June 17, 2026, 7:48 am
----------- Advertisement -----------
HomeNewsBreaking Newsਮੋਗਾ 'ਚ ਦੋ ਸਕੂਲ ਬੱਸਾਂ ਦੀ ਟਰੱਕ ਨਾਲ ਹੋਈ ਟੱਕਰ, ਕਈ ਬੱਚੇ...

ਮੋਗਾ ‘ਚ ਦੋ ਸਕੂਲ ਬੱਸਾਂ ਦੀ ਟਰੱਕ ਨਾਲ ਹੋਈ ਟੱਕਰ, ਕਈ ਬੱਚੇ ਜ਼ਖਮੀ

Published on

----------- Advertisement -----------

ਪੰਜਾਬ ਦੇ ਮੋਗਾ ਦੇ ਪਿੰਡ ਮਹਿਣਾ ਨੇੜੇ ਦੋ ਸਕੂਲੀ ਬੱਸਾਂ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ‘ਚ ਕਰੀਬ 25 ਬੱਚੇ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਹਾਦਸਾ ਅੱਜ ਸਵੇਰੇ 8 ਵਜੇ ਦੇ ਕਰੀਬ ਵਾਪਰਿਆ ਜਦੋਂ ਸਕੂਲ ਬੱਸ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ ਇਸ ਦੌਰਾਨ ਮੋਗਾ ਦੇ ਪਿੰਡ ਮਹਿਣਾ ਨੇੜੇ ਮੋਗਾ-ਲੁਧਿਆਣਾ ਰੋਡ ‘ਤੇ ਸੀਮਿੰਟ ਨਾਲ ਭਰੇ ਟਰੱਕ ਦੀ ਇਕ ਸਕੂਲ ਬੱਸ ਨਾਲ ਟੱਕਰ ਹੋ ਗਈ। ਇਸ ਦੌਰਾਨ ਪਿੱਛੇ ਤੋਂ ਆ ਰਹੀ ਇਕ ਹੋਰ ਸਕੂਲੀ ਬੱਸ ਦੀ ਵੀ ਟੱਕਰ ਹੋ ਗਈ। ਦੋਵੇਂ ਬੱਸਾਂ ਵਿੱਚ 60 ਦੇ ਕਰੀਬ ਬੱਚੇ ਸਵਾਰ ਸਨ। ਇਨ੍ਹਾਂ ‘ਚੋ ਕਰੀਬ 25 ਬੱਚੇ ਜ਼ਖਮੀ ਹੋਏ ਹਨ। ਜ਼ਖਮੀ ਬੱਚਿਆਂ ਨੂੰ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸਾਂ ਵਿਚ ਸਕੂਲ ਦੇ ਅਧਿਆਪਕ ਵੀ ਸਵਾਰ ਸਨ। ਉਹ ਵੀ ਜ਼ਖਮੀ ਹੋਏ ਹਨ। ਲੋਕਾਂ ਨੇ ਟਰੱਕ ਡਰਾਈਵਰ ਨੂੰ ਮੌਕੇ ਉਤੇ ਹੀ ਕਾਬੂ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...