November 19, 2026, 5:24 am
----------- Advertisement -----------
HomeNewsBreaking Newsਪ੍ਰੇਮੀ ਦਾ ਵਿਆਹ ਰੁਕਵਾਉਣ ਪਹੁੰਚੀ 4 ਬੱਚਿਆਂ ਦੀ ਮਾਂ: ਕੀਤਾ ਹਾਈਵੋਲਟੇਜ ਡਰਾਮਾ

ਪ੍ਰੇਮੀ ਦਾ ਵਿਆਹ ਰੁਕਵਾਉਣ ਪਹੁੰਚੀ 4 ਬੱਚਿਆਂ ਦੀ ਮਾਂ: ਕੀਤਾ ਹਾਈਵੋਲਟੇਜ ਡਰਾਮਾ

Published on

----------- Advertisement -----------
  • ਕਿਹਾ- ਮੈਨੂੰ ਪਿਆਰ ਦੇ ਜਾਲ ‘ਚ ਫਸ ਕੇ ਹੁਣ ਉਹ ਲੁਕ-ਛਿਪ ਕੇ ਕਰ ਰਿਹਾ ਹੈ ਵਿਆਹ

ਬਟਾਲਾ, 26 ਜਨਵਰੀ 2024 – ਗੁਰਦਾਸਪੁਰ ਦੇ ਬਟਾਲਾ ‘ਚ ਚਾਰ ਬੱਚਿਆਂ ਦੀ ਮਾਂ ਨੂੰ ਜਦੋਂ ਪਤਾ ਲੱਗਾ ਕਿ ਉਸ ਦੇ ਪ੍ਰੇਮੀ ਦਾ ਗੁਰਦੁਆਰੇ ‘ਚ ਵਿਆਹ ਹੋ ਰਿਹਾ ਹੈ ਤਾਂ ਉਹ ਵਿਆਹ ਤੋੜਨ ਲਈ ਉਥੇ ਪਹੁੰਚ ਗਈ। ਗੁਰਦੁਆਰਾ ਸਾਹਿਬ ਦੇ ਬਾਹਰ ਔਰਤ ਨੇ ਕੀਤਾ ਹਾਈ ਵੋਲਟੇਜ ਡਰਾਮਾ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾੜੇ ਨੂੰ ਹਿਰਾਸਤ ‘ਚ ਲੈ ਲਿਆ। ਮਾਮਲਾ ਸ਼ਾਂਤ ਕਰਵਾਇਆ ਅਤੇ ਕਿਹਾ ਕਿ ਥਾਣਾ ਸਦਰ ਵਿਖੇ ਦੋਵਾਂ ਪਰਿਵਾਰਾਂ ਨਾਲ ਗੱਲਬਾਤ ਕਰਕੇ ਮਾਮਲਾ ਸੁਲਝਾ ਲਿਆ ਜਾਵੇਗਾ।

ਆਪਣੇ ਪ੍ਰੇਮੀ ਦਾ ਵਿਆਹ ਤੋੜਨ ਆਈ ਬਟਾਲਾ ਦੀ ਰਹਿਣ ਵਾਲੀ ਬਲਜਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਿੰਡ ਮਰਾੜ ਦੇ ਰਹਿਣ ਵਾਲੇ ਲੜਕੇ ਅਵਤਾਰ ਸਿੰਘ ਨਾਲ 5 ਸਾਲਾਂ ਤੋਂ ਸਬੰਧ ਹੈ। ਅਵਤਾਰ ਸਿੰਘ ਅਤੇ ਮੈਂ ਇੱਕੋ ਸਬਿਆਚਾਰ ਗਰੁੱਪ ਵਿੱਚ ਕੰਮ ਕਰਦੇ ਸੀ ਅਤੇ ਇਹ ਪਤਾ ਹੋਣ ਦੇ ਬਾਵਜੂਦ ਕਿ ਮੈਂ ਸ਼ਾਦੀਸ਼ੁਦਾ ਹਾਂ, ਫਿਰ ਵੀ ਉਸਨੇ ਮੈਨੂੰ ਪ੍ਰਪੋਜ਼ ਕੀਤਾ ਅਤੇ ਆਪਣੇ ਪਿਆਰ ਵਿੱਚ ਫਸਾਇਆ।

