September 25, 2026, 6:46 pm
----------- Advertisement -----------
HomeNewsLatest Newsਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਅਤੇ ਕਲਰਕ ਰਿਸ਼ਵਤ ਲੈਣ ਦੇ ਦੋਸ਼ ਹੇਠ...

ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਅਤੇ ਕਲਰਕ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 18 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਬਿਲਡਿੰਗ ਇੰਸਪੈਕਟਰ ਵਿਸ਼ਾਲ ਰਾਮਪਾਲ ਅਤੇ ਕਲਰਕ ਗੁਰਵਿੰਦਰ ਸਿੰਘ ਗੁਰੀ ਨੂੰ ਦੋ ਕਿਸ਼ਤਾਂ ਵਿੱਚ 6,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਵਿਸ਼ਾਲ ਰਾਮਪਾਲ ਦਾ ਹੁਣ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਬਾਦਲਾ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਵਿਰੁੱਧ ਇਹ ਕੇਸ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਦਰਜ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਜੁਗਲ ਕਿਸ਼ੋਰ ਵਾਸੀ ਹੈਬੋਵਾਲ, ਲੁਧਿਆਣਾ ਨੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮਾਂ ਨੇ ਉਸ ਦੀ ਜਾਇਦਾਦ ਦੀ ਐਨਓਸੀ ਜਾਰੀ ਕਰਨ ਬਦਲੇ ਦੋ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 6,000 ਰੁਪਏ ਲਏ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮਾਂ ਨੇ ਇਸ ਬਦਲੇ 15,000 ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 6,000 ਰੁਪਏ ਵਿੱਚ ਤੈਅ ਹੋਇਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਹੋਈ ਗੱਲਬਾਤ ਆਪਣੇ ਮੋਬਾਈਲ ‘ਤੇ ਰਿਕਾਰਡ ਕਰ ਲਈ ਸੀ।
ਬੁਲਾਰੇ ਨੇ ਅੱਗੇ ਕਿਹਾ ਕਿ ਲੁਧਿਆਣਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਇਸ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਦੀ ਮੰਗ ਕਰਨ ਅਤੇ ਰਿਸ਼ਵਤ ਲੈਣ ਲਈ ਦੋਸ਼ੀ ਪਾਏ ਜਾਣ ਉਪਰੰਤ ਨਗਰ ਨਿਗਮ ਲੁਧਿਆਣਾ ਦੇ ਉਪਰੋਕਤ ਮੁਲਾਜ਼ਮਾਂ ਖਿਲਾਫ਼ ਵਿਜੀਲੈਂਸ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...