December 6, 2024, 10:21 am
----------- Advertisement -----------
HomeNewsBreaking Newsਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭੋਗ ਸਬੰਧੀ ਮੁਕਤਸਰ ਪੁਲਿਸ ਨੇ...

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭੋਗ ਸਬੰਧੀ ਮੁਕਤਸਰ ਪੁਲਿਸ ਨੇ ਰੂਟ ਪਲਾਨ ਕੀਤਾ ਜਾਰੀ

Published on

----------- Advertisement -----------
  • 4 ਮਈ ਨੂੰ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿਖੇ ਹੋਵੇਗੀ ਅੰਤਿਮ ਅਰਦਾਸ
  • ਸਮਾਗਮ ਦੌਰਾਨ ਬਾਦਲ-ਗੱਗੜ ਸੜਕ ਹਰ ਕਿਸਮ ਦੇ ਵਾਹਨਾਂ ਲਈ ਰਹੇਗੀ ਮੁਕੰਮਲ ਤੌਰ ’ਤੇ ਬੰਦ

ਬਾਦਲ (ਸ਼੍ਰੀ ਮੁਕਤਸਰ ਸਾਹਿਬ) 2 ਮਈ 2023 – ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਅਰਦਾਸ ਦੇ ਪ੍ਰੋਗਰਾਮ ਸਬੰਧੀ ਅੱਜ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਐਸ.ਐਸ.ਪੀ. ਹਰਮਨਬੀਰ ਗਿੱਲ ਨੇ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਅਤੇ ਰੂਟ ਪਲਾਨ ਜਾਰੀ ਕੀਤਾ ।

ਜਿੱਥੇ ਵਿਨੀਤ ਕੁਮਾਰ ਨੇ ਪਾਰਕਿੰਗ, ਸੜਕੀ ਆਵਾਜਾਈ, ਸੀਵਰੇਜ਼, ਸਾਫ-ਸਫਾਈ, ਸੁਚਾਰੂ ਬਿਜਲੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਉੱਥੇ ਭੋਗ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਆਮ ਲੋਕਾਂ ਅਤੇ ਵੀ.ਵੀ.ਆਈ.ਪੀਜ਼. ਦੇ ਪਹੁੰਚਣ ਦੀ ਸੰਭਾਵਨਾਂ ਦੇ ਮੱਦੇਨਜ਼ਰ ਗਿੱਲ ਨੇ ਪੁਲਿਸ ਅਤੇ ਸਿਵਿਲ ਅਧਿਕਾਰੀਆਂ ਵਿੱਚ ਬਿਹਤਰ ਤਾਲਮੇਲ ’ਤੇ ਜ਼ੋਰ ਦਿੱਤਾ ।

ਜਾਰੀ ਕੀਤੇ ਗਏ ਰੂਟ ਪਲਾਨ ਮੁਤਾਬਿਕ ਬਠਿੰਡੇ ਵਾਲੇ ਪਾਸਿਓਂ ਆਉਣ ਵਾਲੇ ਲੋਕਾਂ ਲਈ ਬਾਦਲ ਪਿੰਡ ਤੋਂ ਪਹਿਲਾਂ ਖੱਬੇ ਅਤੇ ਸੱਜੇ ਹੱਥ ਖਾਲੀ ਖੇਤਾਂ ਵਿੱਚ (60 ਏਕੜ) ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ, ਜਿੱਥੇ ਗੱਡੀਆਂ ਖੜੀਆਂ ਕਰ ਕੇ ਲੋਕ ਲੰਗਰ ਵਾਲੀ ਜਗ੍ਹਾ ਦੇ ਨਾਲ ਦੀ ਹੁੰਦੇ ਹੋਏ ਪੰਡਾਲ ਵਿੱਚ ਪਹੁੰਚ ਸਕਦੇ ਹਨ ।

ਇਸੇ ਤਰ੍ਹਾਂ ਲੰਬੀ, ਖਿਓਵਾਲੀ ਅਤੇ ਮਹਿਣਾਂ ਵਾਲੇ ਪਾਸਿਓੁਂ ਆਉਣ ਵਾਲੇ ਵਾਹਨ ਸਰਕਾਰੀ ਪਸ਼ੂ ਹਸਪਤਾਲ, ਜੀ.ਜੀ.ਐਸ. ਸਟੇਡੀਅਮ ਹੁੰਦੇ ਹੋਏ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਦੇ ਪਿਛਲੇ ਪਾਸੇ ਪਹੁੰਚ ਕੇ ਮਿੱਠੜੀ ਰੋਡ ’ਤੇ ਬਣੀ ਪਾਰਕਿੰਗ ਵਿੱਚ ਗੱਡੀ ਖੜ੍ਹੀ ਕਰ ਕੇ ਲੰਗਰ ਵਾਲੀ ਜਗ੍ਹਾ ਦੇ ਨਾਲ ਦੀ ਹੁੰਦੇ ਹੋਏ ਮੁੱਖ ਪੰਡਾਲ ਵਿੱਚ ਪਹੁੰਚ ਸਕਦੇ ਹਨ ।

