July 24, 2026, 4:52 am
----------- Advertisement -----------
HomeNewsLatest Newsਮੋਗਾ 'ਚ ਗੱਡੀ ਨੂੰ ਲੱਗੀ ਭਿਆਨਕ ਅੱ.ਗ, ਕਾਰ ਸਵਾਰ ਨੌਜਵਾਨਾਂ ਨੇ ਛਾਲ...

ਮੋਗਾ ‘ਚ ਗੱਡੀ ਨੂੰ ਲੱਗੀ ਭਿਆਨਕ ਅੱ.ਗ, ਕਾਰ ਸਵਾਰ ਨੌਜਵਾਨਾਂ ਨੇ ਛਾਲ ਮਾਰ ਕੇ ਬਚਾਈ ਜਾਨ

Published on

----------- Advertisement -----------

ਪੰਜਾਬ ਦੇ ਮੋਗਾ ਜ਼ਿਲੇ ‘ਚ ਹਾਈਵੇਅ ‘ਤੇ ਇਕ ਕਾਰ ਨੂੰ ਭਿਆਨਕ ਅੱਗ ਲੱਗ ਗਈ। ਕਾਰ ਵਿੱਚ ਸਵਾਰ ਦੋਵੇਂ ਨੌਜਵਾਨਾਂ ਨੇ ਸਮਾਂ ਰਹਿੰਦੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਉਥੇ ਹੀ ਕਾਰ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾ ਲਿਆ ਅਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਏਐਸਆਈ ਸੁਖਪਾਲ ਸਿੰਘ ਨੇ ਦੱਸਿਆ ਕਿ ਹਾਦਸਾ ਮੋਗਾ ਬਰਨਾਲਾ ਹਾਈਵੇਅ ’ਤੇ ਵਾਪਰਿਆ। ਜਗਰਾਉਂ ਦਾ ਰਹਿਣ ਵਾਲਾ ਰਾਜੀਵ ਗੋਇਲ ਆਪਣੇ ਸਾਥੀ ਸ਼ੇਖਰ ਨਾਲ ਹੁੰਡਈ ਕੰਪਨੀ ਦੀ ਐਮਜੀ ਹੈਕਟਰ ਗੱਡੀ ਵਿੱਚ ਸਾਲਾਸਰ ਧਾਮ ਲਈ ਰਵਾਨਾ ਹੋਇਆ ਸੀ। ਜਦੋਂ ਕਰੀਬ 3 ਵਜੇ ਪਿੰਡ ਬੁੱਗੀਪੁਰਾ ਨੇੜੇ ਪੁਜੇ ਤਾਂ ਹਾਦਸਾ ਵਾਪਰ ਗਿਆ। ਏਐਸਆਈ ਅਨੁਸਾਰ ਰਾਜੀਵ ਨੇ ਦੱਸਿਆ ਕਿ ਇੱਕ ਟਰੱਕ ਅੱਗੇ ਜਾ ਰਿਹਾ ਸੀ। ਉਸ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਉਸ ਦੀ ਕਾਰ ਟਰੱਕ ਨਾਲ ਟਕਰਾ ਗਈ ਅਤੇ ਕਾਰ ਦੇ ਇੰਜਣ ‘ਚੋਂ ਧੂੰਆਂ ਨਿਕਲਣ ਲੱਗਾ। ਇਹ ਦੇਖ ਕੇ ਦੋਵੇਂ ਤੁਰੰਤ ਕਾਰ ਤੋਂ ਹੇਠਾਂ ਉਤਰ ਗਏ ਅਤੇ ਕਾਰ ਨੂੰ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਕਾਰ ਨੂੰ ਭਿਆਨਕ ਅੱਗ ਨੇ ਆਪਣੀ ਲਪੇਟ ‘ਚ ਲੈ ਲਿਆ। ਰਾਜੀਵ ਅਨੁਸਾਰ ਜਦੋਂ ਉਨ੍ਹਾਂ ਨੇ ਟਰੱਕ ਡਰਾਈਵਰ ਨੂੰ ਫੜਿਆ ਤਾਂ ਉਸ ਨੇ ਦੱਸਿਆ ਕਿ ਟਰੱਕ ਅੱਗੇ ਕੋਈ ਪਸ਼ੂ ਆ ਗਿਆ, ਇਸ ਲਈ ਉਸ ਨੂੰ ਬ੍ਰੇਕ ਲਗਾਉਣੀ ਪਈ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚਦਿਆਂ ਹੀ ਕਾਰ ‘ਚ ਲੱਗੀ ਅੱਗ ‘ਤੇ ਕਾਬੂ ਪਾ ਲਿਆ ਪਰ ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...