ਮੁਕਤਸਰ ‘ਚ ਸ਼ਨੀਵਾਰ ਨੂੰ ਜਲਾਲਾਬਾਦ ਰੋਡ ‘ਤੇ ਬਣੇ ਨਵੇਂ ਪੁਲ ‘ਤੇ ਕਾਰ ਅਤੇ ਬਾਈਕ ਵਿਚਾਲੇ ਹੋਈ ਟੱਕਰ ਇੰਨੀ ਜ਼ਬਰਦਸਤ ਸੀ ਕਿ ਬਾਈਕ ਦੇ ਪਰਖੱਚੇ ਉਡ ਗਏ। ਜਾਣਕਾਰੀ ਮੁਤਾਬਕ ਇਸ ਘਟਨਾ ‘ਚ ਦੋ ਪੁਲਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਪੁਲਿਸ ਮੁਲਾਜ਼ਮ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਦੀ ਲੱਤ ਦੀ ਹੱਡੀ ਟੁੱਟ ਗਈ ਹੈ। ਉੱਥੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ ਹੈ। ਹਾਦਸੇ ਦੌਰਾਨ ਕਾਰ ਦੇ ਸਾਰੇ ਏਅਰ ਬੈਗ ਖੁੱਲ੍ਹ ਗਏ ਸਨ। ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮ ਕਾਂਸਟੇਬਲ ਜਰਨਜੀਤ ਅਤੇ ਏਐਸਆਈ ਹਰਨੇਕ ਸਿੰਘ ਹਨ।
----------- Advertisement -----------
ਮੁਕਤਸਰ ‘ਚ ਕਾਰ ਦੀ ਬਾਈਕ ਨਾਲ ਹੋਈ ਭਿਆਨਕ ਟੱਕਰ, 2 ਪੁਲਸ ਮੁਲਾਜ਼ਮ ਗੰਭੀਰ ਜ਼ਖਮੀ
Published on
----------- Advertisement -----------
----------- Advertisement -----------












