June 5, 2026, 1:09 pm
----------- Advertisement -----------
HomeNewsLatest Newsਤੇਜ਼ ਮੀਂਹ ਤੇ ਝੱਖੜ 'ਚ ਉੱਡਿਆ ਮੈਰਿਜ ਪੈਲੇਸ 'ਚ ਲਗਾਇਆ ਟੈਂਟ; ਮੂਧੇ...

ਤੇਜ਼ ਮੀਂਹ ਤੇ ਝੱਖੜ ‘ਚ ਉੱਡਿਆ ਮੈਰਿਜ ਪੈਲੇਸ ‘ਚ ਲਗਾਇਆ ਟੈਂਟ; ਮੂਧੇ ਵੱਜੇ ਕੁਰਸੀਆਂ ਟੇਬਲ; 9 ਵਿਅਕਤੀ ਹੋਏ ਜ਼ਖਮੀ

Published on

----------- Advertisement -----------

ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਮਲੋਟ ਇਲਾਕੇ ਦੇ ਮਲੋਟ-ਫਾਜ਼ਿਲਕਾ ਰੋਡ ‘ਤੇ ਸਥਿਤ ਇਕ ਰਿਜ਼ੋਰਟ ‘ਚ ਚੱਲ ਰਹੇ ਇਕ ਵਿਆਹ ਸਮਾਗਮ ਦੌਰਾਨ ਸ਼ੁੱਕਰਵਾਰ ਰਾਤ ਨੂੰ ਆਏ ਤੇਜ਼ ਹਨੇਰੀ ਕਾਰਨ ਮੈਰਿਜ ਪੈਲੇਸ ‘ਚ ਲਗਾਇਆ ਟੈਂਟ ਉਖੜ ਗਿਆ। ਇਸ ਦੌਰਾਨ ਲੋਕਾਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਬਣ ਗਿਆ। ਤੂਫਾਨ ਅਤੇ ਮੀਂਹ ਕਾਰਨ ਬਣੇ ਹਾਲਾਤ ਕਾਰਨ 2 ਔਰਤਾਂ ਸਮੇਤ 9 ਵਿਅਕਤੀ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਮਲੋਟ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕੁਝ ਜ਼ਖਮੀਆਂ ਦਾ ਡਾਕਟਰਾਂ ਦੀ ਟੀਮ ਨੇ ਇਲਾਜ ਕਰ ਕੇ ਪਰਿਵਾਰ ਦੀ ਸਹਿਮਤੀ ਨਾਲ ਛੁੱਟੀ ਦੇ ਦਿੱਤੀ।
ਮੈਰਿਜ ਪੈਲੇਸ ਦੇ ਮਾਲਕ ਨੇ ਦੱਸਿਆ ਕਿ ਵਿਆਹ ਸਮਾਗਮ ਦੌਰਾਨ ਦੇਰ ਰਾਤ ਤੇਜ਼ ਹਨੇਰੀ ਆਈ। ਖਾਣ ਪੀਣ ਦਾ ਸਮਾਨ ਪੈਲੇਸ ਦੇ ਅੰਦਰ ਰੱਖਿਆ ਗਿਆ ਸੀ। ਕੁਝ ਲੋਕ ਬਾਹਰ ਕੁਰਸੀਆਂ ਅਤੇ ਸੋਫ਼ਿਆਂ ‘ਤੇ ਬੈਠ ਕੇ ਵਿਆਹ ਦਾ ਆਨੰਦ ਮਾਣ ਰਹੇ ਸਨ ਪਰ ਅਚਾਨਕ ਆਏ ਤੇਜ਼ ਤੂਫ਼ਾਨ ਨੇ ਕਿਸੇ ਨੂੰ ਸੰਭਲਣ ਦਾ ਮੌਕਾ ਨਹੀਂ ਦਿੱਤਾ।
ਪੈਲੇਸ ਮਾਲਕ ਦਾ ਕਹਿਣਾ ਹੈ ਕਿ ਇਸ ਘਟਨਾ ਵਿੱਚ ਉਸ ਦਾ ਕਰੀਬ 5 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਖੁਸ਼ਕਿਸਮਤੀ ਨਾਲ ਕਿਸੇ ਵੀ ਤਰਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਪਰ ਉਸਦਾ ਮਹਿੰਗਾ ਟੈਂਟ, ਮਹਿੰਗੀਆਂ ਕੁਰਸੀਆਂ ਆਦਿ ਸਭ ਕੁਝ ਤਬਾਹ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...