July 29, 2026, 6:14 am
----------- Advertisement -----------
HomeNewsLatest Newsਪੰਜਾਬ ਅਤੇ ਹਰਿਆਣਾ 'ਚ ਦੇਸ਼ ਵਿਰੋਧੀ ਨਾਅਰੇ ਲਿਖਣ ਵਾਲੇ ਆਏ ਪੁਲਿਸ ਅੜਿੱਕੇ,DGP...

ਪੰਜਾਬ ਅਤੇ ਹਰਿਆਣਾ ‘ਚ ਦੇਸ਼ ਵਿਰੋਧੀ ਨਾਅਰੇ ਲਿਖਣ ਵਾਲੇ ਆਏ ਪੁਲਿਸ ਅੜਿੱਕੇ,DGP ਗੌਰਵ ਯਾਦਵ ਵੱਲੋਂ ਖੁਲਾਸਾ

Published on

----------- Advertisement -----------

ਚੰਡੀਗੜ੍ਹ, 30 ਜੂਨ- ਮੋਗਾ ਪੁਲਿਸ ਨੇ ਸਿੱਖ ਫਾਰ ਜਸਟਿਸ (SFJ) ਦੇ ਮੁੱਖੀ ਗੁਰਪਤਵੰਤ ਪੰਨੂ ਦੇ ਇਸ਼ਾਰੇ ‘ਤੇ ਪੰਜਾਬ ਅਤੇ ਹਰਿਆਣਾ ਵਿੱਚ ਦੇਸ਼ ਵਿਰੋਧੀ ਨਾਅਰੇ ਲਿਖਣ ਅਤੇ ਖਾਲਿਸਤਾਨੀ ਝੰਡੇ ਲਹਿਰਾਉਣ ਵਾਲੇ ਇੱਕ ਗਿਰੋਹ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਜਲਦੀ ਹੀ ਉਹ ਪ੍ਰੈਸ ਕਾਨਫਰੰਸ ਕਰਕੇ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣਗੇ।

ਡੀਜੀਪੀ ਯਾਦਵ ਅਨੁਸਾਰ ਇਹ ਗਰੋਹ ਲੰਮੇ ਸਮੇਂ ਤੋਂ ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਖਾਲਿਸਤਾਨੀ ਨਾਅਰੇ ਲਿਖ ਰਿਹਾ ਸੀ। ਇੰਨਾ ਹੀ ਨਹੀਂ ਦੇਸ਼ ਵਿਰੋਧੀ ਨਾਅਰੇ ਲਿਖ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਪਿਛਲੇ ਕਾਫੀ ਸਮੇਂ ਤੋਂ ਇਸ ਗਿਰੋਹ ਦੀ ਤਲਾਸ਼ ਵਿੱਚ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕਰ ਰਹੀ ਸੀ। ਆਖ਼ਰਕਾਰ ਇਨ੍ਹਾਂ ਮੁਲਜ਼ਮਾਂ ਤੱਕ ਪਹੁੰਚਣ ਵਿੱਚ ਕਾਮਯਾਬ ਹੋ ਗਈ। ਪੁਲਿਸ ਹੁਣ ਦੋਸ਼ੀਆਂ ਤੋਂ ਵਿਸਥਾਰਪੂਰਵਕ ਜਾਣਕਾਰੀ ਹਾਸਲ ਕਰਨ ‘ਚ ਜੁਟੀ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਪੰਨੂ ਇਨ੍ਹਾਂ ਮੁਲਜਮਾਂ ਨੂੰ ਨਾਅਰੇ ਲਿਖਣ ਲਈ ਪੈਸੇ ਭੇਜ ਰਿਹਾ ਸੀ। ਪੁਲਿਸ ਨੇ ਪੈਸੇ ਭੇਜਣ ਦੇ ਸਾਧਨਾਂ ਅਤੇ ਸੰਪਰਕ ਦੇ ਤਰੀਕਿਆਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...