June 30, 2026, 9:12 pm
----------- Advertisement -----------
HomeNewsLatest Newsਪੰਜਾਬ ਭਰ ਵਿੱਚ ਪਲੇਸਮੈਂਟ ਮੁਹਿੰਮ ਦੌਰਾਨ ਨੌਕਰੀ ਹਾਸਲ ਕਰਨ ਲਈ ਪਹੁੰਚੇ 11...

ਪੰਜਾਬ ਭਰ ਵਿੱਚ ਪਲੇਸਮੈਂਟ ਮੁਹਿੰਮ ਦੌਰਾਨ ਨੌਕਰੀ ਹਾਸਲ ਕਰਨ ਲਈ ਪਹੁੰਚੇ 11 ਹਜ਼ਾਰ ਤੋਂ ਵੱਧ ਨੌਜਵਾਨ

Published on

----------- Advertisement -----------

ਚੰਡੀਗੜ੍ਹ, 7 ਜੂਨ: ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰਾਈ ਗਈ ਪਲੇਸਮੈਂਟ ਮੁਹਿੰਮ ਵਿੱਚ ਨੌਕਰੀ ਹਾਸਲ ਕਰਨ ਲਈ ਤਕਰੀਬਨ 11,268 ਚਾਹਵਾਨ ਨੌਜਵਾਨਾਂ ਨੇ ਹਿੱਸਾ ਲਿਆ। ਇਸ ਮੁਹਿੰਮ ਦੌਰਾਨ ਨੌਕਰੀਆਂ ਹਾਸਲ ਕਰਨ ਲਈ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਪਲੇਸਮੈਂਟ ਮੁਹਿੰਮ ਨੂੰ ਸਫ਼ਲ ਕਰਾਰ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਵਿੱਚ ਅਥਾਹ ਸਮਰੱਥਾ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਸੂਬੇ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਭਵਿੱਖ ਵਿੱਚ ਰੋਜ਼ਗਾਰ ਲਈ ਦੂਜੇ ਸੂਬਿਆਂ ਜਾਂ ਹੋਰ ਦੇਸ਼ਾਂ ਵਿੱਚ ਜਾਣ ਦੀ ਲੋੜ ਮਹਿਸੂਸ ਨਾ ਹੋਵੇ। ਉਨ੍ਹਾਂ ਕਿਹਾ ਕਿ ਹੋਣਹਾਰ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਇਸ ਤਰ੍ਹਾਂ ਦੀਆਂ ਪਲੇਸਮੈਂਟ ਮੁਹਿੰਮਾਂ ਸਮੇਂ ਦੀ ਲੋੜ ਹਨ।

ਅੱਜ ਪਲੇਸਮੈਂਟ ਮੁਹਿੰਮ ਵਿੱਚ ਵਰਧਮਾਨ, ਰਿਲਾਇੰਸ ਇੰਡਸਟਰੀਜ਼, ਸਪੋਰਟਸਕਿੰਗ, ਏਅਰਟੈੱਲ, ਐਸ.ਬੀ.ਆਈ. ਲਾਈਫ, ਆਦਿਤਿਆ ਬਿਰਲਾ ਲਾਈਫ, ਐਚ.ਡੀ.ਐਫ.ਸੀ. ਬੈਂਕ, ਐਕਸਿਸ ਬੈਂਕ, ਆਈ.ਸੀ.ਆਈ.ਸੀ.ਆਈ. ਬੈਂਕ, ਯੈੱਸ ਬੈਂਕ, ਸਵਰਾਜ ਅਤੇ ਸੋਨਾਲੀਕਾ ਸਮੇਤ ਕੁੱਲ 419 ਪ੍ਰਮੁੱਖ ਰੋਜ਼ਗਾਰਦਾਤਾ ਸ਼ਾਮਲ ਹੋਏ। ਇਸ ਵਿਸ਼ਾਲ ਪਲੇਸਮੈਂਟ ਮੁਹਿੰਮ ਦੌਰਾਨ ਚਾਹਵਾਨ ਨੌਜਵਾਨਾਂ ਨੂੰ 8,000 ਰੁਪਏ ਤੋਂ ਲੈ ਕੇ 60,000 ਰੁਪਏ ਤੱਕ ਤਨਖ਼ਾਹ ਵਾਲੀਆਂ ਕੁੱਲ 10,317 ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਹੈ। ਅਮਨ ਅਰੋੜਾ ਨੇ ਕਿਹਾ ਕਿ ਰੋਜ਼ਗਾਰ ਉਤਪਤੀ ਵਿਭਾਗ ਵੱਲੋਂ ਨੌਕਰੀ ਹਾਸਲ ਕਰਨ ਦੇ ਚਾਹਵਾਨ ਨੌਜਵਾਨਾਂ ਅਤੇ ਰੋਜ਼ਗਾਰਦਾਤਾਵਾਂ ਦੀ ਸਹੂਲਤ ਲਈ ਸਾਰੇ ਜ਼ਿਲ੍ਹਿਆਂ ਵਿੱਚ ਢੁਕਵੇਂ ਪ੍ਰਬੰਧ ਕੀਤੇ ਗਏ ਸਨ ਅਤੇ ਇਸ ਮੁਹਿੰਮ ਨੇ ਰੋਜ਼ਗਾਰਦਾਤਾਵਾਂ ਦੇ ਨਾਲ-ਨਾਲ ਨੌਜਵਾਨਾਂ ਨੂੰ ਇੱਕ ਮੰਚ ਮੁਹੱਈਆ ਕਰਵਾਇਆ ਹੈ। ਇਸ ਭਰਤੀ ਮੁਹਿੰਮ ਜ਼ਰੀਏ ਪੰਜਾਬ ਦੇ ਲੋਕਾਂ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...