September 29, 2026, 4:54 am
----------- Advertisement -----------
HomeNewsLatest Newsਮੋਗਾ: ਬੱਚਿਆਂ ਨੇ ਗਰਮੀ 'ਚ ਸਾਢੇ ਤਿੰਨ ਘੰਟੇ ਸਕੂਲ ਅੱਗੇ ਦਿੱਤਾ ਧਰਨਾ,...

ਮੋਗਾ: ਬੱਚਿਆਂ ਨੇ ਗਰਮੀ ‘ਚ ਸਾਢੇ ਤਿੰਨ ਘੰਟੇ ਸਕੂਲ ਅੱਗੇ ਦਿੱਤਾ ਧਰਨਾ, ਪੜੋ ਪੂਰਾ ਮਾਮਲਾ

Published on

----------- Advertisement -----------

ਪੰਜਾਬ ਦੇ ਮੋਗਾ ਸ਼ਹਿਰ ਦੀ ਸਾਧਾਂਵਾਲੀ ਬਸਤੀ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਸ਼ਨੀਵਾਰ ਨੂੰ ਹੰਗਾਮਾ ਹੋ ਗਿਆ। ਅਦਾਲਤ ਦੇ ਹੁਕਮਾਂ ‘ਤੇ ਇਕ ਦਿਨ ਪਹਿਲਾਂ ਇਮਾਰਤ ਨੂੰ ਇਸ ਦੇ ਮਾਲਕ ਨੂੰ ਸੌਂਪੇ ਜਾਣ ਤੋਂ ਬਾਅਦ ਸਕੂਲ ਪਹੁੰਚੇ ਬੱਚਿਆਂ ਨੂੰ ਵੀ ਗੁਰਦੁਆਰਾ ਸਾਹਿਬ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ। ਆਖ਼ਰਕਾਰ ਸਕੂਲ ਦੇ 103 ਬੱਚੇ ਇਮਾਰਤ ਦੇ ਬਾਹਰ ਹੀ ਧਰਨਾ ਦੇਣ ਲਈ ਮਜ਼ਬੂਰ ਹੋ ਗਏ। ਛੇਵੀਂ ਤੋਂ ਅੱਠਵੀਂ ਜਮਾਤ ਦੇ ਬੱਚੇ ਕੜਾਕੇ ਦੀ ਗਰਮੀ ਵਿੱਚ ਕਰੀਬ ਸਾਢੇ ਤਿੰਨ ਘੰਟੇ ਧੁੱਪ ਵਿੱਚ ਬੈਠੇ ਰਹੇ।
ਹੈਰਾਨੀ ਦੀ ਗੱਲ ਹੈ ਕਿ ਜ਼ਿਲ੍ਹਾ ਸਿੱਖਿਆ ਵਿਭਾਗ ਦਾ ਕੋਈ ਵੀ ਅਧਿਕਾਰੀ ਮੌਕੇ ’ਤੇ ਨਹੀਂ ਪੁੱਜਿਆ। ਇਥੋਂ ਤਕ ਕਿ ਪ੍ਰਿੰਸੀਪਲ ਮੌਕੇ ’ਤੇ ਨਹੀਂ ਪੁੱਜੇ। ਐਲੀਮੈਂਟਰੀ ਸਕੂਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮਨਗਰ ਕੈਂਪ ਅਧੀਨ ਆਉਂਦਾ ਹੈ। ਇਸੇ ਸਕੂਲ ਦੀ ਪ੍ਰਿੰਸੀਪਲ ਮਨਜੀਤ ਕੌਰ ਐਲੀਮੈਂਟਰੀ ਸਕੂਲ ਦੀ ਪ੍ਰਿੰਸੀਪਲ ਹੈ, ਉਸ ਨੂੰ ਵੀ ਬੱਚਿਆਂ ਦੀ ਹਾਲਤ ’ਤੇ ਤਰਸ ਨਹੀਂ ਆਇਆ, ਉਹ ਵੀ ਮੌਕੇ ’ਤੇ ਨਹੀਂ ਪਹੁੰਚੀ।
ਸ਼ਨੀਵਾਰ ਨੂੰ ਸਕੂਲ ‘ਚ ਪਹਿਲੀ ਪੀ ਟੀ ਐਮ ਹੋਣ ਕਾਰਨ ਵੱਡੀ ਗਿਣਤੀ ‘ਚ ਮਾਪੇ ਵੀ ਸਕੂਲ ਪਹੁੰਚਣੇ ਸ਼ੁਰੂ ਹੋ ਗਏ। ਉਕਤ ਘਟਨਾ ਦਾ ਪਤਾ ਲਗਦੇ ਹੀ ਮਾਪੇ ਵੀ ਬੱਚਿਆਂ ਨਾਲ ਧਰਨੇ ’ਤੇ ਬੈਠ ਗਏ। ਬਾਅਦ ਵਿੱਚ ਸਕੂਲ ਦੇ ਅਧਿਆਪਕ ਕਿਸੇ ਤਰ੍ਹਾਂ ਮਾਪਿਆਂ ਨੂੰ ਇਸ ਸਕੂਲ ਤੋਂ ਕੁਝ ਦੂਰੀ ’ਤੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਲੈ ਗਏ, ਜਿੱਥੇ ਉਨ੍ਹਾਂ ਨੂੰ ਬੱਚਿਆਂ ਦੇ ਨਤੀਜੇ ਦਿਖਾਏ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...