May 12, 2026, 2:33 pm
----------- Advertisement -----------
HomeNewsLatest Newsਮੋਗਾ: 40 ਸਾਲਾਂ ਸ਼ਖਸ ਦੇ ਢਿੱਡ ‘ਚੋਂ ਨਿਕਲੇ ਈਅਰਫੋਨ, ਨਟ-ਬੋਲਟ, ਪੇਚ, ਰੱਖੜੀਆਂ…...

ਮੋਗਾ: 40 ਸਾਲਾਂ ਸ਼ਖਸ ਦੇ ਢਿੱਡ ‘ਚੋਂ ਨਿਕਲੇ ਈਅਰਫੋਨ, ਨਟ-ਬੋਲਟ, ਪੇਚ, ਰੱਖੜੀਆਂ… ਡਾਕਟਰਾਂ ਦੇ ਵੀ ਉੱਡੇ ਹੋਸ਼

Published on

----------- Advertisement -----------

ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇਥੇ ਤਿੰਨ ਘੰਟੇ ਦੇ ਅਪਰੇਸ਼ਨ ਤੋਂ ਬਾਅਦ ਇਕ 40 ਸਾਲਾ ਵਿਅਕਤੀ ਦੇ ਪੇਟ ‘ਚੋਂ ਵੱਖ-ਵੱਖ ਵਸਤੂਆਂ ਕੱਢੀਆਂ ਗਈਆਂ। ਇਸ ਵਿੱਚ ਈਅਰਫੋਨ, ਰੱਖੜੀਆਂ, ਨਟ ਅਤੇ ਬੋਲਟ, ਵਾਸ਼ਲ, ਲਾਕੇਟ ਅਤੇ ਪੇਚ ਸ਼ਾਮਲ ਹਨ।
ਇਸ ਦੌਰਾਨ ਮੋਗਾ ਮੈਡੀਸਿਟੀ ਹਸਪਤਾਲ ਦੇ ਡਾਇਰੈਕਟਰ ਨੇ ਦੱਸਿਆ ਕਿ ਉਕਤ ਵਿਅਕਤੀ ਦੋ ਸਾਲਾਂ ਤੋਂ ਪੇਟ ਦਰਦ ਤੋਂ ਪੀੜਤ ਸੀ। ਸੋਮਵਾਰ ਨੂੰ ਜਦੋਂ ਮਰੀਜ਼ ਉਸ ਕੋਲ ਆਇਆ ਤਾਂ ਉਸ ਨੂੰ ਪੇਟ ਦਰਦ, ਬੁਖਾਰ ਅਤੇ ਉਲਟੀਆਂ ਹੋ ਰਹੀਆਂ ਸਨ। ਜਦੋਂ ਉਸਦੇ ਪੇਟ ਦਾ ਐਕਸਰੇ ਅਤੇ ਸਕੈਨ ਕੀਤਾ ਗਿਆ ਤਾਂ ਹਰ ਕੋਈ ਹੈਰਾਨ ਰਹਿ ਗਿਆ। ਪੇਟ ਵਿੱਚ ਨਟ, ਬੋਲਟ, ਪੇਚ, ਲਾਕੇਟ, ਈਅਰਫੋਨ, ਮੈਗਨੇਟ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਚੀਜ਼ਾਂ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਕੈਰੀਅਰ ਵਿੱਚ ਅਤੇ ਉਸਦੇ ਹਸਪਤਾਲ ਵਿੱਚ ਇਹ ਪਹਿਲਾ ਅਜਿਹਾ ਮਾਮਲਾ ਸੀ, ਪਰ ਫਿਰ ਵੀ ਡਾਕਟਰਾਂ ਨੇ ਤਿੰਨ ਘੰਟੇ ਦੇ ਸਫਲ ਆਪ੍ਰੇਸ਼ਨ ਤੋਂ ਬਾਅਦ ਇਹ ਸਾਰਾ ਸਮਾਨ ਕਢਿਆ। ਹਾਲਾਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਪੇਟ ‘ਚ ਇਹ ਸਮਾਨ ਕਾਫੀ ਦੇਰ ਤੱਕ ਰਹਿਣ ਕਾਰਨ ਮਰੀਜ਼ ਦੀ ਹਾਲਤ ਠੀਕ ਨਹੀਂ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਰੀਜ਼ ਨੂੰ ਦੋ-ਤਿੰਨ ਦਿਨਾਂ ਤੋਂ ਬਹੁਤ ਜ਼ਿਆਦਾ ਪੇਟ ਦਰਦ ਦੀ ਤਕਲੀਫ ਸੀ। ਉਹ ਸੌਂ ਵੀ ਨਹੀਂ ਪਾ ਰਿਹਾ ਸੀ। ਇਸ ਤੋਂ ਬਾਅਦ ਮਰੀਜ਼ ਨੂੰ ਮੋਗਾ ਮੈਡੀਸਿਟੀ ਲਿਆਂਦਾ ਗਿਆ,ਉਸਦੇ ਪੇਟ ਦਾ ਐਕਸਰੇ ਅਤੇ ਸਕੈਨ ਕੀਤਾ ਗਿਆ ਅਤੇ ਉਸ ਦਾ ਆਪਰੇਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਉਸ ਨੇ ਇਹ ਸਭ ਕਿਵੇਂ ਖਾ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ/ਪਟਿਆਲਾ, 10 ਮਈ:ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ...