September 3, 2026, 7:55 pm
----------- Advertisement -----------
HomeNewsLatest Newsਸਮਾਣਾ ਦੇ ਪਿੰਡ ਭੇਡਪੁਰਾ ਵਿਖੇ ਪ੍ਰਦਰਸ਼ਨ ਕਰ ਰਹੇ ਅਪ੍ਰੈਂਟਿਸ ਲਾਈਨਮੈਨਾਂ ਨਾਲ ਸੰਸਦ...

ਸਮਾਣਾ ਦੇ ਪਿੰਡ ਭੇਡਪੁਰਾ ਵਿਖੇ ਪ੍ਰਦਰਸ਼ਨ ਕਰ ਰਹੇ ਅਪ੍ਰੈਂਟਿਸ ਲਾਈਨਮੈਨਾਂ ਨਾਲ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੀਤੀ ਮੁਲਾਕਾਤ

Published on

----------- Advertisement -----------

ਪਟਿਆਲਾ, 29 ਸਤੰਬਰ: ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਸਮਾਣਾ ਦੇ ਪਿੰਡ ਭੇਡਪੁਰਾ ਵਿਖੇ ਧਰਨਾਕਾਰੀ ਅਪ੍ਰੈਂਟਿਸ ਲਾਈਨਮੈਨਾਂ ਨਾਲ ਮੁਲਾਕਾਤ ਕੀਤੀ ਧਰਨਾਕਾਰੀ ਨੌਜਵਾਨ ਪਿਛਲੇ 11 ਦਿਨਾਂ ਤੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਹਨ। ਪ੍ਰਨੀਤ ਕੌਰ ਨੇ ਪ੍ਰਦਰਸ਼ਨਕਾਰੀਆਂ ਵਿੱਚੋਂ ਇੱਕ ਰਾਕੇਸ਼ ਨਾਲ ਵੀ ਗੱਲਬਾਤ ਕੀਤੀ ਜੋ ਬਿਜਲੀ ਦੇ ਟਾਵਰ ਦੇ ਪਿਛਲੇ ਕਈ ਦਿਨ ਤੋਂ ਚੜੀਆ ਹੋਇਆ ਸੀ ਅਤੇ ਉੱਥੇ ਖਰਾਬ ਮੌਸਮ ਦਾ ਸਾਹਮਣਾ ਕਰ ਰਿਹਾ ਹੈ।

ਧਰਨਾਕਾਰੀਆਂ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ, “ਬੇਰੁਜ਼ਗਾਰ ਸਹਾਇਕ ਲਾਈਨਮੈਨ ਯੂਨੀਅਨ ਇਸ ਗੱਲ ਦਾ ਵਿਰੋਧ ਕਰ ਰਹੀ ਹੈ ਕਿ ਪੀ.ਐਸ.ਪੀ.ਸੀ.ਐਲ. ਵਿੱਚ ਅਸਿਸਟੈਂਟ ਲਾਈਨਮੈਨਾਂ ਦੀ ਭਰਤੀ ਲਈ ਅਸਾਮੀਆਂ 1690 ਤੋਂ ਵਧਾ ਕੇ 3000 ਕਰਨ ਦੇ ਨਾਲ-ਨਾਲ ਭਰਤੀ ਦੀ ਵੱਧ ਤੋਂ ਵੱਧ ਉਮਰ ਵਿੱਚ ਵਾਧਾ ਕੀਤਾ ਜਾਵੇ ਕਿਉਂਕਿ ਜ਼ਿਆਦਾਤਰ ਉਮੀਦਵਾਰ ਓਵਰਏਜ ਹੋ ਗਏ ਹਨ। ਉਹ ਯੋਗਤਾ ਪ੍ਰੀਖਿਆ ਪਾਸ ਕਰਨ ਦੀ ਨਵੀਂ ਸ਼ਰਤ ਨੂੰ ਖਤਮ ਕਰਨ ਅਤੇ ਭਰਤੀ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕਰਨ ਦੀ ਮੰਗ ਵੀ ਕਰ ਰਹੇ ਹਨ।”

ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਮੈਂਬਰ ਪਾਰਲੀਮੈਂਟ ਨੂੰ ਦੱਸਿਆ ਕਿ ਉਨ੍ਹਾਂ ਵਿੱਚੋਂ ਬਹੁਤੇ ਪਹਿਲਾਂ ਸਰਕਾਰ ਵੱਲੋਂ ਭਰਤੀ ਵੀ ਕੀਤੇ ਗਏ ਸਨ ਅਤੇ 1-2 ਮਹੀਨੇ ਨੌਕਰੀ ਵੀ ਕੀਤੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਕੱਢ ਦਿੱਤਾ ਗਿਆ ਅਤੇ ਹੁਣ ਲਿਖਤੀ ਪ੍ਰੀਖਿਆ ਦੇਣ ਲਈ ਕਿਹਾ ਗਿਆ ਹੈ। ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ, ”ਇਹ ਦੇਖ ਕੇ ਦੁੱਖ ਹੁੰਦਾ ਹੈ ਕਿ ਇਹ ਪ੍ਰਦਰਸ਼ਨਕਾਰੀ ਅਜਿਹੇ ਮਾੜੇ ਹਾਲਾਤਾਂ ‘ਚ ਰਹਿ ਰਹੇ ਹਨ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਕੋਈ ਨਹੀਂ ਸੁਣ ਰਿਹਾ। ਮੈਂ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਮੈਂ ਉਨ੍ਹਾਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਪਾਵਰ ਮੰਤਰੀ ਹਰਭਜਨ ਸਿੰਘ ਈ.ਟੀ.ਓ ਤੱਕ ਪਹੁੰਚਾਵਾਂਗੀ। ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਉਹ ਆਪਣੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰੇ ਅਤੇ ਉਨ੍ਹਾਂ ਦਾ ਰੁਜ਼ਗਾਰ ਖੋਹਣ ਦੀ ਬਜਾਏ ਉਨ੍ਹਾਂ ਨੂੰ ਅਸਲ ਲਾਭਦਾਇਕ ਰੁਜ਼ਗਾਰ ਮੁਹੱਈਆ ਕਰਵਾਉਣ।”

ਐਮ.ਪੀ. ਪਟਿਆਲਾ ਨੇ ਇਹ ਵੀ ਕਿਹਾ ਕਿ, “ਮੈਨੂੰ ਇਹ ਵੀ ਦੱਸਿਆ ਗਿਆ ਹੈ ਕਿ ਪਿਛਲੇ ਮਹੀਨੇ ਹੋਈ ਭਰਤੀ ਵਿੱਚ ਜ਼ਿਆਦਾਤਰ ਉਮੀਦਵਾਰ ਦੂਜੇ ਰਾਜਾਂ ਦੇ ਸਨ ਅਤੇ ਮੈਂ ਉਨ੍ਹਾਂ ਦੀ ਮੰਗ ਨਾਲ ਸਹਿਮਤ ਹਾਂ ਕਿ ਪੰਜਾਬ ਰਾਜ ਦੇ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇ ਅਤੇ ਪੰਜਾਬ ਤੋਂ ਬਾਹਰੋਂ ਆਉਣ ਵਾਲੇ ਉਮੀਦਵਾਰਾਂ ਦਾ ਕੋਟਾ 2 ਜਾਂ 3% ਤੋਂ ਜਿਆਦਾ ਨਾ ਰੱਖਿਆ ਜਾਵੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...