June 10, 2026, 6:53 pm
----------- Advertisement -----------
HomeNewsBreaking Newsਮੋਗਾ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਦੇ...

ਮੋਗਾ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ

Published on

----------- Advertisement -----------

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ- ਵਧੀਕ  ਡਿਪਟੀ ਕਮਿਸ਼ਨਰ ਮੋਗਾ ਚਾਰੂ ਮਿਤਾ ਨੇ  ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਸਤੰਬਰ, 2024 ਤੱਕ ਲਾਗੂ ਰਹਿਣਗੇ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵੱਲੋਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖਤਰਨਾਕ ਹਨ।ਉਨਾਂ ਦੱਸਿਆ ਕਿ ਅਜਿਹਾ ਕਰਨਾ ਕੋਟਪਾ ਨਿਯਮਾਂ ਦੀ ਉਲੰਘਣਾ ਵੀ ਹੈ। ਉਨਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗਾ ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ।ਉਨਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨੂੰ ਧਿਆਨ ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਜੇਕਰ ਸੰਭਵ ਹੋਵੇ ਤਾਂ ਧਾਰਮਿਕ ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਜਾਰੀ

ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਧਾਰਮਿਕ ਸਥਾਨਾਂ ਜਿਵੇਂ ਕਿ ਗੁਰਦੁਆਰਿਆਂ/ਮਸਜਿਦਾਂ/ਮਸੀਤਾਂ/ਚਰਚਾ ਆਦਿ ਵਿੱਚ ਧਾਰਮਿਕ ਗ੍ਰੰਥਾਂ ਜਾਂ ਕਿਸੇ ਹੋਰ ਤਰੀਕੇ ਨਾਲ ਬੇਅਦਬੀ ਕੀਤੀ ਜਾ ਰਹੀ ਹੈ। ਇਸ ਨਾਲ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਜ਼ਿਲ੍ਹਾ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਭੰਗ ਹੁੰਦੀ ਹੈ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਾਰਵਾਈ ਕਰਨ ਦੀ ਲੋੜ ਹੈ।

ਉਪਰੋਕਤ ਨੂੰ ਧਿਆਨ ਵਿੱਚ ਰੱਖਦੇ  ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ਦੀ ਹਦੂਦ ਅੰਦਰ ਮੌਜੂਦ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ/ਕਮੇਟੀਆਂ ਨੂੰ ਹੁਕਮ ਜਾਰੀ ਕੀਤੇ ਜਾਂਦੇ ਹਨ ਕਿ ਜੇਕਰ ਸੰਭਵ ਹੋਏ ਤਾਂ ਕਿਸੇ ਵੀ ਅਣਸੁਖਾਵੀ ਘਟਨਾ ਰੋਕਣ ਲਈ ਧਾਰਮਿਕ ਸਥਾਨਾਂ ਤੇ ਸੀ.ਸੀ.ਟੀ.ਵੀ. ਲਗਵਾ ਲਏ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...