July 22, 2024, 3:56 am
----------- Advertisement -----------
HomeNewsBreaking Newsਪੰਜਾਬ 'ਚ ਮਾਨਸੂਨ ਦੀ ਐਂਟਰੀ, ਅੱਜ ਚੰਡੀਗੜ੍ਹ 'ਚ ਵੀ ਹੋਵੇਗਾ ਦਾਖਲ, ਮੀਂਹ...

ਪੰਜਾਬ ‘ਚ ਮਾਨਸੂਨ ਦੀ ਐਂਟਰੀ, ਅੱਜ ਚੰਡੀਗੜ੍ਹ ‘ਚ ਵੀ ਹੋਵੇਗਾ ਦਾਖਲ, ਮੀਂਹ ਦਾ ਯੈਲੋ ਅਲਰਟ ਜਾਰੀ

Published on

----------- Advertisement -----------

ਚੰਡੀਗੜ੍ਹ, 28 ਜੂਨ 2024 – ਮਾਨਸੂਨ ਵੀਰਵਾਰ ਸ਼ਾਮ ਨੂੰ ਹਿਮਾਚਲ ਦੇ ਰਸਤੇ ਪੰਜਾਬ ਦੇ ਪਠਾਨਕੋਟ ਵਿੱਚ ਦਾਖਲ ਹੋਇਆ। ਅਨੁਮਾਨ ਹੈ ਕਿ ਅੱਜ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਵੀ ਮਾਨਸੂਨ ਦਸਤਕ ਦੇਵੇਗਾ। ਪਿਛਲੇ 6 ਦਿਨਾਂ ਤੋਂ ਝਾਰਖੰਡ ਤੋਂ ਮੌਨਸੂਨ ਅੱਗੇ ਨਹੀਂ ਵਧ ਰਿਹਾ ਸੀ ਪਰ ਇੱਕ ਹੀ ਦਿਨ ਵਿੱਚ ਉੱਤਰਾਖੰਡ, ਜੰਮੂ-ਕਸ਼ਮੀਰ ਤੋਂ ਬਾਅਦ ਮਾਨਸੂਨ ਨੇ ਹਿਮਾਚਲ ਅਤੇ ਪੰਜਾਬ ਵਿੱਚ ਵੀ ਦਸਤਕ ਦਿੱਤੀ।

ਮਾਨਸੂਨ ਦੇ ਅੱਜ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਦਾਖ਼ਲ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਅਤੇ ਹਰਿਆਣਾ ਤੋਂ ਇਲਾਵਾ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਅਤੇ ਹਰਿਆਣਾ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਬਰਸਾਤ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ ਸਾਰੇ ਸ਼ਹਿਰਾਂ ਦਾ ਤਾਪਮਾਨ 39 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਔਸਤ ਤਾਪਮਾਨ ਵਿੱਚ 4.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਜਦਕਿ ਹਰਿਆਣਾ ‘ਚ 2.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ।

ਪੰਜਾਬ ਦੇ 15 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ ਨਗਰ ਅਤੇ ਮਲੇਰਕੋਟਲਾ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਕੋਈ ਅਲਰਟ ਨਹੀਂ ਹੈ।

ਇਸ ਦੇ ਨਾਲ ਹੀ ਅੱਜ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਮੀਂਹ ਦੇ ਨਾਲ-ਨਾਲ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਮੀਂਹ ਨੂੰ ਲੈ ਕੇ ਅੱਜ ਹਿਮਾਚਲ ਪ੍ਰਦੇਸ਼ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਦੇ ਸਾਰੇ ਕੇਂਦਰੀ ਅਤੇ ਹੇਠਲੇ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਉੱਚੇ ਸਥਾਨਾਂ ‘ਤੇ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਮੁਤਾਬਕ ਮਾਨਸੂਨ ਦੇ 29 ਜੂਨ ਨੂੰ ਹਿਮਾਚਲ ‘ਚ ਪਹੁੰਚਣ ਦੀ ਉਮੀਦ ਸੀ ਪਰ ਇਹ ਦੋ ਦਿਨ ਪਹਿਲਾਂ ਪਹੁੰਚ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੋਲਕਾਤਾ ‘ਚ ਜਿੰਦਲ ਗਰੁੱਪ ਦੀ ਕੰਪਨੀ ਦੇ CEO ਖਿਲਾਫ FIR ਦਰਜ

ਕੋਲਕਾਤਾ ਤੋਂ ਅਬੂ ਧਾਬੀ ਜਾਣ ਵਾਲੀ ਫਲਾਈਟ 'ਚ ਇਕ ਮਹਿਲਾ ਸਹਿ-ਯਾਤਰੀ ਨਾਲ ਕਥਿਤ ਤੌਰ...

