November 21, 2026, 9:17 pm
----------- Advertisement -----------
HomeNewsLatest Newsਪੰਜਾਬ ਦੇ ਮੁੱਖ ਮੰਤਰੀ ਦੇ ਦਖਲ ਤੋਂ ਬਾਅਦ 'ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ'...

ਪੰਜਾਬ ਦੇ ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਨੇ ਮੋਹਾਲੀ ਤੋਂ ਆਪਣਾ ਧਰਨਾ ਚੁੱਕਿਆ

Published on

----------- Advertisement -----------

ਚੰਡੀਗੜ੍ਹ/ਐਸ.ਏ.ਐਸ.ਨਗਰ, 31 ਅਕਤੂਬਰ (ਬਲਜੀਤ ਮਰਵਾਹਾ ) :‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੂਤ ਵਜੋਂ ਅੱਜ ਉਨ੍ਹਾਂ ਨੂੰ ਮਿਲਣ ਆਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਹਾਜ਼ਰੀ ਵਿੱਚ ਆਪਣਾ ਮੋਹਾਲੀ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਦੇ ਡਾਇਰੈਕਟੋਰੇਟ (ਪੁਰਾਣੇ ਡੀ.ਸੀ. ਦਫ਼ਤਰ, ਫੇਜ਼ 1, ਮੋਹਾਲੀ) ਦੇ ਬਾਹਰ 195 ਦਿਨਾਂ ਤੋਂ ਚੱਲੇ ਆ ਰਹੇ ਧਰਨੇ ਦੇ ਆਗੂਆਂ ਨੇ ਮੰਤਰੀ ਬਲਕਾਰ ਸਿੰਘ ਨੂੰ ਇਸ ਮੁੱਦੇ ‘ਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਨਾਲ ਉੱਚ ਪੱਧਰੀ ਮੀਟਿੰਗ ਤੈਅ ਕਰਨ ਲਈ ਮੰਗ ਪੱਤਰ ਸੌਂਪਿਆ।

ਮੰਤਰੀ ਬਲਕਾਰ ਸਿੰਘ ਨੇ ਪ੍ਰਧਾਨ ਪ੍ਰੋਫੈਸਰ ਹਰਨੇਕ ਸਿੰਘ ਸਮੇਤ ਮੋਰਚੇ ਦੇ ਆਗੂਆਂ ਨੂੰ ਉਨ੍ਹਾਂ ਦੇ ਮੰਗ ਪੱਤਰ ’ਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਮਾਮਲਿਆਂ ਚ ਮੈਰਿਟ ਦੇ ਆਧਾਰ ’ਤੇ ਇਨਸਾਫ਼ ਦੇਣ ਦਾ ਭਰੋਸਾ ਦੇਣ ਲਈ ਕਿਹਾ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਇਹ ਮੰਗ ਪੱਤਰ 12 ਮੰਗਾਂ ‘ਤੇ ਆਧਾਰਿਤ ਹੈ, ਜਿਸ ‘ਤੇ ਜਲਦ ਹੀ ਪੱਕਾ ਮੋਰਚੇ ਦੇ ਆਗੂਆਂ ਨੂੰ ਬੁਲਾ ਕੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਦ੍ਰਿੜ ਹੈ ਅਤੇ ਦੋਸ਼ੀ ਪਾਏ ਜਾਣ ‘ਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਹਰ ਪੰਜਾਬੀ ਦੇ ਹਿੱਤਾਂ ਦੀ ਰਾਖੀ ਲਈ ਬਹੁਤ ਸਪੱਸ਼ਟ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਪਹਿਲੇ ਡੇਢ ਸਾਲ ਦੇ ਕਾਰਜਕਾਲ ਵਿੱਚ ਮੈਰਿਟ ਦੇ ਆਧਾਰ ‘ਤੇ ਲਗਭਗ 40,000 ਨੌਕਰੀਆਂ ਦੇ ਕੇ ਇੱਕ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਮੋਰਚੇ ਦੇ ਆਗੂਆਂ ਨੂੰ ਰਾਖਵਾਂਕਰਣ ਦੀ ਦੁਰਵਰਤੋਂ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਦੇ ਨਾਲ ਨਾਲ ਭਵਿੱਖ ਵਿੱਚ ਅਜਿਹੀ ਮੁਸ਼ਿਕਲ ਨਾ ਬਣੇ, ਇਸ ਲਈ ਵੀ ਸਥਾਈ ਹੱਲ ਲੱਭਣ ਦਾ ਭਰੋਸਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...