November 16, 2026, 9:05 pm
----------- Advertisement -----------
HomeNewsBreaking Newsਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਘਰ ਵਾਪਸ ਲਿਆਵੇ ਮੋਦੀ...

ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਘਰ ਵਾਪਸ ਲਿਆਵੇ ਮੋਦੀ ਸਰਕਾਰ: ਭਗਵੰਤ ਮਾਨ

Published on

----------- Advertisement -----------
  • ਏਅਰ ਇੰਡੀਆ ਕੰਪਨੀ ਨੂੰ ਵੇਚਣ ਦਾ ਖਮਿਆਜ਼ਾ ਭੁਗਤ ਰਹੇ ਹਨ ਯੂਕਰੇਨ ‘ਚ ਫਸੇ ਭਾਰਤੀ : ਭਗਵੰਤ ਮਾਨ
  • ਸਿੱਧੀ ਲੁੱਟ ਹੈ ਪ੍ਰਾਈਵੇਟ ਕੰਪਨੀਆਂ ਵੱਲੋਂ ਏਅਰ ਟਿਕਟਾਂ ਦੀਆਂ ਕੀਮਤਾਂ ਵਿੱਚ ਕੀਤਾ ਤਿੰਨ- ਤਿੰਨ ਗੁਣਾ ਵਾਧਾ: ਆਪ

ਚੰਡੀਗੜ੍ਹ, 24 ਫਰਵਰੀ 2022- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਯੂਕਰੇਨ ਵਿੱਚ ਪੜ ਰਹੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਘਰ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਮਾਨ ਨੇ ਇਹ ਵੀ ਮੰਗ ਕੀਤੀ ਕਿ ਏਅਰ ਲਾਇਨਜ਼ ਕੰਪਨੀਆਂ ਵੱਲੋਂ ਜਹਾਜ਼ਾਂ ਦੀਆਂ ਟਿੱਕਟਾਂ ਦੀਆਂ ਕੀਮਤਾਂ ‘ਚ ਕੀਤੇ ਗਏ ਕਈ ਗੁਣਾਂ ਵਾਧੇ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ, ਕਿਉਂਕਿ ਇਹ ਸੰਕਟ ‘ਚ ਘਿਰੇ ਲੋਕਾਂ ਦੀ ਅੰਨੀ ਲੁੱਟ ਹੈ, ਜਿਸ ਲਈ ਸਰਕਾਰ ਜ਼ਿੰਮੇਵਾਰ ਹੈ।

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ, ”ਯੂਕਰੇਨ ਅਤੇ ਰੂਸ ਵਿਚਕਾਰ ਬਣੇ ਅਣਸੁਖਾਵੇਂ ਹਲਾਤ ਕਾਰਨ ਯੂਕਰੇਨ ਵਿੱਚ ਪੜ ਰਹੇ ਵਿਦਿਆਰਥੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਮੇਤ ਪੂਰੇ ਭਾਰਤ ਵਿਚੋਂ ਸੈਂਕੜੇ ਵਿਦਿਆਰਥੀ ਯੂਕਰੇਨ ‘ਚ ਮੈਡੀਕਲ ਦੀ ਪੜਾਈ ਕਰਨ ਲਈ ਗਏ ਸਨ। ਭਾਰਤ ਸਰਕਾਰ ਨੇ ਵਿਦਿਆਰਥੀਆਂ ਨੂੰ ਯੂਕਰੇਨ ਛੱਡ ਕੇ ਵਾਪਸ ਆਉਣ ਦੇ ਆਦੇਸ਼ ਤਾਂ ਜਾਰੀ ਕੀਤੇ ਹਨ, ਪਰ ਵਿਦਿਆਰਥੀਆਂ ਨੂੰ ਸੁਰੱਖਿਅਤ ਘਰ ਵਾਪਸ ਲਿਆਉਣ ਦਾ ਕੋਈ ਪ੍ਰਬੰਧ ਨਹੀਂ ਕੀਤਾ। ਨਾ ਕਿਸੇ ਏਅਰਲਾਇਨਜ਼ ਨੂੰ ਜ਼ਿੰਮੇਵਾਰੀ ਸੌਂਪੀ ਹੈ ਅਤੇ ਨਾ ਹੀ ਜਹਾਜਾਂ ਦੀਆਂ ਟਿੱਕਟਾਂ ਦੀਆਂ ਕੀਮਤਾਂ ‘ਤੇ ਕੰਟਰੋਲ ਕੀਤਾ ਗਿਆ ਹੈ।”

ਭਗਵੰਤ ਮਾਨ ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੇ ਯੂਕਰੇਨ ਸਥਿਤ ਭਾਰਤੀ ਅੰਬੈਸੀ ‘ਤੇ ਕਿਸੇ ਵੀ ਤਰਾਂ ਸਹਿਯੋਗ ਨਾ ਕਰਨ ਦਾ ਦੋਸ਼ ਲਾਇਆ ਹੈ। ਜੋ ਕਿ ਬਹੁਤ ਮੰਦਭਾਗਾ ਹੈ। ਉਨਾਂ ਕਿਹਾ ਕਿ ਦੂਜੇ ਮੁਲਕ ਵਿੱਚ ਭਾਰਤ ਦੀ ਅੰਬੈਸੀ ਹੀ ਭਾਰਤੀਆਂ ਲਈ ਵੱਡਾ ਸਹਾਰਾ ਹੁੰਦੀ ਹੈ, ਪਰ ਭਾਰਤ ਸਰਕਾਰ ਨੇ ਭਾਰਤੀ ਅੰਬੈਸੀ ਦੇ ਸਟਾਫ਼ ਅਤੇ ਉਨਾਂ ਦੇ ਸਾਕ- ਸੰਬੰਧੀਆਂ ਨੂੰ ਪਹਿਲਾਂ ਹੀ ਭਾਰਤ ਬੁਲਾ ਲਿਆ, ਜਦੋਂ ਸੈਂਕੜੇ ਭਾਰਤੀ ਵਿਦਿਆਰਥੀ ਅਤੇ ਹੋਰ ਭਾਰਤੀ ਯਾਰਤੀ ਯੂਕਰੇਨ ਵਿੱਚ ਮਦਦ ਲਈ ਭਾਰਤੀ ਅੰਬੈਸੀ ਨੂੰ ਅਪੀਲਾਂ ਕਰ ਰਹੇ ਹਨ।

