ਮੋਗਾ ਦੇ ਪਿੰਡ ਖੋਸਾ ਰਣਧੀਰ ਵਿੱਚ ਅੱਜ ਸਵੇਰੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ 55 ਸਾਲਾ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਣ ‘ਤੇ ਪੁਲਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਮ੍ਰਿਤਕ ਔਰਤ ਮਹਿੰਦਰ ਕੌਰ ਦੇ ਪਤੀ ਦਰਸ਼ਨ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 11 ਵਜੇ ਉਹ ਪਿੰਡ ਦੇ ਕਿਸੇ ਵਿਅਕਤੀ ਨੂੰ ਮਿਲਣ ਲਈ ਗਿਆ ਸੀ। ਕਰੀਬ ਇਕ ਘੰਟੇ ਬਾਅਦ 12 ਵਜੇ ਜਦੋਂ ਉਹ ਘਰ ਪਰਤਿਆ ਤਾਂ ਦੇਖਿਆ ਕਿ ਉਸ ਦੀ ਪਤਨੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕਤਲ ਕਰ ਦਿੱਤਾ ਗਿਆ।
ਜਿਸ ਤੋਂ ਬਾਅਦ ਦਰਸ਼ਨ ਸਿੰਘ ਨੇ ਤੁਰੰਤ ਪਿੰਡ ਦੇ ਸਰਪੰਚ ਅਤੇ ਉਸਦੇ ਦੋ ਪੁੱਤਰਾਂ ਨੂੰ ਮਾਮਲੇ ਦੀ ਸੂਚਨਾ ਦਿੱਤੀ। ਪੁਲਿਸ ਨੂੰ ਵੀ ਘਟਨਾ ਦੀ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦਰਸ਼ਨ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਲੜਕੇ ਹਨ। ਇੱਕ ਪੁੱਤਰ ਪਿੰਡ ਵਿੱਚ ਹੀ ਅਲੱਗ ਘਰ ਵਿੱਚ ਰਹਿੰਦਾ ਹੈ, ਜਦਕਿ ਦੂਜਾ ਪੁੱਤਰ ਦੁਬਈ ਚਲਾ ਗਿਆ ਹੈ। ਉਹ ਅਤੇ ਉਸ ਦੀ ਪਤਨੀ ਦੋਵੇਂ ਆਪਣੇ ਘਰ ਵਿਚ ਰਹਿੰਦੇ ਹਨ। ਫਿਲਹਾਲ ਪੁਲਿਸ ਕਤਲ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ।
----------- Advertisement -----------
ਘਰ ‘ਚ ਇਕੱਲੀ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ; ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ
Published on
----------- Advertisement -----------
----------- Advertisement -----------