July 26, 2026, 1:23 am
----------- Advertisement -----------
HomeNewsLatest Newsਮਹਿੰਗਾਈ ਨੂੰ ਲੈ ਕੇ ਕਾਂਗਰਸ ਵੱਲੋਂ ਦੇਸ਼ ਵਿਆਪੀ ਪ੍ਰਦਰਸ਼ਨ, ਸੰਸਦ ਮੈਂਬਰ ਗੁਰਜੀਤ...

ਮਹਿੰਗਾਈ ਨੂੰ ਲੈ ਕੇ ਕਾਂਗਰਸ ਵੱਲੋਂ ਦੇਸ਼ ਵਿਆਪੀ ਪ੍ਰਦਰਸ਼ਨ, ਸੰਸਦ ਮੈਂਬਰ ਗੁਰਜੀਤ ਔਜਲਾ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

Published on

----------- Advertisement -----------

ਦੇਸ਼ ਵਿੱਚ ਵੱਧਦੀ ਮਹਿੰਗਾਈ, ਜੀਐੱਸਟੀ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਕਾਂਗਰਸ ਵੱਲੋਂ ਸ਼ੁੱਕਰਵਾਰ ਨੂੰ ਸੰਸਦ ਤੱਕ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਰਾਹੁਲ ਗਾਂਧੀ ਸਮੇਤ ਕਈ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਗਿਆ। ਹੁਣ ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੁਲਿਸ ਨੇ ਸੰਸਦ ਮੈਂਬਰ ਗੁਰਜੀਤ ਔਜਲਾ ਨੂੰ ਵੀ ਹਿਰਾਸਤ ‘ਚ ਲੈ ਲਿਆ ਹੈ।

ਦੱਸ ਦਈਏ ਕਿ ਗੁਰਜੀਤ ਔਜਲਾ ਵੱਲੋਂ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਗਈ ਕਿ ਗੁਰੂ ਘਰਾਂ ਦੀਆਂ ਸਰਾਵਾਂ ‘ਤੇ ਲਗਾਏ ਗਏ ਟੈਕਸ ਅਤੇ ਵਧਦੀ ਮਹਿੰਗਾਈ ਖਿਲਾਫ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ। ਇਸ ਦੇ ਨਾਲ ਹੀ ਔਜਲਾ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਅਸੀਂ ਰਾਸ਼ਟਰਪਤੀ ਭਵਨ ਵੱਲ ਵਧ ਰਹੇ ਹਾਂ ਤਾਂ ਜੋ ਰਾਸ਼ਟਰਪਤੀ ਜੀ ਨੂੰ ਆਮ ਆਦਮੀ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ ਜਾਵੇ। ਗੁਰੂਘਰਾਂ ਦੀਆਂ ਸਰਾਵਾਂ ‘ਤੇ ਟੈਕਸ ਲਗਾ ਦਿੱਤਾ ਗਿਆ ਹੈ, ਸਿਲੰਡਰ, ਖਾਣ-ਪੀਣ ਦਾ ਸਮਾਨ, ਤੇਲ, ਦੁੱਧ, ਬੱਚਿਆਂ ਦੀਆਂ ਪੈਨਸਿਲਾਂ ਸਭ ਮਹਿੰਗੀਆਂ ਕਰ ਦਿੱਤੀਆਂ ਗਈਆਂ ਹਨ। ਇਸ ਦੇ ਵਿਰੋਧ ‘ਚ ਅਸੀਂ ਰੋਸ ਪ੍ਰਦਰਸ਼ਨ ਕਰ ਰਹੇ ਸੀ ਅਤੇ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਸੀ ਪਰ ਪੁਲਸ ਨੇ ਸਾਨੂੰ ਉੱਥੇ ਗ੍ਰਿਫਤਾਰ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...