ਬਠਿੰਡਾ ਵਿੱਚ ਅੱਜ ਇੱਕ ਚੱਲਦੀ ਕਾਰ ਵਿੱਚ ਅਚਾਨਕ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ। ਜਾਣਕਾਰੀ ਅਨੁਸਾਰ ਬਠਿੰਡਾ ਦੀ ਵਿਰਾਟ ਕਲੋਨੀ ਦਾ ਰਹਿਣ ਵਾਲਾ ਕਪਿਲ ਆਪਣੇ ਪਰਿਵਾਰ ਸਮੇਤ ਗੋਨਿਆਣਾ ਮੰਦਿਰ ਵਿੱਚ ਮੱਥਾ ਟੇਕ ਕੇ ਘਰ ਪਰਤ ਰਿਹਾ ਸੀ। ਜਦੋਂ ਉਹ ਰੇਲਵੇ ਕਲੋਨੀ ਦੀ ਸੜਕ ’ਤੇ ਪਹੁੰਚਿਆ ਤਾਂ ਅਚਾਨਕ ਸਪਾਰਕਿੰਗ ਕਾਰਨ ਕਾਰ ਨੂੰ ਅੱਗ ਲੱਗ ਗਈ।
ਕਾਰ ‘ਚੋਂ ਧੂੰਆਂ ਨਿਕਲਦਾ ਦੇਖ ਪਰਿਵਾਰਕ ਮੈਂਬਰ ਤੁਰੰਤ ਹੇਠਾਂ ਉਤਰ ਗਏ। ਕੁਝ ਹੀ ਦੇਰ ‘ਚ ਅੱਗ ਨੇ ਪੂਰੀ ਕਾਰ ਨੂੰ ਆਪਣੀ ਲਪੇਟ ‘ਚ ਲੈ ਲਿਆ। ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ। ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਪਹਿਲਾਂ ਰੇਲਵੇ ਕਲੋਨੀ ਦੇ ਲੋਕਾਂ ਨੇ ਆਪਣੇ ਘਰਾਂ ਤੋਂ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਤੱਕ ਫਾਇਰ ਬ੍ਰਿਗੇਡ ਦੀ ਗੱਡੀ ਪਹੁੰਚੀ, ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ। ਇਸ ਹਾਦਸੇ ‘ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਗੱਡੀ ਪੂਰੀ ਤਰਾਂ ਸੜ ਗਈ।
----------- Advertisement -----------
ਬਠਿੰਡਾ ‘ਚ ਚੱਲਦੀ ਕਾਰ ਨੂੰ ਲੱਗੀ ਅੱਗ; ਮੰਦਰ ‘ਚ ਦਰਸ਼ਨ ਕਰਕੇ ਘਰ ਵਾਪਿਸ ਪਰਤ ਰਿਹਾ ਸੀ ਪਰਿਵਾਰ
Published on
----------- Advertisement -----------
----------- Advertisement -----------












