August 13, 2026, 1:50 am
----------- Advertisement -----------
HomeNewsBreaking Newsਫਗਵਾੜਾ ਦੀਆਂ ਨਗਰ ਨਿਗਮ ਚੋਣਾਂ ਫਿਲਹਾਲ ਹੋਈਆਂ ਮੁਲਤਵੀ, ਵਾਰਡਾਂ ਸਬੰਧੀ ਚੱਲ ਰਹੇ...

ਫਗਵਾੜਾ ਦੀਆਂ ਨਗਰ ਨਿਗਮ ਚੋਣਾਂ ਫਿਲਹਾਲ ਹੋਈਆਂ ਮੁਲਤਵੀ, ਵਾਰਡਾਂ ਸਬੰਧੀ ਚੱਲ ਰਹੇ ਵਿਵਾਦ ਕਾਰਨ ਲਿਆ ਫੈਸਲਾ

Published on

----------- Advertisement -----------

ਫਗਵਾੜਾ ਦੀਆਂ ਨਗਰ ਨਿਗਮ ਚੋਣਾਂ ਫਿਲਹਾਲ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਰਾਜ ਚੋਣ ਕਮਿਸ਼ਨ ਦੇ ਸੂਤਰਾਂ ਅਨੁਸਾਰ ਨਗਰ ਨਿਗਮ ਦੇ ਵਾਰਡਾਂ ਸਬੰਧੀ ਵਿਵਾਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੱਲ ਰਿਹਾ ਹੈ। ਜਿਸ ਕਰਕੇ ਚੋਣ ਕਮਿਸ਼ਨ ਨੇ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।

ਇਸਤੋਂ ਇਲਾਵਾ ਅੱਜ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਜਲੰਧਰ ਦੀਆਂ ਨਗਰ ਨਿਗਮ ਚੋਣਾਂ ਲਈ ਵੋਟਰ ਸੂਚੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।

ਪੰਜਾਬ ਦੇ ਇਨ੍ਹਾਂ 5 ਮਹਾਨਗਰਾਂ ਵਿੱਚ ਜਨਵਰੀ 2023 ਵਿੱਚ ਚੋਣਾਂ ਹੋਣੀਆਂ ਸਨ ਪਰ ਵਾਰਡਬੰਦੀ ਦਾ ਕੰਮ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ। ਇਸ ਕਾਰਨ ਇਹ ਚੋਣ ਅਜੇ ਪੈਂਡਿੰਗ ਹੈ। ਵਿਭਾਗ ਵੱਲੋਂ ਅਕਤੂਬਰ ਵਿੱਚ ਵਾਰਡਬੰਦੀ ਦਾ ਕੰਮ ਮੁਕੰਮਲ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਚੋਣ ਕਮਿਸ਼ਨ ਨੂੰ ਭੇਜ ਦਿੱਤਾ। ਇਸ ਤਹਿਤ ਇਹ ਚੋਣਾਂ 15 ਨਵੰਬਰ ਨੂੰ ਹੋਣੀਆਂ ਸਨ। 

ਜਲੰਧਰ ਵਿੱਚ ਵਾਰਡਬੰਦੀ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਅਤੇ ਕੁਝ ਹੋਰ ਲੋਕਾਂ ਨੇ ਨਗਰ ਨਿਗਮ ਦੀ ਨਵੀਂ ਵਾਰਡਬੰਦੀ ਨੂੰ ਲੈ ਕੇ ਇਤਰਾਜ਼ ਜਤਾਇਆ ਸੀ। ਨਿਗਮ ਅਧਿਕਾਰੀਆਂ ਨੇ ਉਨ੍ਹਾਂ ਦੇ ਇਤਰਾਜ਼ ਨੂੰ ਗੰਭੀਰਤਾ ਨਾਲ ਨਹੀਂ ਲਿਆ। ਇਸ ਤੋਂ ਬਾਅਦ ਉਹ ਨਵੇਂ ਖਰੜੇ ਵਿੱਚ ਕਮੀਆਂ ਨੂੰ ਲੈ ਕੇ ਹਾਈ ਕੋਰਟ ਗਏ ਸਨ। ਇਸ ਤੋਂ ਬਾਅਦ ਹਾਈਕੋਰਟ ਨੇ ਚੋਣਾਂ ‘ਤੇ ਰੋਕ ਲਗਾ ਦਿੱਤੀ ਸੀ। ਇਸ ਕਾਰਨ ਵੀ ਇਹ ਚੋਣਾਂ ਲਟਕ ਗਈਆਂ ਹਨ।

ਨਾਲ ਹੀ ਸੂਬੇ ਵਿੱਚ 39 ਨਗਰ ਕੌਂਸਲਾਂ ਦੀਆਂ ਚੋਣਾਂ ਵੀ ਪੈਂਡਿੰਗ ਹਨ ਪਰ ਪੰਜਾਬ ਸਰਕਾਰ ਫਿਲਹਾਲ ਨਗਰ ਕੌਂਸਲ ਚੋਣਾਂ ਕਰਵਾਉਣ ਦੇ ਮੂਡ ਵਿੱਚ ਨਹੀਂ ਹੈ। ਪੰਜਾਬ ਵਿੱਚ ਇਨ੍ਹਾਂ ਚੋਣਾਂ ਨੂੰ ਲੋਕ ਸਭਾ ਚੋਣਾਂ ਦੇ ਸੈਮੀਫਾਈਨਲ ਵਜੋਂ ਦੇਖਿਆ ਜਾ ਰਿਹਾ ਹੈ। ਇਸ ਵਿਚ ਸਾਰੀਆਂ ਪਾਰਟੀਆਂ ਆਪਣੀ ਤਾਕਤ ਦੀ ਵਰਤੋਂ ਕਰਨਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...