ਭਾਰਤੀ ਜਨਤਾ ਪਾਰਟੀ ਦੀ ਮੋਦੀ ਸਰਕਾਰ ਵੱਲੋਂ ਏਅਰ ਇੰਡੀਆ ਕੰਪਨੀ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ‘ਤੇ ਦੁੱਖ ਜ਼ਾਹਰ ਕਰਦਿਆਂ ਭਗਵੰਤ ਮਾਨ ਨੇ ਕਿਹਾ, ”ਅੱਜ ਸੰਕਟ ਦੀ ਘੜੀ ਵਿੱਚ ਭਾਰਤ ਦੇ ਲੋਕ ਏਅਰ ਇੰਡੀਆ ਕੰਪਨੀ ਨੂੰ ਵੇਚਣ ਦਾ ਖਮਿਆਜ਼ਾ ਭੁਗਤ ਰਹੇ ਹਨ। ਭਾਰਤੀ ਲੋਕਾਂ ਕੋਲ ਆਪਣੀ ਕੋਈ ਸਰਕਾਰੀ ਏਅਰਲਾਇਨਜ਼ ਨਹੀਂ ਹੈ, ਜਿਹੜੀ ਉਨਾਂ ਦੇ ਬੱਚਿਆਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆ ਸਕੇ।” ਮਾਨ ਨੇ ਕਿਹਾ ਕਿ ਜੰਗ ਦੇ ਸਮੇਂ ‘ਚ ਪ੍ਰਾਈਵੇਟ ਏਅਰਲਾਇਜ਼ ਕੰਪਨੀਆਂ ਵਿੱਤੀ ਲਾਭ ਕਮਾਉਣ ‘ਚ ਜੁੱਟ ਗਈਆਂ ਹਨ ਅਤੇ ਕੰਪਨੀਆਂ ਨੇ ਏਅਰ ਟਿਕਟਾਂ ਦੀਆਂ ਕੀਮਤਾਂ ਵਿੱਚ ਤਿੰਨ- ਤਿੰਨ ਗੁਣਾ ਵਾਧਾ ਕਰ ਦਿੱਤਾ ਹੈ।

ਪਹਿਲਾਂ ਜਿਹੜੀ ਇੱਕ ਟਿਕਟ ਕੇਵਲ 25 ਹਜ਼ਾਰ ਰੁਪਏ ਦੀ ਵੇਚੀ ਜਾਂਦੀ ਸੀ, ਹੁਣ ਇਹ ਟਿਕਟ 75 ਹਜ਼ਾਰ ਰੁਪਏ ਵਿੱਚ ਵੇਚੀ ਜਾ ਰਹੀ ਹੈ। ਇਸ ਦੇ ਨਾਲ ਹੀ ਯੂਕਰੇਨ ਵਿੱਚ ਖਾਣ- ਪੀਣ ਦੀਆਂ ਵਸਤਾਂ ਅਤੇ ਹੋਰ ਘਰੇਲੂ ਸਮਾਨ ਦੀਆਂ ਕੀਮਤਾਂ ਵੀ ਅਸਮਾਨ ਛੂਹ ਰਹੀਆਂ ਹਨ, ਜਿਸ ਕਰਕੇ ਉਥੇ ਰਹਿ ਰਹੇ ਭਾਰਤੀ ਲੋਕਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ- ਵੱਖ ਜ਼ਿਲਿਆਂ ਦੇ ਸੈਂਕੜੇ ਵਿਦਿਆਰਥੀ ਯੂਕਰੇਨ ਵਿੱਚ ਪੜ ਰਹੇ ਹਨ ਅਤੇ ਉਨਾਂ ਦੇ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸੁਰੱਖਿਆ ਦੀ ਚਿੰਤਾ ਪ੍ਰੇਸ਼ਾਨ ਕਰ ਰਹੀ ਹੈ। ਮਾਨ ਨੇ ਕੇਂਦਰ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਯੂਕਰੇਨ ‘ਚੋਂ ਪੰਜਾਬ ਸਮੇਤ ਦੇਸ਼ ਦੇ ਵਿਦਿਆਰਥੀਆਂ ਅਤੇ ਯਾਤਰੀਆਂ ਨੂੰ ਸੁਰੱਖਿਅਤ ਅਤੇ ਮੁਫ਼ਤ ਵਿੱਚ ਦੇਸ਼ ਵਾਪਸ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ। ਪ੍ਰਾਈਵੇਟ ਏਅਰ ਕੰਪਨੀਆਂ ਵੱਲੋਂ ਵਿਦਿਆਰਥੀਆਂ ਦੀ ਕੀਤੀ ਜਾਂਦੀ ਆਰਥਿਕ ਲੁੱਟ ਨੂੰ ਬੰਦ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...