September 21, 2026, 10:31 pm
----------- Advertisement -----------
HomeNewsBreaking Newsਡੇਰਾਬੱਸੀ 'ਚ ਗੈਸ ਸਿਲੰਡਰ ਫਟਿਆ; ਘਰ ਦੀਆਂ ਕੰਧਾਂ ਅਤੇ ਛੱਤਾਂ 'ਚ ਆਈਆਂ...

ਡੇਰਾਬੱਸੀ ‘ਚ ਗੈਸ ਸਿਲੰਡਰ ਫਟਿਆ; ਘਰ ਦੀਆਂ ਕੰਧਾਂ ਅਤੇ ਛੱਤਾਂ ‘ਚ ਆਈਆਂ ਤਰੇੜਾਂ

Published on

----------- Advertisement -----------

ਮੁਹਾਲੀ ਦੇ ਡੇਰਾਬੱਸੀ ਨਗਰ ਕੌਂਸਲ ਖੇਤਰ ਦੇ ਪਿੰਡ ਗੁਲਾਬਗੜ੍ਹ ਵਿੱਚ ਇੱਕ ਘਰ ਵਿੱਚ ਅਚਾਨਕ ਗੈਸ ਸਿਲੰਡਰ ਫਟ ਗਿਆ। ਗੈਸ ਸਿਲੰਡਰ ਦਾ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ-ਪਾਸ ਦੇ ਲੋਕ ਡਰ ਗਏ ਅਤੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।
ਮਕਾਨ ਮਾਲਕ ਰਾਹੁਲ ਸੋਢੀ ਨੇ ਦੱਸਿਆ ਕਿ ਉਹ ਰਾਤ ਨੂੰ ਆਪਣੇ ਨਿੱਜੀ ਕੰਮ ਲਈ ਬਾਜ਼ਾਰ ਗਿਆ ਸੀ। ਜਦੋਂ ਉਹ ਰਾਤ ਕਰੀਬ 8 ਵਜੇ ਘਰ ਵਾਪਸ ਆਇਆ ਤਾਂ ਉਸ ਦੇ ਘਰ ਵਿੱਚ ਰੱਖਿਆ 4-5 ਕਿਲੋ ਦਾ ਗੈਸ ਸਿਲੰਡਰ ਫਟ ਗਿਆ। ਜਿਸ ਕਾਰਨ ਅੱਗ ਪੂਰੇ ਘਰ ਵਿੱਚ ਫੈਲ ਗਈ ਅਤੇ ਜ਼ੋਰਦਾਰ ਧਮਾਕਾ ਹੋ ਗਿਆ। ਉਸ ਨੇ ਸਮੇਂ ਸਿਰ ਆਪਣੇ ਪਰਿਵਾਰਕ ਮੈਂਬਰਾਂ ਨੂੰ ਘਰੋਂ ਸੁਰੱਖਿਅਤ ਬਾਹਰ ਕੱਢ ਲਿਆ।
ਉਨ੍ਹਾਂ ਦੱਸਿਆ ਕਿ ਉਸਦੇ ਘਰ ਵਿੱਚ ਰੱਖੇ ਸਾਰੇ ਕੱਪੜੇ, ਫਰਨੀਚਰ ਅਤੇ ਨਕਦੀ ਸੜ ਕੇ ਸੁਆਹ ਹੋ ਗਈ। ਇਸ ਦੇ ਨਾਲ ਹੀ ਗਲੀ ਤੰਗ ਹੋਣ ਕਾਰਨ ਫਾਇਰ ਬ੍ਰਿਗੇਡ ਦੀ ਗੱਡੀ ਉਸ ਦੇ ਘਰ ਨਹੀਂ ਪਹੁੰਚ ਸਕੀ। ਜਿਸ ਤੋਂ ਬਾਅਦ ਉਸ ਨੇ ਆਪਣੇ ਗੁਆਂਢੀਆਂ ਦੀ ਮਦਦ ਨਾਲ ਬਾਲਟੀਆਂ ਨਾਲ ਪਾਣੀ ਪਾ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।
ਸਿਲੰਡਰ ਫਟਣ ਨਾਲ ਉਸ ਦੇ ਘਰ ਦੀਆਂ ਕੰਧਾਂ ਅਤੇ ਛੱਤਾਂ ਵਿਚ ਤਰੇੜਾਂ ਆ ਗਈਆਂ ਅਤੇ 4-5 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਇਸ ਦੌਰਾਨ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...