September 28, 2026, 1:28 am
----------- Advertisement -----------
HomeNewsLatest Newsਮੋਗਾ ਦੀ ਦਾਣਾ ਮੰਡੀ/ਫਲ ਮੰਡੀ ਵਿਖੇ ਵੋਟਰਾਂ ਨੂੰ ਵੋਟਾਂ ਪ੍ਰਤੀ ਕੀਤਾ ਗਿਆ...

ਮੋਗਾ ਦੀ ਦਾਣਾ ਮੰਡੀ/ਫਲ ਮੰਡੀ ਵਿਖੇ ਵੋਟਰਾਂ ਨੂੰ ਵੋਟਾਂ ਪ੍ਰਤੀ ਕੀਤਾ ਗਿਆ ਜਾਗਰੂਕ

Published on

----------- Advertisement -----------

ਮੋਗਾ – ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ-ਕਮ-ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਦੀ ਦੇਖ ਰੇਖ ਵਿੱਚ ਚੱਲ ਰਹੇ ਸਵੀਪ ਪ੍ਰੋਗਰਾਮਾਂ ਤਹਿਤ ਲੋਕਾਂ ਨੂੰ ਵੋਟ ਪਾਉਣ ਲਈ ਜ਼ਮੀਨੀ ਪੱਧਰ ਤੋਂ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਇਨ੍ਹਾਂ ਗਤੀਵਿਧੀਆਂ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਸਵੀਪ ਟੀਮ ਮੈਂਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਲਦੇਵ ਸਿੰਘ ਜੋਧਾਂ ਅਤੇ ਦਫ਼ਤਰ ਦੇ ਸਟਾਫ ਨਾਲ ਮਿਲ ਕੇ ਮੋਗਾ ਦੀ ਦਾਣਾ ਮੰਡੀ ਅਤੇ ਫਲ ਮੰਡੀ ਵਿਖੇ ਵੋਟਰਾਂ ਨੂੰ 01 ਜੂਨ 2024 ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਪਰਿਵਾਰ ਸਹਿਤ ਵੋਟ ਪਾਉਣ ਲਈ ਕਿਹਾ।ਉਨ੍ਹਾਂ ਕਿਹਾ ਕਿ ਵੋਟ ਦੇ ਅਧਿਕਾਰ ਦਾ ਸਾਨੂੰ ਸਾਰਿਆਂ ਨੂੰ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਸਮੇਂ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਬੂਥਾਂ ਉੱਪਰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਦਿਨ ਵੋਟਾਂ ਸਵੇਰੇ ਸੱਤ ਵਜੇ ਤੋਂ ਸ਼ਾਮ ਛੇ ਵਜੇ ਤੱਕ ਪੈਣਗੀਆਂ।

ਉਨ੍ਹਾਂ ਦੱਸਿਆ ਕਿ ਬੂਥਾਂ ਉੱਪਰ ਸ਼ਾਮਿਆਨੇ ਦਾ ਪ੍ਰਬੰਧ ਹੋਵੇਗਾ ਤਾਂ ਕਿ ਵੋਟਰਾਂ ਨੂੰ ਧੁੱਪ ਤੋਂ ਬਚਾਇਆ ਜਾ ਸਕੇ। ਲਾਈਨ ਵਿੱਚ ਲੱਗ ਕੇ ਜ਼ਿਆਦਾ ਸਮਾਂ ਇੰਤਜਾਰ ਨਾ ਕਰਨਾ ਪਵੇ ਇਸ ਲਈ ਬੈਠਣ ਦਾ ਇੰਤਜ਼ਾਮ ਵੀ ਕੀਤਾ ਜਾਵੇਗਾ ਤਾਂ ਕਿ ਵੋਟਰ ਆਰਾਮ ਨਾਲ ਵੋਟ ਪਾ ਸਕਣ। ਉਨ੍ਹਾਂ ਦੱਸਿਆ ਕਿ ਬਜ਼ੁਰਗਾਂ ਅਤੇ ਦੀਵਿਆਂਗਾਂ ਨੂੰ ਘਰੋਂ ਲੈਕੇ ਅਤੇ ਛੱਡ ਕੇ ਆਉਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਬੂਥ ਉੱਪਰ ਗਰਮੀ ਤੋਂ ਬਚਾਅ ਵਾਸਤੇ ਪੱਖੇ ਕੂਲਰ ਆਦਿ ਦਾ ਵੀ ਪ੍ਰਬੰਧ ਹੋਵੇਗਾ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਜਾਣਗੀਆਂ। ਵਲੰਟੀਅਰ ਸਾਰੇ ਆਉਣ ਵਾਲੇ ਵੋਟਰਾਂ ਦੀ ਜ਼ਰੂਰਤ ਅਨੁਸਾਰ ਸਹਾਇਤਾ ਵੀ ਕਰਨਗੇ ਅਤੇ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ। ਉੱਥੇ ਸ਼ਾਮਿਲ ਲੋਕਾਂ ਨੂੰ ਭਾਰਤੀ ਚੋਣ ਕਮਿਸ਼ਟ ਵੱਲੋਂ ਜਾਰੀ ਕੀਤੇ ਗਏ ਅਲੱਗ-ਅਲੱਗ ਐਪਸ ਜਿਵੇਂ ਕਿ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ, ਸੀ ਵਿਜ਼ਲ, ਕੇ.ਵਾਈ.ਸੀ ਆਦਿ ਬਾਰੇ ਵਿਸਥਾਰ ਸਹਿਤ ਸਮਝਾਇਆ ਗਿਆ ਅਤੇ ਇਹ ਐਪ ਆਪਣੇ ਮੋਬਾਇਲ ਵਿੱਚ ਇੰਸਟਾਲ ਕਰਨ ਲਈ ਸਮਝਾਇਆ ਗਿਆ। ਇਸ ਸਮੇਂ ਵੀ.ਵੀ.ਪੈਟ ਅਤੇ ਈ.ਵੀ.ਐਮ ਮਸ਼ੀਨਾਂ ਬਾਰੇ ਵੀ ਵਿਸਥਾਰ ਸਹਿਤ ਸਮਝਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...