July 25, 2026, 3:44 am
----------- Advertisement -----------
HomeNewsBreaking Newsਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ...

ਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 48 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ: ਜਿੰਪਾ

Published on

----------- Advertisement -----------

ਚੰਡੀਗੜ੍ਹ, 12 ਸਤੰਬਰ (ਬਲਜੀਤ ਮਰਵਾਹਾ)- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ 11 ਸਤੰਬਰ ਤੱਕ 48 ਕਰੋੜ 26 ਲੱਖ 62 ਹਜ਼ਾਰ 352 ਰੁਪਏ ਦੀ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਅਤੇ ਹੋਰ ਫਸਲਾਂ ਦੇ ਖਰਾਬੇ ਲਈ ਕਿਸਾਨਾਂ ਨੂੰ ਰਾਹਤ ਰਾਸ਼ੀ ਵੱਜੋਂ ਦੇਣ ਲਈ 188 ਕਰੋੜ 62 ਲੱਖ 63 ਹਜ਼ਾਰ ਰੁਪਏ ਦੀ ਰਾਸ਼ੀ ਮਾਲ ਵਿਭਾਗ ਨੂੰ ਜਾਰੀ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਪ੍ਰਤੀ ਏਕੜ 6800 ਰੁਪਏ ਮੁਆਵਜ਼ਾ ਰਾਸ਼ੀ ਦੇ ਰਹੀ ਹੈ। ਜਿੰਪਾ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਹੜ੍ਹਾਂ ਦੇ ਖਤਰੇ ਦੀਆਂ ਰਿਪੋਰਟਾਂ ਮਿਲਦੀ ਸਾਰ ਹੀ 33.50 ਕਰੋੜ ਰੁਪਏ ਅਗੇਤੀ ਰਾਹਤ ਵੱਜੋਂ ਜਾਰੀ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਸਮੇਂ ਸਮੇਂ ‘ਤੇ ਪ੍ਰਭਾਵਿਤ ਜ਼ਿਲਿਆਂ ਨੂੰ ਰਾਹਤ ਰਾਸ਼ੀ ਜਾਰੀ ਹੁੰਦੀ ਰਹੀ ਹੈ।
ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਰਾਹਤ ਰਾਸ਼ੀ ਹੱਕਦਾਰ ਕਿਸਾਨਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਵੰਡੀ ਜਾਵੇ। ਇਸ ਤੋਂ ਇਲਾਵਾ ਮੁਆਵਜ਼ਾ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ ‘ਤੇ ਮੁਆਵਜ਼ਾ ਦਿੱਤਾ ਜਾਵੇ।
ਡਿਪਟੀ ਕਮਿਸ਼ਨਰ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਰਾਹਤ ਰਾਸ਼ੀ ਦੇ ਰਹੇ ਹਨ। ਵੱਖ-ਵੱਖ ਜ਼ਿਿਲ੍ਹਆਂ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਹੁਣ ਤੱਕ 25 ਕਰੋੜ 22 ਲੱਖ 73 ਹਜ਼ਾਰ 942 ਰੁਪਏ ਦੀ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ। ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ 7 ਕਰੋੜ 35 ਲੱਖ 38 ਹਜ਼ਾਰ 856 ਰੁਪਏ, ਫਿਰੋਜ਼ਪੁਰ ‘ਚ 5 ਕਰੋੜ 9 ਲੱਖ 3028 ਰੁਪਏ, ਜਲੰਧਰ ‘ਚ 5 ਕਰੋੜ 6 ਲੱਖ 9285 ਰੁਪਏ, ਤਰਨ ਤਾਰਨ ‘ਚ 5 ਕਰੋੜ 42 ਲੱਖ 44 ਹਜ਼ਾਰ 331 ਰੁਪਏ, ਮਾਨਸਾ ‘ਚ 4 ਕਰੋੜ 74 ਲੱਖ 8871 ਰੁਪਏ, ਫਾਜ਼ਿਲਕਾ ‘ਚ 1 ਕਰੋੜ 36 ਲੱਖ 64 ਹਜ਼ਾਰ 615 ਰੁਪਏ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 1 ਕਰੋੜ 32 ਲੱਖ 16 ਹਜ਼ਾਰ 224 ਰੁਪਏ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ।
ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਰਾਹਤ ਰਾਸ਼ੀ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਦੇ ਆਫਤ ਪ੍ਰਬੰਧਨ ਲਈ ਸਥਾਪਤ ਕੀਤੇ ਰਿਲੀਫ ਫੰਡ ਵਿਚ ਕਾਫੀ ਪੈਸਾ ਪਿਆ ਹੈ ਪਰ ਕੇਂਦਰ ਸਰਕਾਰ ਵੱਲੋਂ ਨਿਯਮਾਂ ਵਿਚ ਕੋਈ ਢਿੱਲ ਨਾ ਦਿੱਤੇ ਜਾਣ ਕਰਕੇ ਸਿਰਫ ਓਨੀ ਰਾਸ਼ੀ ਹੀ ਪ੍ਰਭਾਵਿਤ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਜਿੰਨੀ ਕੇਂਦਰ ਸਰਕਾਰ ਦੇ ਨਿਯਮ ਆਗਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਬਤ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ ਪਰ ਹਾਲੇ ਤੱਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਿਲਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...