ਮੋਗਾ ਜ਼ਿਲ੍ਹੇ ਦੇ ਲੋਹਾਰਾ ਦੀ ਰਹਿਣ ਵਾਲੀ ਇੱਕ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਪਤੀ-ਪਤਨੀ ‘ਚ ਝਗੜਾ ਚੱਲ ਰਿਹਾ ਸੀ। ਜਿਸ ਕਾਰਨ ਔਰਤ ਨੇ ਖੁਦਕੁਸ਼ੀ ਕਰ ਲਈ।
ਜਾਣਕਾਰੀ ਦਿੰਦੇ ਹੋਏ ਥਾਣਾ ਨਿਹਾਲ ਸਿੰਘ ਵਾਲਾ ਦੇ ਐੱਸਆਈ ਅਮਰ ਸਿੰਘ ਨੇ ਦੱਸਿਆ ਕਿ ਸਤਪਾਲ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ 28 ਸਾਲਾ ਲੜਕੀ ਮਨਪ੍ਰੀਤ ਦਾ ਵਿਆਹ ਤਿੰਨ ਸਾਲ ਪਹਿਲਾਂ ਮੋਗਾ ਦੇ ਪਿੰਡ ਲੋਹਾਰਾ ਦੇ ਰਹਿਣ ਵਾਲੇ ਸਰਨੀ ਨਾਲ ਹੋਇਆ ਸੀ। ਉਸਦਾ ਇੱਕ ਬੱਚਾ ਵੀ ਹੈ। ਉਸ ਦਾ ਪਤੀ ਅਕਸਰ ਘਰ ਵਿਚ ਲੜਦਾ ਰਹਿੰਦਾ ਸੀ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬੀਤੇ ਕੱਲ੍ਹ ਉਸ ਨੂੰ ਫੋਨ ਆਇਆ ਕਿ ਅਸੀਂ ਧਨੌਲਾ ਆ ਰਹੇ ਹਾਂ। ਅਸੀਂ ਉਨ੍ਹਾਂ ਦੀ ਉਡੀਕ ਕਰਦੇ ਰਹੇ। ਫਿਰ ਫੋਨ ਆਇਆ ਕਿ ਤੁਹਾਡੀ ਬੇਟੀ ਬੀਮਾਰ ਹੋ ਗਈ ਹੈ। ਬਾਅਦ ਵਿਚ ਪਤਾ ਲੱਗਾ ਕਿ ਬੇਟੀ ਹਸਪਤਾਲ ਵਿਚ ਹੈ। ਜਿਸ ਤੋਂ ਬਾਅਦ ਜਦੋਂ ਪਰਿਵਾਰ ਵਾਲੇ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਬੇਟੀ ਦੀ ਮੌਤ ਹੋ ਚੁੱਕੀ ਹੈ।
ਫਿਲਹਾਲ ਪੁਲਸ ਨੇ ਮ੍ਰਿਤਕਾ ਦੇ ਪਿਤਾ ਦੀ ਸ਼ਿਕਾਇਤ ‘ਤੇ ਔਰਤ ਦੇ ਪਤੀ, ਸੱਸ ਅਤੇ ਸਹੁਰੇ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।
----------- Advertisement -----------
ਮੋਗਾ ‘ਚ ਔਰਤ ਨੇ ਕੀਤੀ ਖੁਦਕੁਸ਼ੀ; 3 ਸਾਲ ਪਹਿਲਾਂ ਹੋਇਆ ਸੀ ਵਿਆਹ
Published on
----------- Advertisement -----------
----------- Advertisement -----------