ਇਸੇ ਤਰ੍ਹਾਂ ਸਿੰਘੇਵਾਲਾ ਤੋਂ ਆਉਣ ਵਾਲੀਆਂ ਗੱਡੀਆਂ ਮਿੱਠੜੀ ਰੋਡ ਪਾਰਕਿੰਗ ਤੱਕ ਪਹੁੰਚ ਸਕਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਡੀਜੇ ਤੇ ਨੱਚਣ ਨੂੰ ਲੈਕੇ ਹੋਇਆ ਵਿਵਾਦ, 2 ਭੈਣਾਂ ਦੇ ਇਕਲੌਤੇ ਭਰਾ ਦਾ ਤੇਜ਼ਧਾਰ ਨਾਲ ਕ+ਤ+ਲ

ਬਰਨਾਲਾ ਦੇ ਕਸਬਾ ਧਨੌਲਾ ਵਿਖੇ ਦੋ ਭੈਣਾਂ ਦੇ ਇਕਲੌਤੇ ਭਰਾ 24 ਸਾਲਾ ਮੰਗਲ ਸਿੰਘ ਪੁੱਤਰ...

ਮਾਪਿਆਂ ਨੇ ਚਾਵਾਂ ਨਾਲ ਭੇਜਿਆ ਸੀ ਬਾਹਰ,ਚਾਕੂ ਮਾਰਕੇ ਗੁਰਸਿੱਖ ਨੌਜਵਾਨ ਦਾ ਕ+ਤ+ਲ

ਓਨਟਾਰੀਓ ਸੂਬੇ ਦੇ ਸ਼ਹਿਰ ਸਾਰਨੀਆ ਵਿਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ...

ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦਾ ਮਾਰਚ,ਫਸ ਨਾ ਜਾਇਓ ਜਾਮ ਚ, ਪੜ੍ਹੋ ਟਰੈਫਿਕ ਐਡਵਾਈਜ਼ਰੀ

ਕਿਸਾਨ ਇੱਕ ਵਾਰ ਫਿਰ ਰਾਜਧਾਨੀ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਹਨ। ਅੱਜ 2...

ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੇ ਮਾਮਲੇ ਚ ਗੈਂਗਸਟਰ ਸੁਖਪ੍ਰੀਤ ਬੁੱਢਾ ਤੇ ਦਿਲਪ੍ਰੀਤ ਬਾਬਾ ਹੋਏ ਬਰੀ, ਪਟਿਆਲ ਦੀ ਪਤਨੀ ਭਗੌੜਾ ਘੋਸ਼ਿਤ

 ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਦੀ ਧਮਕੀ ਮਾਮਲੇ 'ਚ ਅਦਾਲਤ ਨੇ ਗੈਂਗਸਟਰ ਦਿਲਪ੍ਰੀਤ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਅੱਧੀ ਰਾਤ ਨੂੰ ਥਾਣੇ ਚ ਬੰਬ ਫਟਣ ਦੀ ਅਫਵਾਹ,ਪਰ ਪੁਲਿਸ ਕਹਿੰਦੀ ਮੋਟਰਸਾਈਕਲ ਦਾ ਟਾਇਰ ਫਟਿਆ

ਅੰਮ੍ਰਿਤਸਰ ਦੇ ਮਜੀਠਾ ਵਿਖੇ ਮਜੀਠਾ ਥਾਣੇ ਦੇ ਵਿੱਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ...

ਇਸ ਖ਼ਤਰਨਾਕ ਬਿਮਾਰੀ ਨਾਲ ਹੋ ਚੁੱਕੀ ਹੈ 15 ਲੋਕਾਂ ਦੀ ਮੌ+ਤ,ਆਉਣ ਲੱਗਦਾ ਹੈ ਅੱਖਾਂ ਚੋਂ ਖੂਨ

ਅਜੇ ਤੱਕ ਕੋਵਿਡ ਦੁਨੀਆ ਤੋਂ ਖਤਮ ਨਹੀਂ ਹੋ ਰਿਹਾ ਹੈ ਅਤੇ ਨਵੇਂ ਵਾਇਰਸ ਵੀ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਵਧਾਈ ਗਈ ਇਸ ਗੁਰੂ ਘਰ ਦੀ ਸੁਰੱਖਿਆ, ਹਰ ਇੱਕ ਤੇ ਰਹੇਗੀ ਬਾਜ਼ ਦੀ ਨਜ਼ਰ

 ਦਰਬਾਰ ਸਾਹਿਬ ਵਿਖੇ ਅੱਜ ਸੁਖਬੀਰ ਸਿੰਘ ਬਾਦਲ ਉੱਤੇ ਇੱਕ ਵਿਅਕਤੀ ਵੱਲੋਂ ਗੋਲੀ ਚਲਾਉਣ ਦੀ...

ਤਾਜ਼ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਪੁਲਿਸ ਨੇ ਵਧਾਈ ਚੌਕਸੀ

 ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੈਰ-ਸਪਾਟਾ ਵਿਭਾਗ ਨੂੰ ਮੰਗਲਵਾਰ...