June 16, 2026, 2:26 am
----------- Advertisement -----------
HomeNewsBreaking Newsਮੋਗਾ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਪੋਸਟਲ ਬੈਲਟ ਰਾਹੀਂ...

ਮੋਗਾ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਪੋਸਟਲ ਬੈਲਟ ਰਾਹੀਂ ਪਾਈ ਵੋਟ

Published on

----------- Advertisement -----------

ਮੋਗਾ, 31 ਮਈ – ਪੰਜਾਬ ‘ਚ ਲੋਕ ਸਭਾ ਚੋਣਾਂ 2024 ਸਬੰਧੀ ਵੋਟਾਂ 1 ਜੂਨ ਨੂੰ ਪੈਣੀਆਂ ਹਨ। ਵੋਟਿੰਗ ਪ੍ਰਕਿਰਿਆ ਵਿੱਚ ਲੱਗੇ ਚੋਣ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵੋਟਾਂ ਯਕੀਨੀ ਕਰਨ ਲਈ ਉਹਨਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸਹੂਲਤ ਦਿੱਤੀ ਗਈ ਹੈ। ਇਸੇ ਸਹੂਲਤ ਤਹਿਤ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਸਹਾਇਕ ਰਿਟਰਨਿੰਗ ਅਫ਼ਸਰ ਮੋਗਾ ਵਲੋਂ ਸਥਾਨਕ ਐੱਸ ਡੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਿਆਰ ਕੀਤੇ ਗਏ ਪੋਲਿੰਗ ਬੂਥ ਵਿਖੇ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਈ।

ਇਸ ਮੌਕੇ ਕੁਲਵੰਤ ਸਿੰਘ ਨੇ ਅਪੀਲ ਕੀਤੀ ਕਿ ਹਰੇਕ ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਜਰੂਰ ਕਰੇ। ਸਾਡੇ ਦੇਸ਼ ਦੇ ਲੋਕਤੰਤਰ ਨੂੰ ਅਸੀਂ ਵੋਟ ਦਾ ਸਹੀ ਅਤੇ ਜਰੂਰੀ ਇਸਤੇਮਾਲ ਕਰਕੇ ਹੀ ਮਜ਼ਬੂਤ ਕਰ ਸਕਦੇ ਹਾਂ। ਇਸ ਮੌਕੇ ਹੋਰ ਵੀ ਕਈ ਅਧਿਕਾਰੀਆਂ ਨੇ ਆਪਣੀ ਵੋਟ ਪਾਈ।

ਵੋਟ ਪ੍ਰਕਿਰਿਆ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਕੁਲਵੰਤ ਸਿੰਘ ਨੇ ਦੱਸਿਆ ਕਿ ਲੋਕ ਸਭਾ ਹਲਕਾ ਫਰੀਦਕੋਟ ਦੇ ਜ਼ਿਲ੍ਹਾ ਮੋਗਾ ਵਿੱਚ ਕੁੱਲ 4 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਹਨਾਂ ਵਿੱਚ ਕੁੱਲ 7 ਲੱਖ 63 ਹਜ਼ਾਰ 054 ਵੋਟਰ ਹਨ। ਸਾਰੇ ਵੋਟਰਾਂ ਨੂੰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਵੋਟਰ ਸ਼ਨਾਖਤੀ ਕਾਰਡ ਅਤੇ ਵੋਟਰ ਸਲਿੱਪਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਜ਼ਿਲ੍ਹੇ ਵਿੱਚ 4 ਹਲਕਿਆਂ ਲਈ ਕੁੱਲ ਪੋਲਿੰਗ ਸਟੇਸ਼ਨ 804 ਹਨ। ਜਿੱਥੇ ਕਿ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾ ਸਕਣਗੀਆਂ। ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ‘ਤੇ ਨਜ਼ਰ ਰੱਖਣ ਲਈ 160 ਮਾਈਕਰੋ ਆਬਜ਼ਰਵਰ ਅਤੇ 63 ਸੈਕਟਰ ਅਫ਼ਸਰ ਲਗਾਉਣ ਦੇ ਨਾਲ-ਨਾਲ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵੈੱਬ ਕਾਸਟਿੰਗ ਕਰਵਾਈ ਜਾਵੇਗੀ। ਸਮੁੱਚੀ ਵੋਟ ਪ੍ਰਕਿਰਿਆ ਉੱਤੇ ਨਜ਼ਰ ਰੱਖਣ ਲਈ ਜ਼ਿਲ੍ਹਾ ਪੱਧਰ ਉੱਤੇ ਇੱਕ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...