ਅੱਜ ਬੁੱਧਵਾਰ ਨੂੰ ਮੋਗਾ ਵਿਖੇ ਮੋਗਾ-ਲੁਧਿਆਣਾ ਜੀ.ਟੀ ਰੋਡ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਸਵੇਰ ਆਪਣੀ ਭੈਣ ਦੇ ਨਾਲ ਰਿਸ਼ਤੇਦਾਰਾਂ ਘਰ ਰੱਖੜੀ ਬੰਨ੍ਹਣ ਜਾ ਰਹੇ ਮੋਟਰਸਾਈਕਲ ਸਵਾਰ ਭੈਣ ਭਰਾ ਨੂੰ ਇੱਕ ਤੇਜ਼ ਰਫਤਾਰ ਬੱਸ ਨੇ ਟੱਕਰ ਮਾਰ ਦਿੱਤੀ। ਜਿਸ ਵਿੱਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਇਸ ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਮ੍ਰਿਤਕ ਨੌਜਵਾਨ ਦੀ ਪਛਾਣ ਕੁਲਦੀਪ ਸਿੰਘ ਵਾਸੀ ਫਿਰੋਜ਼ਪੁਰ ਦੇ ਰੂਪ ਵਿੱਚ ਹੋਈ ਹੈ। ਇਸ ਸਬੰਧੀ ਥਾਣਾ ਸਿਟੀ ਵਨ ਪੁਲਿਸ ਨੇ ਦੱਸਿਆ ਕਿ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕੈ ਦਿੱਤੀ ਗਈ ਹੈ ਤੇ ਲਾਸ਼ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ।













