June 26, 2026, 1:08 am
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦੀ ਅੱਜ ਦੂਸਰੀ ਬਰਸੀ: ਮਾਤਾ-ਪਿਤਾ ਸਮਾਰਕ 'ਤੇ ਸ਼ਰਧਾਂਜਲੀ ਦੇਣ ਪਹੁੰਚੇ

ਸਿੱਧੂ ਮੂਸੇਵਾਲਾ ਦੀ ਅੱਜ ਦੂਸਰੀ ਬਰਸੀ: ਮਾਤਾ-ਪਿਤਾ ਸਮਾਰਕ ‘ਤੇ ਸ਼ਰਧਾਂਜਲੀ ਦੇਣ ਪਹੁੰਚੇ

Published on

----------- Advertisement -----------

ਮਾਨਸਾ, 29 ਮਈ 2024 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ 2 ਸਾਲ ਹੋ ਗਏ ਹਨ ਅਤੇ ਅੱਜ ਯਾਨੀ ਬੁੱਧਵਾਰ ਨੂੰ ਮੂਸੇਵਾਲਾ ਦੀ ਦੂਜੀ ਬਰਸੀ ਹੈ। ਇਸ ਮੌਕੇ ਮੂਸੇਵਾਲਾ ਦਾ ਪਰਿਵਾਰ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਪਰ ਚੋਣਾਂ ਦੇ ਮੱਦੇਨਜ਼ਰ ਇਸ ਸਾਲ ਪਿੰਡ ਪੱਧਰ ’ਤੇ ਪ੍ਰੋਗਰਾਮ ਉਲੀਕਿਆ ਗਿਆ ਹੈ, ਤਾਂ ਜੋ ਕੋਈ ਵੀ ਇਸ ਮੌਕੇ ਦਾ ਸਿਆਸੀ ਲਾਹਾ ਨਾ ਲੈ ਸਕੇ। ਮੂਸੇਵਾਲਾ ਦੀ ਬਰਸੀ ਮੌਕੇ ਉਨ੍ਹਾਂ ਦੇ ਮਾਤਾ-ਪਿਤਾ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਿੰਡ ‘ਚ ਬਣਾਏ ਸਮਾਰਕ ‘ਤੇ ਪੁੱਜੇ।

ਸਮਾਰਕ ‘ਤੇ ਪੁੱਜੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੇ ਬੁੱਤ ‘ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਹੰਝੂ ਭਰੀਆਂ ਅੱਖਾਂ ਨਾਲ ਉਸ ਨੂੰ ਯਾਦ ਕੀਤਾ। ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਇਸ ਸਾਲ ਪਿੰਡ ਪੱਧਰ ’ਤੇ ਹੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਕਿਉਂਕਿ ਚੋਣਾਂ ਚੱਲ ਰਹੀਆਂ ਹਨ।

ਪਰਿਵਾਰ ਨਹੀਂ ਚਾਹੁੰਦਾ ਕਿ ਕੋਈ ਇਹ ਪ੍ਰੋਗਰਾਮ ਕਿਸੇ ਰੈਲੀ ਵਿੱਚ ਬਦਲੇ ਅਤੇ ਕੋਈ ਲੀਡਰ ਸਿਆਸੀ ਲਾਹਾ ਲਵੇ। ਪਰ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਕੋਈ ਪਾਬੰਦੀ ਨਹੀਂ ਹੈ। ਪਿਤਾ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਦੋ ਸਾਲ ਬੀਤ ਚੁੱਕੇ ਹਨ। ਦੋ ਸਾਲਾਂ ਵਿੱਚ ਅਦਾਲਤ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰਨ ਵਿੱਚ ਹੀ ਸਫ਼ਲ ਰਹੀ ਹੈ। ਫਿਲਹਾਲ ਅਦਾਲਤ ‘ਚ ਛੁੱਟੀਆਂ ਹਨ ਅਤੇ ਉਸ ਤੋਂ ਬਾਅਦ ਹੀ ਕਾਰਵਾਈ ਅੱਗੇ ਵਧੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...