ਬੀਤੇ ਦਿਨੀ ਅੰਮ੍ਰਿਤਸਰ ਤੋਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਨਾਲ ਵਾਪਰੇ ਭਿਆਨਕ ਬੱਸ ਹਾਦਸੇ ਦੇ ਪੀੜਤਾਂ ਨਾਲ ਜੰਮੂ ਦੇ ਹਸਪਤਾਲ ਵਿਖੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਜਾਣਿਆ । ਔਜਲਾ ਨੇ ਸੋਸ਼ਲ ਮੀਡੀਆ ਰਹੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਤੋਂ ਸ੍ਰੀ ਮਾਤਾ ਵੈਸ਼ਣੋ ਦੇਵੀ ਜੀ ਦੇ ਦਰਸ਼ਨ ਕਰਨ ਜਾ ਰਹੇ ਪਰਿਵਾਰਾਂ ਨਾਲ ਜੰਮੂ – ਕਟਰਾ ਰੋਡ ਤੇ ਵਾਪਰੇ ਭਿਆਨਕ ਬੱਸ ਹਾਦਸੇ ਦੇ ਪੀੜਤਾਂ ਨੂੰ ਜੰਮੂ ਹਸਪਤਾਲ ਵਿਖੇ ਜਾ ਕੇ ਮਿਲਿਆ ਅਤੇ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਕਰਨ ਦੀ ਹਿਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਇਸ ਸੰਬੰਧ ਵਿੱਚ ਲੋੜੀਂਦੀ ਮਦਦ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਨੇ ਐਨ ਐਸ ਯੂ ਆਈ ਦੇ ਨੈਸ਼ਨਲ ਅਧਿਅਕਸ਼ ਨੀਰਜ ਕੁੰਦਨ ਅਤੇ ਉਹਨਾਂ ਦੀ ਟੀਮ, ਡੀ ਸੀ ਜੰਮੂ, ਐਸ ਐਸ ਪੀ ਜੰਮੂ, ਐਸ ਡੀ ਐਮ ਉੱਤਰ ਅਤੇ ਦੱਖਣ ਅਤੇ ਹੋਰ ਸਾਥੀ ਜੋ ਜੀਵਨ ਰੱਖਿਆ ਮੁਹਿੰਮ ਵਿਚ ਸ਼ਾਮਿਲ ਹਨ, ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਰਮਾਤਮਾ ਮ੍ਰਿਤਕਾਂ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਦੱਸ ਦਈਏ ਕਿ ਬੀਤੇ ਦਿਨੀਂ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਝੱਜਰ ਕੋਟਲੀ ਵਿਖੇ ਇਕ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਬੱਸ ਪੁਲ ਤੋਂ ਹੇਠਾਂ ਡਿੱਗ ਗਈ। ਇਸ ਘਟਨਾ ਵਿੱਚ ਇੱਕੋ ਪਰਿਵਾਰ ਦੇ 10 ਲੋਕਾਂ ਦੀ ਮੌਤ ਹੋ ਗਈ। ਬੱਸ ਅੰਮ੍ਰਿਤਸਰ ਤੋਂ ਵੈਸ਼ਨੋ ਦੇਵੀ ਜਾ ਰਹੀ ਸੀ। ਬੱਸ ‘ਚ 60 ਤੋਂ ਵੱਧ ਯਾਤਰੀ ਸਵਾਰ ਸਨ। ਜਿਵੇਂ ਹੀ ਬੱਸ ਨੈਸ਼ਨਲ ਹਾਈਵੇ-44 ‘ਤੇ ਝੱਜਰ ਕੋਟਲੀ ਕੋਲ ਪਹੁੰਚੀ ਤਾਂ ਬੱਸ ਕੰਟਰੋਲ ਗੁਆ ਬੈਠੀ ਅਤੇ ਪੁਲ ਤੋਂ ਹੇਠਾਂ ਡਿੱਗ ਗਈ। ਇਸ ਹਾਦਸੇ ‘ਚ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਅਤੇ ਬਿਹਾਰ ਸਰਕਾਰ ਵੱਲੋ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜੇ ਦਾ ਐਲਾਨ ਵੀ ਕੀਤਾ ਗਿਆ।