BCCI ਦਾ ਵੱਡਾ ਐਲਾਨ, ਪੈਰਿਸ ਓਲੰਪਿਕ ਲਈ IOA ਨੂੰ ਦੇਵੇਗੀ 8.5 ਕਰੋੜ

BCCI ਨੇ ਪੈਰਿਸ ਓਲੰਪਿਕ ਲਈ ਭਾਰਤੀ ਓਲੰਪਿਕ ਸੰਘ (IOA) ਨੂੰ 8.5 ਕਰੋੜ ਰੁਪਏ ਦੇ...

ਸ਼ੰਭੂ ਸਰਹੱਦ ‘ਤੇ ਕਿਸਾਨ ਦੀ ਹੋਈ  ਮੌਤ, ਪਿਆ ਦਿਲ ਦਾ ਦੌਰਾ

ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਅੱਜ ਇਕ ਕਿਸਾਨ ਦੀ ਮੌਤ ਹੋ...

ਮਨਕੀਰਤ ਔਲਖ 2 ਜੁੜਵਾਂ ਧੀਆਂ ਦੇ ਬਣੇ ਪਿਤਾ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਖੁਸ਼ੀ

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਘਰ ਤੋਂ ਵੱਡੀ ਆਈ ਹੈ। ਦੱਸ ਦਈਏ ਕਿ ਗਾਇਕ...

ਬ੍ਰਜਮੰਡਲ ਯਾਤਰਾ ਕਾਰਨ ਨੂਹ ‘ਚ ਮੋਬਾਈਲ ਇੰਟਰਨੈੱਟ, 24 ਘੰਟਿਆਂ ਲਈ ਸੇਵਾਵਾਂ ਠੱਪ

  ਹਰਿਆਣਾ ਦੇ ਨੂਹ ਵਿੱਚ ਭਲਕੇ ਸੋਮਵਾਰ ਨੂੰ ਬ੍ਰਜਮੰਡਲ ਯਾਤਰਾ ਕੱਢੀ ਜਾਵੇਗੀ। ਪਿਛਲੇ ਸਾਲ ਇਸ...

ਮਾਨਸੂਨ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ, ਭਾਜਪਾ ਸਮੇਤ 44 ਪਾਰਟੀਆਂ ਨੇ ਲਿਆ ਹਿੱਸਾ

ਸੰਸਦ ਦੇ ਮਾਨਸੂਨ ਸੈਸ਼ਨ ਅਤੇ ਬਜਟ ਤੋਂ ਪਹਿਲਾਂ ਸੰਸਦ ਭਵਨ ਵਿਖੇ ਸਰਬ ਪਾਰਟੀ ਮੀਟਿੰਗ...

ਲੁਧਿਆਣਾ ਦੀ ਮੱਛੀ ਮੰਡੀ ‘ਚ ਹੰਗਾਮਾ, ਦੁਕਾਨਦਾਰ ਤੇ ਪੁਲਿਸ ਆਹਮੋ ਸਾਹਮਣੇ ਝੜਪ

  ਲੁਧਿਆਣਾ ਦੇ ਸ਼ੇਰਪੁਰ ਮੱਛੀ ਮੰਡੀ ਵਿੱਚ ਅੱਜ ਹੰਗਾਮਾ ਹੋਇਆ। ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ...

ਬਟਾਲਾ ‘ਚ ਗੋਲੀਬਾਰੀ ਕਰਨ ਵਾਲੇ 3 ਗ੍ਰਿਫਤਾਰ, ਇੱਥੇ ਪੜ੍ਹੋ ਪੂਰਾ ਮਾਮਲਾ

ਹਾਲ ਹੀ ਵਿੱਚ ਜ਼ਿਲ੍ਹਾ ਪੁਲਿਸ ਬਟਾਲਾ ਨੇ ਬਟਾਲਾ ਦੇ ਬੱਸ ਸਟੈਂਡ ਨੇੜੇ ਭੀੜ-ਭੜੱਕੇ ਵਾਲੇ...

ਕੁਲੂ ‘ਚ ਕਾਰ ਬੇਕਾਬੂ ਹੋ ਕੇ ਡਿੱਗੀ ਖਾਈ ‘ਚ, ਨੌਜਵਾਨ ਦੀ ਮੌਕੇ ‘ਤੇ ਹੀ ਮੌਤ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹਾ ਹੈੱਡਕੁਆਰਟਰ ਨਾਲ ਲੱਗਦੇ ਲਗਘਾਟੀ ਦੇ ਡਡਕਾ ਵਿੱਚ ਇੱਕ ਕਾਰ...