ਹੁਸ਼ਿਆਰਪੁਰ ਦੇ ਹਲਕਾ ਟਾਂਡਾ ਦੇ ਕੋਲ ਸਥਿਤ ਚੌਲਾਂਗ ਟੋਲ ਪਲਾਜ਼ਾ ਨੇੜੇ ਸੜਕ ‘ਤੇ ਜਾ ਰਹੀ ਇੱਕ ਸਵਿਫਟ ਕਾਰ ਨੂੰ ਅਚਾਨਕ ਅੱਗ ਲੱਗ ਗਈ। ਖੁਸ਼ਕਿਸਮਤੀ ਇਹ ਰਹੀ ਕਿ ਡਰਾਈਵਰ ਸਮੇਂ ਸਿਰ ਕਾਰ ਤੋਂ ਬਾਹਰ ਆ ਗਿਆ। ਜਿਸ ਕਾਰਨ ਡਰਾਈਵਰ ਦੀ ਜਾਨ ਬਚ ਗਈ। ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।
ਜਾਣਕਾਰੀ ਅਨੁਸਾਰ ਕਾਰ ਦਾ ਮਾਲਕ ਗੁਰਦੀਪ ਸਿੰਘ ਜੰਮੂ ਦਾ ਰਹਿਣ ਵਾਲਾ ਹੈ। ਗੁਰਦੀਪ ਨੇ ਦੱਸਿਆ ਕਿ ਉਹ ਚੰਡੀਗੜ੍ਹ ਤੋਂ ਜੰਮੂ ਜਾ ਰਿਹਾ ਸੀ। ਫਿਰ ਅਚਾਨਕ ਚੌਲਾਂਗ ਨੇੜੇ ਕਾਰ ਨੂੰ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪਰ ਅੱਗ ਲੱਗਣ ਕਾਰਨ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਪੀੜਤ ਗੁਰਦੀਪ ਨੇ ਦੱਸਿਆ ਕਿ ਕਾਰ ਵਿੱਚ ਰੱਖੇ 50 ਹਜ਼ਾਰ ਰੁਪਏ, ਲੈਪਟਾਪ ਅਤੇ ਹੋਰ ਕੀਮਤੀ ਸਾਮਾਨ ਵੀ ਸੜ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਫਾਇਰ ਬ੍ਰਿਗੇਡ ਨੂੰ ਬੁਲਾ ਕੇ ਗੱਡੀ ‘ਚ ਲੱਗੀ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰੇਗੀ।
----------- Advertisement -----------
ਹੁਸ਼ਿਆਰਪੁਰ ‘ਚ ਚੱਲਦੀ ਕਾਰ ਨੂੰ ਲੱਗੀ ਅੱਗ, ਨਕਦੀ, ਲੈਪਟਾਪ ਤੇ ਹੋਰ ਸਾਮਾਨ ਸੜ ਕੇ ਹੋਇਆ ਸੁਆਹ
Published on
----------- Advertisement -----------
----------- Advertisement -----------