September 26, 2026, 6:40 pm
----------- Advertisement -----------
HomeNewsLatest Newsਮੋਗਾ: ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਆਈ.ਏ.ਐਸ ਨੇ ਖੁਦ ਬੱਸਾਂ ਵਿੱਚ ਸਵਾਰ ਹੋ,...

ਮੋਗਾ: ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਆਈ.ਏ.ਐਸ ਨੇ ਖੁਦ ਬੱਸਾਂ ਵਿੱਚ ਸਵਾਰ ਹੋ, ਸਵਾਰੀਆਂ ਨੂੰ ਵੋਟ ਪਾਉਣ ਪ੍ਰਤੀ ਕੀਤਾ ਪ੍ਰੇਰਿਤ

Published on

----------- Advertisement -----------

ਮੋਗਾ: ਮਜ਼ਬੂਤ ਲੋਕਤੰਤਰ ਦਾ ਨਿਰਮਾਣ ਕਰਨ ਲਈ ਵੋਟ ਫੀਸਦੀ ਵਿੱਚ ਵਾਧਾ ਬਹੁਤ ਹੀ ਜਰੂਰੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਵਾਰ ਵੋਟ ਫੀਸਦੀ ਨੂੰ 70 ਤੋਂ ਪਾਰ ਕਰਨ ਦਾ ਟੀਚਾ ਮਿਥਿਆ ਗਿਆ ਹੈ, ਜਿਸ ਤਹਿਤ ਜ਼ਿਲ੍ਹਾ ਮੋਗਾ ਵਿੱਚ ਵੀ ਸਵੀਪ ਗਤੀਵਿਧੀਆਂ ਪੂਰੇ ਜ਼ੋਸ਼ ਖਰੋਸ਼ ਨਾਲ ਜਾਰੀ ਹਨ।

ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਆਈ.ਏ.ਐਸ. ਪੱਧਰ ਦਾ ਅਧਿਕਾਰੀ ਖੁਦ ਬੱਸ ਸਟੈਂਡ ਵਿੱਚ ਜਾ ਕੇ ਲੋਕਾਂ ਨੂੰ ਵੋਟ ਦੇ ਅਧਿਕਾਰ ਨੂੰ ਬਿਨ੍ਹਾਂ ਕਿਸੇ ਲਾਲਚ ਤੇ ਡਰ ਤੋਂ ਪਾਉਣ ਲਈ ਪ੍ਰੇਰਿਤ ਕਰ ਰਿਹਾ ਹੈ ਇਹ ਹੀ ਨਹੀਂ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਆਈ.ਏ.ਐਸ. ਨੇ ਬੱਸਾਂ ਵਿੱਚ ਖੁਦ ਸਵਾਰ ਹੋ ਕੇ ਵੀ ਸਵਾਰੀਆਂ ਨਾਲ ਗੱਲਬਾਤ ਕਰਕੇ ਵੋਟ ਦੇ ਅਧਿਕਾਰ ਨੂੰ ਵਰਤਣ ਲਈ ਪ੍ਰੇਰਿਤ ਕੀਤਾ। ਮੋਗਾ ਦੇ ਬੱਸ ਸਟੈਂਡ ਵਿੱਚ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਆਈ.ਏ.ਐਸ. ਵੱਲੋਂ ਖੁਦ ਵੋਟਾਂ ਪ੍ਰਤੀ ਜਾਗਰੂਕਤਾ ਫੈਲਾਉਂਦੇ ਦੇਖ ਕੇ ਲੋਕਾਂ ਦੀ ਭੀੜ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਲਾਜ਼ਮੀ ਤੌਰ ਤੇ ਕਰਨਗੇ।

