November 19, 2026, 10:13 am
----------- Advertisement -----------
HomeNewsPunjabਮੋਹਾਲੀ: ਕਰੋੜਾਂ ਦੀ ਵਿਰਾਸਤੀ ਜ਼ਮੀਨ ਹੜੱਪਣ ਦਾ ਮਾਮਲਾ ਆਇਆ ਸਾਹਮਣੇ

ਮੋਹਾਲੀ: ਕਰੋੜਾਂ ਦੀ ਵਿਰਾਸਤੀ ਜ਼ਮੀਨ ਹੜੱਪਣ ਦਾ ਮਾਮਲਾ ਆਇਆ ਸਾਹਮਣੇ

Published on

----------- Advertisement -----------

ਜ਼ਿਲ੍ਹਾ ਮੋਹਾਲੀ ਦੇ ਪਿੰਡ ਸੇਖਨਮਾਜਰਾ ਤੋਂ ਕਰੋੜਾਂ ਦੀ ਵਿਰਾਸਤੀ ਜ਼ਮੀਨ ਹੜੱਪਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਮਨਜੀਤ ਸਿੰਘ ਅਤੇ ਮਲਕੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਧੋਖੇ ਨਾਲ ਜ਼ਮੀਨ ਹਥਿਆਉਣ ਦੇ ਦੋਸ਼ ਵਿਚ ਕੇਸ ਦਰਜ ਹੋਣ ਦੇ ਬਾਵਜੂਦ ਵੀ ਪੁਲਿਸ ਵਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ।
ਮਨਜੀਤ ਸਿੰਘ ਪੁੱਤਰ ਰੌਣਕ ਸਿੰਘ ਪਿੰਡ ਛੱਤ, ਤਹਿਸੀਲ ਡੇਰਾਬਸੀ (ਮੋਹਾਲੀ) ਅਤੇ ਮਲਕੀਤ ਸਿੰਘ ਪੁੱਤਰ ਦਾਰਾ ਸਿੰਘ ਪਿੰਡ ਸੇਖਨਮਾਜਰਾ (ਮੋਹਾਲੀ) ਨੇ ਦੱਸਿਆ ਕਿ ਮੇਰੇ ਪਿਤਾ ਹੋਰੀਂ ਚਾਰ ਭਰਾ ਅਤੇ ਦੋ ਭੈਣਾਂ ਸਨ। ਸਾਡੇ ਅਣਵਿਆਹੇ (ਛੜਾ) ਚਾਚਾ ਮੇਵਾ ਸਿੰਘ ਪੁੱਤਰ ਚੇਤ ਸਿੰਘ ਵਾਸੀ ਪਿੰਡ ਸੇਖਨਮਾਜਰਾ ਤਹਿਸੀਲ ਤੇ ਜ਼ਿਲ੍ਹਾ ਮੋਹਾਲੀ ਦੇ ਹਿੱਸੇ 20 ਕਨਾਲ ਵਿਰਾਸਤੀ ਜ਼ਮੀਨ ਸੀ। ਉਹਨਾਂ ਦੋਸ਼ ਲਾਇਆ ਕਿ ਮੇਰੇ ਭਾਈ-ਭਰਜਾਈ ਬਲਜੀਤ ਕੌਰ ਪਤਨੀ ਬਲਜੀਤ ਸਿੰਘ ਵਾਸੀ ਪੁੱਤਰ ਰੌਣਕ ਸਿੰਘ ਨੇ ਮੇਰੇ ਚਾਚਾ ਮੇਵਾ ਸਿੰਘ ਦਾ ਅਨਪੜ੍ਹ ਹੋਣ ਫਾਇਦਾ ਉਠਾਉਂਦਿਆਂ ਉਪਰੋਕਤ 20 ਕਨਾਲ ਜ਼ਮੀਨ ਦੀ ਰਜਿਸਟਰੀ ਵਸੀਕਾ ਨੰ: 2666 ਮਿਤੀ 17.12.2013 ਨੂੰ ਧੋਖੇ ਨਾਲ ਬਿਨਾਂ ਕੋਈ ਪੇਮੈਂਟ ਕੀਤਿਆਂ ਸਿਰਫ਼ ਕਾਗਜ਼ਾਂ ਵਿਚ 1 ਕਰੋੜ 88 ਲੱਖ ਰੁਪਏ ਵਿਚ ਆਪਣੇ ਨਾਮ ਕਰਵਾ ਲਈ।

