August 4, 2026, 4:11 am
----------- Advertisement -----------
HomePunjabbusinessਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਪੰਜਾਬ 'ਚ ਹੋਰ ਫਾਸਟ ਟਰੈਕ...

ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਪੰਜਾਬ ‘ਚ ਹੋਰ ਫਾਸਟ ਟਰੈਕ ਅਦਾਲਤਾਂ ਕੀਤੀਆਂ ਜਾਣਗੀਆਂ ਸਥਾਪਤ

Published on

----------- Advertisement -----------

ਚੰਡੀਗੜ੍ਹ, 12 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ ਦੀ ਦੁਨੀਆਂ ਭਰ ਵਿੱਚ ਵਸਦੇ ਪ੍ਰਵਾਸੀ ਪੰਜਾਬੀਆਂ ਦੀਆਂ ਸਾਰੀਆਂ ਜਾਇਜ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਵਚਨਬੱਧਤਾ ਦੇ ਨਾਲ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਵਿਸ਼ੇਸ਼ ਤੌਰ ‘ਤੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਲਈ ਹੋਰ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਸਬੰਧੀ ਕਾਰਵਾਈ ਆਰੰਭ ਦਿੱਤੀ ਹੈ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਸ ਸਬੰਧੀ ਕਾਨੂੰਨੀ ਅਤੇ ਹੋਰ ਰੂਪ-ਰੇਖਾ ਉਲੀਕਣ ਬਾਰੇ ਜਲਦ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਮਿਲਣਗੇ।

ਪੰਜਾਬ ਭਰ ‘ਚ ਆਯੋਜਿਤ ‘ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਦੌਰਾਨ ਆਈਆਂ ਸ਼ਿਕਾਇਤਾਂ ਦੀ ਸਥਿਤੀ ਸਬੰਧੀ ਅੱਜ ਇੱਥੇ ਪੰਜਾਬ ਭਵਨ ਵਿਖੇ ਐਨ.ਆਰ.ਆਈਜ਼ ਮਾਮਲੇ ਵਿਭਾਗ ਦੇ ਅਧਿਕਾਰੀਆਂ, ਏ.ਡੀ.ਜੀ.ਪੀ. ਐਨ.ਆਰ.ਆਈ., ਕਮਿਸ਼ਨਰ ਐਨ.ਆਰ.ਆਈ. ਸਭਾ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਐਨਆਰਆਈਜ਼ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਲਈ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਾਨੂੰਨੀ ਰੂਪ-ਰੇਖਾ ਤਿਆਰ ਸਬੰਧੀ ਜਲਦੀ ਹੀ ਚੀਫ਼ ਜਸਟਿਸ ਨਾਲ ਮੀਟਿੰਗ ਕਰਨਗੇ।

ਕੈਬਨਿਟ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਨੂੰ ਲੋੜੀਂਦੀ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਕਾਨੂੰਨੀ ਸਲਾਹਕਾਰ ਤਾਇਨਾਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ‘ਮਿਲਣੀ ਪ੍ਰੋਗਰਾਮਾਂ’ ਦੌਰਾਨ ਆਈਆਂ ਲਗਭਗ 50 ਫੀਸਦੀ ਸ਼ਿਕਾਇਤਾਂ ਨੂੰ ਪ੍ਰਵਾਸੀ ਭਾਰਤੀਆਂ ਦੇ ਕੇਸਾਂ ਲਈ ਵਿਸ਼ੇਸ਼ ਤੌਰ ’ਤੇ ਨਿਯੁਕਤ ਕੀਤੇ ਗਏ ਨੋਡਲ ਅਫਸਰਾਂ ਰਾਹੀਂ ਹੱਲ ਕਰਨ ਦੇ ਆਦੇਸ਼ ਦਿੱਤੇ।

ਪ੍ਰਵਾਸੀ ਭਾਰਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਹਰ ਕਦਮ ਚੁੱਕਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਬੰਧਤ ਡਿਪਟੀ ਕਮਿਸ਼ਨਰ, ਨੋਡਲ ਅਫ਼ਸਰ, ਤਹਿਸੀਲਦਾਰਾਂ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸ.ਐਚ.ਓਜ਼) ਨੂੰ ਅਰਧ ਸਰਕਾਰੀ (ਡੀ.ਓ.) ਪੱਤਰ ਜਾਰੀ ਕਰਨ ਲਈ ਵੀ ਕਿਹਾ ਤਾਂ ਜੋ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਸਾਰੇ ਮੁੱਦਿਆਂ ਨੂੰ ਸੁਲਝਾਉਣ ਲਈ ਹਰ ਲੋੜੀਂਦੀ ਮਦਦ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਬੰਧਤ ਐਨ.ਆਰ.ਆਈਜ਼ ਨੋਡਲ ਅਫ਼ਸਰਾਂ ਬਾਰੇ ਉਨ੍ਹਾਂ ਦੇ ਸੰਪਰਕ ਵੇਰਵਿਆਂ ਨਾਲ ਜ਼ਿਲ੍ਹਾ ਵਾਰ ਜਾਣਕਾਰੀ ਦੇਣ ਲਈ ਵੀ ਕਿਹਾ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਵੱਖ-ਵੱਖ ਪੱਧਰਾਂ ‘ਤੇ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਕਾਨੂੰਨੀ ਮਾਹਿਰਾਂ ਦਾ ਪੈਨਲ ਵੀ ਗਠਿਤ ਕੀਤਾ ਜਾਵੇਗਾ। ਉਨ੍ਹਾਂ ‘ਐਨ.ਆਰ.ਆਈਜ਼ ਮਿਲਣੀ ਪ੍ਰੋਗਰਾਮ’ ਦੌਰਾਨ ਹੱਲ ਕੀਤੇ ਗਏ ਕੇਸਾਂ ਬਾਰੇ ਅਧਿਕਾਰੀਆਂ ਤੋਂ ਰਿਪੋਰਟ ਵੀ ਤਲਬ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...