ਇੱਥੇ ਡਿਪਟੀ ਕਮਿਸ਼ਨਰ ਨੇ ਹਰ ਵਰਗ ਦੇ ਵੋਟਰਾਂ ਜਿਹਨਾਂ ਵਿੱਚ ਬਜੁਰਗ, ਨੌਜਵਾਨ, ਦਿਵਿਆਂਗ ਆਦਿ ਹਾਜ਼ਰ ਸਨ ਨਾਲ ਗੱਲਬਾਤ ਜਰੀਏ ਵੋਟਾਂ ਪ੍ਰਤੀ ਸ਼ੰਕਿਆਂ ਨੂੰ ਦੂਰ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ(ਜ)-ਕਮ-ਸਵੀਪ ਨੋਡਲ ਅਫ਼ਸਰ ਮੋਗਾ ਸ਼ੁਭੀ ਆਂਗਰਾ ਵੀ ਖਾਸ ਤੌਰ ਤੇ ਮੌਜੂਦ ਰਹੇ। ਇਸ ਮੌਕੇ ਵੱਡੀ ਗਿਣਤੀ ਵਿੱਚ ਰੋਡਵੇਜ਼ ਦੀਆਂ ਬੱਸਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਵੀ ਲਗਾਏ ਗਏ ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਪ੍ਰਤੀ ਜਾਗਰੂਕ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਨੂੰ ਸਭ ਨੂੰ ਪਤਾ ਹੀ ਹੈ ਕਿ ਦੇਸ਼ ਵਿੱਚ ਚੋਣਾਂ ਦਾ ਅਮਲ ਚੱਲ ਰਿਹਾ ਹੈ ਅਤੇ ਪੰਜਾਬ ਰਾਜ ਵਿੱਚ 1 ਜੂਨ, 2024 ਨੂੰ ਲੋਕ ਸਭਾ ਚੋਣਾਂ ਪੈਣ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 1 ਜੂਨ ਨੂੰ ਵੋਟਰ ਸਿਰਫ਼ ਗਰਮੀ ਕਰਕੇ ਆਪਣੀ ਵੋਟ ਦੇ ਅਧਿਕਾਰ ਨੂੰ ਅਣਗੌਲਿਆ ਨਾ ਕਰਨ ਕਿਉਂਕਿ ਸਾਰੇ ਪੋਲਿੰਗ ਬੂਥਾਂ ਉੱਪਰ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਇਸਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।ਪੋਲਿੰਗ ਬੂਥਾਂ ਉੱਪਰ ਮੁੱਢਲੀਆਂ ਸਹੂਲਤਾਂ ਜਿਵੇਂ ਕਿ ਪੀਣ ਵਾਲੇ ਪਾਣੀ, ਰੈਂਪ, ਬਿਜਲੀ, ਪਖਾਨੇ, ਛਾਂ ਦਾ ਪ੍ਰਬੰਧ ਹੋਵੇ, ਇਹ ਸਭ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ ਪ੍ਰੰਤੂ ਇਸ ਵਾਰ ਇਨ੍ਹਾਂ ਮੁੱਢਲੀਆਂ ਸਹੂਲਤਾਂ ਤੋਂ ਇਲਾਵਾ ਵੋਟਰਾਂ ਨੂੰ ਖਾਸ ਸੁਵਿਧਾਵਾਂ ਜਿਵੇਂਂ ਕਿ ਪੋਲਿੰਗ ਬੂਥ ਦੇ ਅੰਦਰ ਏ.ਸੀ. ਜਾਂ ਕੂਲਰ ਤੋਂ ਇਲਾਵਾ ਸ਼ਰਬਤ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਪਹਿਲੀ ਵਾਰ ਵੋਟ ਪਾਉਣ ਵਾਲੇ ਨਵੇਂ ਵੋਟਰਾਂ ਨੂੰ ਜ਼ਿਲ੍ਹਾ ਪ੍ਰਸ਼ਸ਼ਨ ਵੱਲੋਂ ਗਿਫ਼ਟ ਵੀ ਦਿੱਤੇ ਜਾਣਗੇ। ਇਹ ਵੋਟਾਂ ਵੋਟਰਾਂ ਲਈ ਯਾਦਗਾਰੀ ਬਣਾਈਆਂ ਜਾਣਗੀਆਂ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਵਰਗ ਦੇ ਵੋਟਰਾਂ ਨਾਲ ਪਹੁੰਚ ਬਣਾ ਕੇ ਵੋਟਾਂ ਪ੍ਰਤੀ ਜਾਗਰੂਕ ਕੀਤਾ ਹੈ ਬੱਸ ਸਟੈਂਡ ਵਿੱਚ ਸਵੀਪ ਗਤੀਵਿਧੀ ਵਿਲੱਖਣ ਕਿਸਮ ਦਾ ਤਜਰਬਾ ਸੀ ਜਿਥੋਂ ਕਿ ਬਹੁਤ ਸਾਰੇ ਵੋਟਰਾਂ ਨੇ ਵੋਟ ਦੀ ਅਹਿਮੀਅਤ ਬਾਰੇ ਜਾਗਰੂਕਤਾ ਹਾਸਲ ਕੀਤੀ। ਇਸ ਮੌਕੇ ਸਵੀਪ ਟੀਮ ਮੋਗਾ ਤੋਂ ਪ੍ਰੋ ਗੁਰਪ੍ਰੀਤ ਸਿੰਘ ਘਾਲੀ ਅਤੇ ਟੀਮ ਮੈਂਬਰ ਹਾਜ਼ਰ ਸਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...