ਇਥੇ ਹੀ ਬੱਸ ਨਹੀਂ ਸਗੋਂ ਦੋਵਾਂ ਨੇ ਇਹ ਜ਼ਮੀਨ ਮਿਤੀ 8.9.2021 ਅਤੇ 4.10.2021 ਨੂੰ ਅਵਤਾਰ ਸਿੰਘ ਲੰਬੜਦਾਰ ਪੁੱਤਰ ਅਜਮੇਰ ਸਿੰਘ ਵਾਸੀ ਪਿੰਡ ਸੇਖਨਮਾਜਰਾ (ਮੋਹਾਲੀ) ਨਾਲ ਮਿਲੀਭੁਗਤ ਕਰਕੇ ਅੱਗੇ ਵੱਖ ਵੱਖ ਵਿਅਕਤੀਆਂ ਜਿਨ੍ਹਾਂ ਵਿਚ ਬਲਵਿੰਦਰ ਸਿੰਘ ਪੁੱਤਰ ਗੁਰਜੀਤ ਸਿੰਘ ਪਿੰਡ ਸੇਖਨਮਾਜਰਾ, ਸੁਨੀਤਾ ਰਾਣੀ ਪਤਨੀ ਵਰਿੰਦਰ ਕੁਮਾਰ ਅਤੇ ਨਵਜੋਤ ਪੁੱਤਰ ਵਰਿੰਦਰ ਕੁਮਾਰ ਵਾਸੀ ਪੁਰਾਣਾ ਬਜ਼ਾਰ, ਸੋਹਾਣਾ, ਰਾਵਿੰਦਰ ਕੌਰ ਪਤਨੀ ਜਸਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਝੂੰਗੀਆਂ ਜੰਡਪੁਰ, ਜ਼ਿਲ੍ਹਾ ਮੋਹਾਲੀ ਅਤੇ ਵਿਜੈ ਸਿੰਗਲਾ ਤੇ ਅਜੈ ਸਿੰਗਲਾ ਪੁੱਤਰ ਅਮਰਨਾਥ ਵਾਸੀ ਪੰਚਕੂਲਾ ਨੂੰ ਵੇਚ ਦਿੱਤੀ।

ਉਹਨਾਂ ਅੱਗੇ ਦਸਿਆ ਕਿ ਇਸ ਮਾਮਲੇ ਦਾ ਸੱਚ ਮਿਤੀ 18.9.2019 ਨੂੰ ਸਾਡੇ ਚਾਚੇ ਮੇਵਾ ਸਿੰਘ ਦੀ ਮੌਤ ਹੋਣ ਬਾਅਦ ਸਾਹਮਣੇ ਆਇਆ ਤਾਂ ਅਸੀਂ ਕਾਰਵਾਈ ਕਰਦਿਆਂ ਉਪਰੋਕਤ ਦੋਸ਼ੀਆਂ ਖਿ਼ਲਾਫ਼ ਮੁਕੱਦਮਾ ਨੰ: 94, ਮਿਤੀ 25.2.2022 ਅ/ਧ 420, 406, 120ਬੀ ਅਧੀਨ ਪੁਲਿਸ ਸਟੇਸ਼ਨ ਸੋਹਾਣਾ, ਮੋਹਾਲੀ ਵਿਖੇ ਦਰਜ ਕਰਵਾਇਆ।
ਉਹਨਾਂ ਦਸਿਆ ਕਿ ਅਸੀਂ ਇਸ ਸਬੰਧ ਵਿਚ ਥਾਣਾ ਸੋਹਾਣਾ ਦੇ ਐਸ.ਐਚ.ਓ. ਅਤੇ ਡੀ.ਐਸ.ਪੀ. (ਈਓ ਵਿੰਗ) ਨੂੰ ਸ਼ਿਕਾਇਤ ਦਰਜ ਕਰਵਾਈ ਪਰ ਉਹਨਾਂ ਨੇ ਵੀ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਹੁਣ ਉਪਰੋਕਤ ਵਿਅਕਤੀਆਂ ਉਪਰ ਉਪਰ ਕੇਸ ਵਾਪਸ ਲੈਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵੀ ਲਗਾਏ ਗਏ। ਉਹਨਾਂ ਦਾਅਵਾ ਕੀਤਾ ਕਿ ਹੁਣ ਇਸ ਜ਼ਮੀਨ ਦੀ ਕੀਮਤ ਕਰੀਬ 7.5 ਕਰੋੜ ਰੁਪਏ ਹੈ।
ਇਸ ਸਬੰਧ ਵਿਚ ਉਹਨਾਂ ਮੁੱਖ ਮੰਤਰੀ ਭਗਵੰਤ ਮਾਨ, ਡੀਜੀਪੀ ਪੰਜਾਬ, ਐਸਐਸਪੀ ਮੋਹਾਲੀ ਸਮੇਤ ਉਚ ਅਧਿਕਾਰੀਆਂ ਤੋਂ ਇਸ ਕੇਸ ਵਿਚ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਇਸ ਮਾਮਲੇ ਸਬੰਧੀ ਜਦੋਂ ਥਾਣਾ ਸੋਹਾਣਾ ਦੇ ਐਸ.ਐਚ.ਓ. ਗੁਰਜੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਹਨਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਈਓ ਵਿੰਗ ਕਰ ਰਿਹਾ ਹੈ ਅਤੇ ਸਾਡੇ ਕੋਲ ਇਸ ਕੇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਜਦੋਂ ਇਸ ਸਬੰਧੀ ਈਓ ਵਿੰਗ ਦੇ ਸਬੰਧਤ ਅਧਿਕਾਰੀ ਨਾਲ ਗੱਲ ਕਰਨੀ ਚਾਹੀ ਤਾਂ ਉਹਨਾਂ ਦਾ ਫੋਨ ਵਿਚ ਇਨਕਮਿੰਗ ਕਾਲ ਦੀ ਸਹੂਲਤ ਉਪਲੱਬਧ ਨਹੀਂ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...