ਮੋਗਾ ਵਿੱਚ ਇੱਕ ਤੇਜ਼ ਰਫ਼ਤਾਰ ਐਕਸਯੂਵੀ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਬਾਈਕ ‘ਤੇ ਜਾ ਰਹੇ ਮਾਂ-ਪੁੱਤ ਗੰਭੀਰ ਜ਼ਖਮੀ ਹੋ ਗਏ। ਇਲਾਜ ਦੌਰਾਨ ਮਾਂ ਦੀ ਮੌਤ ਹੋ ਗਈ।
ਜਾਣਕਾਰੀ ਦਿੰਦਿਆਂ ਏ.ਐਸ.ਆਈ ਜਸਵੰਤ ਰਾਏ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜੀ.ਟੀ.ਰੋਡ, ਦੱਤ ਰੋਡ ਪੁਲ ਤੋਂ ਉਤਰਦੇ ਸਮੇਂ ਇੱਕ ਤੇਜ਼ ਰਫ਼ਤਾਰ ਐਕਸਯੂਵੀ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ | ਜਿਸ ਵਿੱਚ ਮੋਟਰਸਾਈਕਲ ਸਵਾਰ ਮਾਂ-ਪੁੱਤ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀ ਸੰਦੀਪ ਕੁਮਾਰ (32) ਦੀਆਂ ਲੱਤਾਂ ਟੁੱਟ ਗਈਆਂ ਅਤੇ ਉਸ ਦੀ ਮਾਂ ਬਲਵਿੰਦਰ ਕੌਰ (54) ਗੰਭੀਰ ਜ਼ਖ਼ਮੀ ਹੋ ਗਈ।
ਉਸ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੰਦੀਪ ਕੁਮਾਰ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
----------- Advertisement -----------
ਤੇਜ਼ ਰਫ਼ਤਾਰ ਐਕਸਯੂਵੀ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤ ਗੰਭੀਰ ਜ਼ਖ਼ਮੀ
Published on
----------- Advertisement -----------
----------- Advertisement -----------