August 18, 2026, 8:44 pm
----------- Advertisement -----------
HomeNewsLatest Newsਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 14 ਕੇਸਾਂ 'ਚ 15 ਮੁਲਾਜ਼ਮ ਤੇ 5...

ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 14 ਕੇਸਾਂ ‘ਚ 15 ਮੁਲਾਜ਼ਮ ਤੇ 5 ਹੋਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 19 ਅਗਸਤ, 2024 (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਮੁਕੱਦਮਿਆਂ ਵਿੱਚ 15 ਮੁਲਾਜ਼ਮਾਂ ਅਤੇ 5 ਹੋਰ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਮੁਲਾਜ਼ਮਾਂ ਅਤੇ ਹੋਰਨਾਂ ਦਰਮਿਆਨ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਆਪਣੀ ਪੂਰੀ ਵਾਹ ਲਾਈ।

ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਪਿਛਲੇ ਮਹੀਨੇ ਦੌਰਾਨ 8 ਵਿਜੀਲੈਂਸ ਕੇਸਾਂ ਸਬੰਧੀ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 7 ਕੇਸਾਂ ਵਿੱਚ ਵਿਜੀਲੈਂਸ ਜਾਂਚ ਵੀ ਦਰਜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸੇ ਸਮੇਂ ਦੌਰਾਨ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਜਿੰਨਾਂ ਵਿੱਚ 13 ਮੁਲਾਜ਼ਮ ਤੇ 6 ਹੋਰ ਵਿਅਕਤੀ ਸ਼ਾਮਲ ਹਨ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਲੰਧਰ ਦੀ ਇੱਕ ਅਦਾਲਤ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਰਿਸ਼ਵਤਖੋਰੀ ਦੇ ਇੱਕ ਕੇਸ ਦਾ ਫ਼ੈਸਲਾ ਸੁਣਾਇਆ ਹੈ ਜਿਸ ਵਿੱਚ ਇੰਪਰੂਵਮੈਂਟ ਟਰੱਸਟ ਜਲੰਧਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸੰਦੀਪ ਮਿੱਤਰ ਨੂੰ ਦੋਸ਼ੀ ਕਰਾਰ ਦਿੰਦਿਆਂ 5 ਸਾਲ ਦੀ ਕੈਦ ਅਤੇ 20,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...