ਬਲਜਿੰਦਰ ਕੌਰ ਨੇ ਦੱਸਿਆ ਕਿ ਸਾਡੀ ਦੋਸਤੀ ਹੋ ਗਈ ਸੀ ਅਤੇ ਅਕਸਰ ਉਹ ਦਿਨ ਅਤੇ ਰਾਤ ਵੇਲੇ ਮੇਰੇ ਘਰ ਆਉਂਦਾ ਸੀ ਅਤੇ ਮੇਰੇ ਨਾਲ ਸਰੀਰਕ ਸਬੰਧ ਬਣਾਉਂਦਾ ਸੀ ਅਤੇ ਮੇਰੇ ਨਾਲ ਵਾਅਦਾ ਕਰਦਾ ਸੀ ਕਿ ਜੇਕਰ ਮੈਨੂੰ ਪਰਿਵਾਰ ਦੇ ਖਿਲਾਫ ਜਾ ਕੇ ਤੁਹਾਡੇ ਨਾਲ ਵਿਆਹ ਕਰਨਾ ਪਿਆ ਤਾਂ ਮੈਂ ਅਜਿਹਾ ਕਰਾਂਗਾ, ਪਰ ਅੱਜ ਜਦੋਂ ਉਸ ਨੂੰ ਪਤਾ ਲੱਗਾ ਕਿ ਇਹ ਲੜਕਾ ਕਿਸੇ ਹੋਰ ਲੜਕੀ ਨਾਲ ਚੋਰੀ-ਛਿਪੇ ਵਿਆਹ ਕਰਵਾ ਰਿਹਾ ਹੈ, ਜਿਸ ਕਾਰਨ ਉਹ ਵਿਆਹ ਤੋੜਨ ਆਈ ਹੈ ਤਾਂ ਜੋ ਇਹ ਮੁੰਡਾ ਕਿਸੇ ਹੋਰ ਕੁੜੀ ਦੀ ਜਿੰਦਗੀ ਬਰਬਾਦ ਨਾ ਕਰ ਸਕੇ।

ਲਾੜੇ ਦੀ ਮਾਂ ਅਤੇ ਉਸ ਦੀ ਭੈਣ ਨੇ ਦੱਸਿਆ ਕਿ ਉਹ ਚਾਰ ਬੱਚਿਆਂ ਦੀ ਮਾਂ ਹੈ। ਉਹ ਪਹਿਲਾਂ ਵੀ ਇਕ ਵਾਰ ਸਾਡੇ ਘਰ ਆਈ ਸੀ ਅਤੇ ਉਦੋਂ ਵੀ ਉਨ੍ਹਾਂ ਨੇ ਉਸ ਨੂੰ ਸਮਝਾਇਆ ਸੀ ਕਿ ਤੇਰੇ ਬੱਚੇ ਹਨ ਅਤੇ ਤੇਰਾ ਪਤੀ ਵੀ ਜਿਉਂਦਾ ਹੈ, ਇਸ ਲਈ ਤੂੰ ਸਾਡੇ ਲੜਕੇ ਨਾਲ ਵਿਆਹ ਕਰੇ ਇਹ ਸੰਭਵ ਨਹੀਂ ਹੈ। ਉਸ ਨੂੰ ਛੱਡਣ ‘ਤੇ ਵੀ ਉਸ ਨੇ ਥਾਣੇ ‘ਚ ਸਾਡੇ ਲੜਕੇ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਉਸ ‘ਤੇ ਜ਼ਬਰਦਸਤੀ ਕਰਨ ਦਾ ਦੋਸ਼ ਲਗਾਇਆ ਸੀ, ਤਾਂ ਮਾਮਲਾ ਸ਼ਾਂਤ ਹੋ ਗਿਆ |

ਪਰ ਅੱਜ ਉਹ ਫਿਰ ਬੱਚਿਆਂ ਨਾਲ ਗੁਰਦੁਆਰਾ ਸਾਹਿਬ ਪਹੁੰਚਿਆ ਅਤੇ ਸਾਨੂੰ ਮਿਲਿਆ। ਪੁੱਤਰ ਦਾ ਵਿਆਹ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਦੋਵਾਂ ਪਰਿਵਾਰਾਂ ਨੂੰ ਸ਼ਾਂਤ ਕਰਵਾਇਆ ਅਤੇ ਲਾੜੇ ਨੂੰ ਆਪਣੀ ਹਿਰਾਸਤ ‘ਚ ਲੈ ਲਿਆ ਅਤੇ ਕਿਹਾ ਕਿ ਦੋਵਾਂ ਪਰਿਵਾਰਾਂ ਨੂੰ ਥਾਣੇ ਲੈ ਕੇ ਮਾਮਲਾ ਸੁਲਝਾ ਲਿਆ ਜਾਵੇਗਾ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...