September 11, 2026, 12:49 am
----------- Advertisement -----------
HomeNewsLatest Newsਮੋਹਾਲੀ ਹਮਲਾ : ਸੀ. ਐਮ ਮਾਨ ਨੂੰ ਕਾਂਗਰਸ ਦੀ ਸਲਾਹ, ਕਿਹਾ- ਆਪਣੀਆਂ...

ਮੋਹਾਲੀ ਹਮਲਾ : ਸੀ. ਐਮ ਮਾਨ ਨੂੰ ਕਾਂਗਰਸ ਦੀ ਸਲਾਹ, ਕਿਹਾ- ਆਪਣੀਆਂ ਤਰਜੀਹਾਂ ਨੂੰ ਸਹੀ ਦਿਸ਼ਾ ‘ਚ ਬਦਲੋ

Published on

----------- Advertisement -----------

ਸੋਮਵਾਰ ਸ਼ਾਮ ਮੋਹਾਲੀ ਵਿਖੇ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡ ਕੁਆਟਰ ‘ਤੇ ਹੋਏ ਅੱਤਵਾਦੀ ਹਮਲੇ ਦੀ ਪੰਜਾਬ ਕਾਂਗਰਸ ਨੇ ਨਿੰਦਾ ਕੀਤੀ ਹੈ। ਇਸ ਹਮਲੇ ਦੀ ਨਿੰਦਾ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਦੁਸ਼ਮਣਾਂ ਵੱਲੋਂ ਪੰਜਾਬ ਦੀ ਸ਼ਾਂਤੀ ਅਤੇ ਏਕਤਾ ‘ਤੇ ਸਿੱਧਾ ਹਮਲਾ ਹੈ, ਜਿਨ੍ਹਾਂ ਨੂੰ ਇਕਜੁੱਟ ਹੋ ਕੇ ਹਰਾਇਆ ਜਾਵੇਗਾ। ਪੰਜਾਬ ਕਾਂਗਰਸ ਨੇ ਸੂਬਾ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀਆਂ ਤਰਜੀਹਾਂ ਨੂੰ ਸਹੀ ਦਿਸ਼ਾ ਵਿੱਚ ਬਦਲਣ ਅਤੇ ਸੂਬੇ ਨੂੰ ਦਰਪੇਸ਼ ਚੁਣੌਤੀਆਂ ਵੱਲ ਗੰਭੀਰਤਾ ਨਾਲ ਧਿਆਨ ਦੇਣ ਲਈ ਕਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੋਹਾਲੀ ਵਿਖੇ ਹੋਇਆ ਵੱਡਾ ਅੱਤਵਾਦੀ ਹਮਲਾ ਮੌਜੂਦਾ ਸਰਕਾਰ ਦੀ ਗੈਰ ਤਜਰਬੇਕਾਰ ਸਥਿਤੀ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਮਲਿਆਂ ਨੂੰ ਰੋਕੇ ਅਤੇ ਦੋਸ਼ੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕਰੇ। ਜਦਕਿ ਉਨ੍ਹਾਂ ਆਪਣੀ ਪਾਰਟੀ ਦੀ ਤਰਫੋਂ ਸਥਿਤੀ ਨਾਲ ਨਜਿੱਠਣ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਖੁਲਾਸਾ ਕੀਤਾ ਕਿ ਸਰਹੱਦ ਪਾਰ ਬੈਠੇ ਦੁਸ਼ਮਣ ਲਗਾਤਾਰ ਹਥਿਆਰਾਂ ਅਤੇ ਨਸ਼ਿਆਂ ਨੂੰ ਪੰਜਾਬ ਵਿੱਚ ਧੱਕਣ ਦੀ ਕੋਸ਼ਿਸ਼ ਕਰਦੇ ਹਨ। ਜਦਕਿ ਇਨ੍ਹਾਂ ਵਿਚੋਂ ਕੁਝ ਚੀਜ਼ਾਂ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਜ਼ਬਤ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਪੁਲਿਸ ਦੀ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਦੀ ਸਮਰੱਥਾ ‘ਤੇ ਪੂਰਾ ਭਰੋਸਾ ਹੈ, ਜਿਸ ਨੇ ਪਿਛਲੇ ਸਾਲਾਂ ਦੌਰਾਨ ਆਪਣੇ ਆਪ ਨੂੰ ਸਾਬਤ ਕੀਤਾ ਹੈ। ਅਸੀਂ ਉਮੀਦ ਕਰਦੇ ਹਾਂ ਕਿ ਸੱਤਾ ਵਿੱਚ ਆਉਣ ਵਾਲੇ ਲੋਕ ਆਪਣੀਆਂ ਤਰਜੀਹਾਂ ਨੂੰ ਸਹੀ ਦਿਸ਼ਾ ਵਿੱਚ ਬਦਲਣਗੇ ਅਤੇ ਪੁਲਿਸ ਦੀਆਂ ਸਮਰੱਥਾਵਾਂ ਦੀ ਸਹੀ ਉਦੇਸ਼ ਲਈ ਵਰਤੋਂ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...