ਮੁਹਾਲੀ ਜ਼ਿਲ੍ਹੇ ਦੇ ਲਾਲੜੂ ਕਸਬੇ ਵਿੱਚ ਦੋ ਮੋਟਰਸਾਈਕਲ ਸਵਾਰਾਂ ਨੂੰ ਟਿੱਪਰ ਚਾਲਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਸਿਮਰਨਜੀਤ ਕੌਰ (23 ਸਾਲ) ਅਤੇ ਮੋਟਰਸਾਈਕਲ ’ਤੇ ਪਿੱਛੇ ਬੈਠੇ ਉਸ ਦੇ ਢਾਈ ਸਾਲ ਦੇ ਬੇਟੇ ਹਨੀ ਦੀ ਮੌਤ ਹੋ ਗਈ। ਜਦਕਿ ਦੂਜੇ ਮੋਟਰਸਾਈਕਲ ਤੇ ਸਵਾਰ ਗੁਰਜੀਤ ਸਿੰਘ ਦਾ ਸਹੁਰਾ ਹਰਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲੀਸ ਨੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਮੁਤਾਬਿਕ ਜਿਵੇਂ ਹੀ ਮੋਟਰਸਾਈਕਲ ਚੰਡੀਗੜ੍ਹ ਲਾਲੜੂ ਰੋਡ ‘ਤੇ ਪਹੁੰਚਿਆ ਤਾਂ ਟਿੱਪਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਵਿਚ ਮੋਟਰਸਾਈਕਲ ਸਵਾਰ ਗੁਰਜੀਤ ਸਿੰਘ ਦੀ ਪਤਨੀ ਅਤੇ ਪੁੱਤਰ ਦੀ ਮੌਤ ਹੋ ਗਈ। ਜਦਕਿ ਦੂਜੇ ਮੋਟਰਸਾਈਕਲ ‘ਤੇ ਉਸਦਾ ਭਰਾ ਗੁਰਵਿੰਦਰ ਅਤੇ ਸਹੁਰਾ ਹਰਪਾਲ ਸਿੰਘ ਬੈਠੇ ਸਨ। ਜਿਸ ਵਿੱਚ ਹਰਪਾਲ ਸਿੰਘ ਵੀ ਗੰਭੀਰ ਜ਼ਖਮੀ ਹੋ ਗਿਆ।
ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿੰਡ ਬੁੱਢਣਪੁਰ ਤੋਂ ਲਾਲੜੂ ਆਪਣੇ ਸਾਲੇ ਨੂੰ ਮਿਲਣ ਜਾ ਰਿਹਾ ਸੀ। ਜਿਸ ਦੌਰਾਨ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਉਸ ਦੀ ਜਾਂਚ ‘ਚ ਜੁਟੀ ਹੈ। ਪੁਲਿਸ ਨੂੰ ਅਜੇ ਤੱਕ ਟਿੱਪਰ ਚਾਲਕ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।
----------- Advertisement -----------
ਮੋਹਾਲੀ ‘ਚ ਔਰਤ ਅਤੇ ਢਾਈ ਸਾਲ ਦੇ ਪੁੱਤ ਦੀ ਸੜਕ ਹਾਦਸੇ ‘ਚ ਮੌ+ਤ
Published on
----------- Advertisement -----------
----------- Advertisement -----------












