆਂ ਜੇਬਾਂ ਭਰ ਰਹੀ ਹੈ। ਦੇਸ਼ ਦੇ ਆਮ ਲੋਕ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ। ਕਰੋੜਾਂ ਲੋਕ ਆਪਣੀਆਂ ਅਹਿਮ ਜ਼ਰੂਰਤਾਂ ਵੀ ਪੂਰੀਆਂ ਨਹੀਂ ਕਰ ਪਾ ਰਹੇ। ਪਰ ਬੇਹੱਦ ਦੁੱਖ ਦੀ ਗੱਲ ਹੈ ਕਿ ਅਜਿਹੇ ਸਮੇਂ ’ਚ ਲੋਕਾਂ ਨੂੰ ਰਾਹਤ ਦੇਣ ਦੀ ਥਾਂ ਕੇਂਦਰ ਸਰਕਾਰ ਪੈਟਰੋਲ ਤੇ ਡੀਜ਼ਲ, ਰਸੋਈ ਗੈਸ ਅਤੇ ਹੋਰ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਵਧਾ ਕੇ ਆਮ ਲੋਕਾਂ ਦੀ ਪ੍ਰੇਸ਼ਾਨੀ ਵਧਾ ਰਹੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਉਦੇਸ਼ ਕਿਸੇ ਵੀ ਤਰਾਂ ਲੋਕਾਂ ਦਾ ਬੇਵਕੂਫ਼ ਬਣਾ ਕੇ ਚੋਣ ਜਿੱਤਣਾ ਹੈ। ਸਿਰਫ਼ ਆਪਣੇ ਚੋਣਾਵੀਂ ਭਾਸ਼ਣਾਂ ਵਿੱਚ ਹੀ ਉਹ ਲੋਕ ਭਲਾਈ ਦੀਆਂ ਗੱਲਾਂ ਕਰਦੇ ਹਨ। ਵਿਧਾਨ ਸਭਾ ਚੋਣਾ ਦੌਰਾਨ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਬੇਵਕੂਫ਼ ਬਣਾਉਣ ਲਈ ਤੇਲ ਕੰਪਨੀਆਂ ’ਤੇ ਕੀਮਤਾਂ ਨਾ ਵਧਾਉਣ ਦਾ ਦਬਾਅ ਪਾਇਆ ਅਤੇ ਇਸ ਦਾ ਚੋਣਾ ’ਚ ਲਾਭ ਚੁਕਿਆ। ਹੁਣ ਚੋਣ ਨਤੀਜੇ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਆਪਣਾ ਅਸਲੀ ਰੰਗ ਦਿਖਾ ਰਹੇ ਹਨ।

ਚੀਮਾ ਨੇ ਕਿਹਾ ਕਿ ਮਹਿੰਗਾਈ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਮੋਦੀ ਸਰਕਾਰ ਮਹਿੰਗਾਈ ਨੂੰ ਇਤਿਹਾਸਕ ਰੂਪ ਵਿੱਚ ਵਧਾ ਰਹੀ ਹੈ ਅਤੇ ਲੋਕਾਂ ਨੂੰ ਆਪਸ ’ਚ ਲੜਾ ਕੇ ਮਹਿੰਗਾਈ ਦੇ ਮੁੱਦੇ ਤੋਂ ਭਟਕਾ ਰਹੀ ਹੈ। ਉਨਾਂ ਕਿਹਾ ਕਿ ਸ਼ਾਇਦ ਪ੍ਰਧਾਨ ਮੰਤਰੀ ਮੋਦੀ ਇਹ ਭੁੱਲ ਰਹੇ ਹਨ ਕਿ ਜਿਹੜੇ ਲੋਕ ਕੁਰਸੀ ’ਤੇ ਬੈਠਾ ਦਿੰਦੇ ਹਨ, ਉਹ ਕੁਰਸੀ ਤੋਂ ਉਤਾਰਨਾ ਵੀ ਜਾਣਦੇ ਹਨ। ਚਲਾਕੀ ਅਤੇ ਚਾਲਬਾਜੀ ਨਾਲ ਲੋਕਾਂ ਨੂੰ ਜ਼ਿਆਦਾ ਦਿਨਾਂ ਤੱਕ ਬੇਵਕੂਫ ਨਹੀਂ ਬਣਾਇਆ ਜਾ ਸਕਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...