June 12, 2026, 8:01 pm
----------- Advertisement -----------
HomeNewsBreaking Newsਫਾਜ਼ਿਲਕਾ ਪ੍ਰਸ਼ਾਸਨ ਦੀ ਨਵੀਂ ਪਹਿਲਕਦਮੀ, ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ...

ਫਾਜ਼ਿਲਕਾ ਪ੍ਰਸ਼ਾਸਨ ਦੀ ਨਵੀਂ ਪਹਿਲਕਦਮੀ, ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਵਿਖਾਈ ਜਾਵੇਗੀ 12ਵੀਂ ਫੇਲ੍ਹ ਮੂਵੀ

Published on

----------- Advertisement -----------

ਫਾਜ਼ਿਲਕਾ, 26 ਮਈ 2024 – 1 ਜੂਨ ਨੂੰ ਲੋਕ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਮਤਦਾਨ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਨੇ ਇਕ ਨਵੀਂ ਪਹਿਲਕਦਮੀ ਕੀਤੀ ਹੈ ਜਿਸ ਤਹਿਤ ਪਹਿਲੀ ਵਾਰ ਮਤਦਾਨ ਕਰਨ ਵਾਲੇ ਨੌਜਵਾਨਾਂ ਨੂੰ 12ਵੀਂ ਫੇਲ ਮੂਵੀ ਦੀ ਵਿਸੇਸ਼ ਸਕਰੀਨਿੰਗ ਕਰਵਾਈ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਕਿਹਾ ਕਿ ਵੋਟ ਦਾ ਅਧਿਕਾਰ ਸਾਡੇ ਸੰਵਿਧਾਨਕ ਤਾਣੇ-ਬਾਣੇ ਦਾ ਆਧਾਰ ਹੈ ਅਤੇ ਸਾਰੇ ਵੋਟਰ ਆਪਣੇ ਹੱਕ ਦੀ ਵਰਤੋਂ ਕਰਨ ਲਈ ਅੱਗੇ ਆਉਣ ਤਾਂ ਜੋ ਸਾਡੇ ਲੋਕਤੰਤਰ ਦੀਆਂ ਜੜ੍ਹਾਂ ਹੋਰ ਮਜ਼ਬੂਤ ਹੋ ਸਕਣ।

ਇਹ ਫਿਲਮ ਵੋਟਾਂ ਵਾਲੇ ਦਿਨ ਤੋਂ ਬਾਅਦ 2 ਜੂਨ ਨੂੰ ਅਬੋਹਰ ਅਤੇ ਜਲਾਲਾਬਾਦ ਵਿਖੇ ਦਿਖਾਈ ਜਾਵੇਗੀ। ਇਸ ਲਈ 1 ਜੂਨ ਨੂੰ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਅਗਲੇ ਦਿਨ ਮੁਫਤ ਫਿਲਮ ਦੇਖਣ ਲਈ ਕੂਪਨ ਦਿੱਤੇ ਜਾਣਗੇ।

ਸਭ ਤੋਂ ਵੱਧ ਵੋਟਿੰਗ ਪ੍ਰਤੀਸ਼ਤਤਾ ਨੂੰ ਯਕੀਨੀ ਬਣਾਉਣ ਦੇ ਯਤਨਾਂ ਦੇ ਹਿੱਸੇ ਵਜੋਂ, ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਫਿਲਮ ਦੀ ਸਕ੍ਰੀਨਿੰਗ ਕਰੇਗਾ, ਜੋ ਕਿ ਭਾਰਤੀ ਪੁਲਿਸ ਸੇਵਾਵਾਂ (ਆਈਪੀਐਸ) ਅਧਿਕਾਰੀ ਮਨੋਜ ਕੁਮਾਰ ਸ਼ਰਮਾ ਦੀ ਅਸਲ ਜ਼ਿੰਦਗੀ ਦੀ ਕਹਾਣੀ ‘ਤੇ ਆਧਾਰਿਤ ਹੈ, ਜੋ ਆਪਣੇ ਜੀਵਨ ਵਿਚ ਵੱਡੀਆਂ ਮੁਸਕਿਲਾਂ ਨਾਲ ਲੜਦਾ ਹੋਇਆ ਆਖਰਕਾਰ ਸਫਲ ਹੋਇਆ ਸੀ। ਡਾ. ਦੁੱਗਲ ਨੇ ਕਿਹਾ ਕਿ ਉਨ੍ਹਾਂ ਦੀ ਜੀਵਨੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਬਣ ਸਕਦੀ ਹੈ।

ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਵੱਲੋਂ ਚੱਲ ਰਹੀਆਂ ਲੋਕ ਸਭਾ ਚੋਣਾਂ ਵਿੱਚ 70% ਤੋਂ ਵੱਧ ਮਤਦਾਨ ਦੇ ਟੀਚੇ ਪ੍ਰਾਪਤੀ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਵਾਰ 70 ਪਾਰ ਮੁਹਿੰਮ ਨੂੰ ਵੋਟਰਾਂ ਦੇ ਸਾਰੇ ਵਰਗਾਂ ਤੋਂ ਸਮਰੱਥਨ ਮਿਲ ਰਿਹਾ ਹੈ।

ਪੰਜਾਬ ਵਿੱਚ ਲਗਭਗ 2.14 ਕਰੋੜ ਯੋਗ ਵੋਟਰ ਹਨ, ਜਿਨ੍ਹਾਂ ਵਿੱਚੋਂ 5.38 ਲੱਖ 18-19 ਸਾਲ ਦੇ ਵਰਗ ਵਿੱਚ ਹਨ, ਡਾ. ਦੁੱਗਲ ਨੇ ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਫਾਜ਼ਿਲਕਾ ਹਮੇਸ਼ਾ ਸਭ ਤੋਂ ਵੱਧ ਵੋਟਿੰਗ ਵਾਲੇ ਜ਼ਿਲ੍ਹਿਆਂ ਵਿੱਚ ਰਿਹਾ ਹੈ ਅਤੇ ਅਸੀਂ ਸਾਰਿਆਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਕੇ ਇਸ ਪ੍ਰਤੀਸ਼ਤ ਨੂੰ ਹੋਰ ਅੱਗੇ ਵਧਾਉਣ ਲਈ ਦ੍ਰਿੜ ਹਾਂ। ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵੋਟ ਹੱਦ ਦੀ ਵਰਤੋਂ ਜਰੂਰ ਕਰਨ ਅਤੇ ਬਿਨ੍ਹਾਂ ਕਿਸੇ ਲਾਲਚ ਜਾਂ ਡਰ ਭੈਅ ਦੇ ਵੋਟ ਪਾਉਣ ਲਈ ਪੋਲਿੰਗ ਬੂਥ ਤੇ ਆਉਣ।

ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ 7ਵੇਂ ਗੇੜ ਦੀਆਂ ਲੋਕ ਸਭਾ ਚੋਣਾਂ ਦੌਰਾਨ 1 ਜੂਨ ਨੂੰ ਸਿੰਗਲ ਫੇਜ਼ ਵਿੱਚ ਵੋਟਿੰਗ ਹੋਣੀ ਹੈ। ਲੋਕ ਸਭਾ ਚੋਣਾਂ 2024 ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...