June 16, 2026, 5:34 pm
----------- Advertisement -----------
HomeNewsLatest Newsਮੋਹਾਲੀ 'ਚ 2 ਤੇਜ਼ ਰਫਤਾਰ ਕਾਰਾਂ ਦੀ ਭਿਆਨਕ ਟੱਕਰ, ਔਰਤ ਜ਼ਖਮੀ

ਮੋਹਾਲੀ ‘ਚ 2 ਤੇਜ਼ ਰਫਤਾਰ ਕਾਰਾਂ ਦੀ ਭਿਆਨਕ ਟੱਕਰ, ਔਰਤ ਜ਼ਖਮੀ

Published on

----------- Advertisement -----------

ਮੋਹਾਲੀ ‘ਚ ਦੇਰ ਰਾਤ ਦੋ ਤੇਜ਼ ਰਫਤਾਰ ਕਾਰਾਂ ਦੀ ਆਪਸ ‘ਚ ਟੱਕਰ ਹੋ ਗਈ। ਦੋਵੇਂ ਗੱਡੀਆਂ ਟੈਕਸੀਆਂ ਸਨ। ਇਹ ਹਾਦਸਾ ਮੋਹਾਲੀ ਦੇ ਸੋਹਾਣਾ ਸਥਿਤ ਗੁਰਦੁਆਰਾ ਸਾਹਿਬ ਨੇੜੇ ਵਾਪਰਿਆ। ਇਸ ਹਾਦਸੇ ‘ਚ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਹਾਦਸੇ ਦੇ ਤੁਰੰਤ ਬਾਅਦ ਰਾਹਗੀਰਾਂ ਨੇ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਇੱਕ ਜੋੜਾ ਇੱਕ ਟੈਕਸੀ ਵਿੱਚ ਦਿੱਲੀ ਤੋਂ ਬਲਾਚੌਰ ਜਾ ਰਿਹਾ ਸੀ, ਜਦੋਂ ਕਿ ਦੂਜੀ ਟੈਕਸੀ ਖਾਲੀ ਸੀ। ਘਟਨਾ ਤੋਂ ਬਾਅਦ ਜ਼ਖਮੀ ਔਰਤ ਨੇ ਦੂਜੇ ਟੈਕਸੀ ਡਰਾਈਵਰ ‘ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਦਾ ਦੋਸ਼ ਲਗਾਇਆ ਹੈ। ਉਸ ਦਾ ਕਹਿਣਾ ਹੈ ਕਿ ਡਰਾਈਵਰ ਸ਼ਰਾਬ ਦੇ ਨਸ਼ੇ ਵਿੱਚ ਬਹੁਤ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ। ਉਸ ਨੇ ਅਚਾਨਕ ਉਨ੍ਹਾਂ ਦੀ ਕਾਰ ਦੇ ਅੱਗੇ ਬ੍ਰੇਕ ਲਗਾ ਦਿੱਤੀ। ਇਸ ਕਾਰਨ ਦੋਵੇਂ ਵਾਹਨ ਆਪਸ ਵਿੱਚ ਟਕਰਾ ਗਏ।ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...