August 18, 2026, 8:59 am
----------- Advertisement -----------
HomeNewsBreaking Newsਲੁਧਿਆਣਾ ਦੇ ਹਸਪਤਾਲ ਦੀ ਐਮਰਜੈਂਸੀ 'ਚ ਨੌਜਵਾਨ ਦਾ ਕਤਲ ਮਾਮਲਾ: ਪੁਲਿਸ ਨੇ...

ਲੁਧਿਆਣਾ ਦੇ ਹਸਪਤਾਲ ਦੀ ਐਮਰਜੈਂਸੀ ‘ਚ ਨੌਜਵਾਨ ਦਾ ਕਤਲ ਮਾਮਲਾ: ਪੁਲਿਸ ਨੇ ਫੜੇ ਹਮਲਾਵਰ

Published on

----------- Advertisement -----------

ਲੁਧਿਆਣਾ, 19 ਜੁਲਾਈ 2022 – ਪੰਜਾਬ ਦੇ ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਵੀਰਵਾਰ ਰਾਤ ਨੂੰ ਨਾਬਾਲਗ ਸ਼ਾਵਨ ਦੀ ਹੱਤਿਆ ਦੇ ਮਾਮਲੇ ‘ਚ ਪੁਲਸ ਨੇ 5 ਤੋਂ 7 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਅੱਜ ਕੁਝ ਘੰਟਿਆਂ ਬਾਅਦ ਪ੍ਰੈਸ ਕਾਨਫਰੰਸ ਕਰਨ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਸ਼ਵਨ ਦੇ ਸਿਰ ‘ਤੇ ਚਾਰ ਡੂੰਘੇ ਜ਼ਖਮ ਸਨ।

ਜ਼ਖ਼ਮ ਸਿਰ ਦੀ ਹੱਡੀ ਤੱਕ ਪਹੁੰਚ ਗਏ ਸਨ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਉਸ ਦੇ ਦੋਵੇਂ ਹੱਥਾਂ ਅਤੇ ਲੱਤਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਸ਼ਾਵਨ ਦਾ ਪੁਲਿਸ ਦੇ ਸਾਹਮਣੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਪੁਲੀਸ ਨੇ 7 ਨਾਮਜ਼ਦ ਤੋਂ ਇਲਾਵਾ 8 ਤੋਂ 10 ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਤਿੰਨ ਦਿਨ ਪਹਿਲਾਂ ਤੱਕ ਪੁਲੀਸ ਨੇ ਸਿਰਫ਼ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮਾਂ ਦੇ ਨਾਂ ਵਿਸ਼ਾਲ, ਸਾਹਿਲ ਉਰਫ ਸੋਰਪੀ, ਅਭਿਸ਼ੇਕ ਉਰਫ ਖੈਚੂ, ਅੰਕੁਰ, ਮੰਨੂ, ਵਿਕਾਸ, ਸਾਹਿਲ ਹਨ। ਦੱਸ ਦਈਏ ਕਿ ਘਟਨਾ ਵਾਲੀ ਰਾਤ ਜਦੋਂ ਹਮਲਾਵਰ ਨੌਜਵਾਨ ਦਾ ਕਤਲ ਕਰਕੇ ਭੱਜ ਗਏ ਤਾਂ ਪੁਲਿਸ ਨੇ ਉਸੇ ਰਾਤ ਤੋਂ ਹੀ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ। ਪੁਲੀਸ ਨੇ ਉਸੇ ਰਾਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਦੂਜੇ ਪਾਸੇ ਦੂਜੇ ਮੁਲਜ਼ਮ ਨੂੰ ਅਗਲੇ ਦਿਨ ਹੀ ਫੜ ਲਿਆ ਗਿਆ। ਪੁਲੀਸ ਨੇ ਮੁਲਜ਼ਮਾਂ ਨੂੰ ਫੜਨ ਲਈ ਕਈ ਧਾਰਮਿਕ ਸਥਾਨਾਂ ’ਤੇ ਛਾਪੇਮਾਰੀ ਵੀ ਕੀਤੀ ਸੀ। ਪਹਿਲਾਂ ਫੜੇ ਗਏ ਦੋ ਦੋਸ਼ੀਆਂ ਦੀ ਪਛਾਣ ਸਾਹਿਲ ਬਿਰਲਾ ਅਤੇ ਅਭਿਸ਼ੇਕ ਵਿਡਲਾਨ ਵਜੋਂ ਹੋਈ ਹੈ।

ਸ਼ਵਨ ਅਤੇ ਸੁਮਿਤ ਐਮਰਜੈਂਸੀ ਰੂਮ ਦੇ ਬਾਹਰ ਬੈਠੇ ਸਨ। ਉਸ ਦਾ ਬਾਕੀ ਪਰਿਵਾਰ ਬਾਹਰ ਸਾਈਡ ‘ਤੇ ਖੜ੍ਹਾ ਸੀ। ਇਸ ਦੌਰਾਨ ਉਪਰੋਕਤ ਸਾਰੇ ਮੁਲਜ਼ਮ ਤੇਜ਼ਧਾਰ ਹਥਿਆਰ ਲੈ ਕੇ ਆਏ। ਸ਼ਵਨ ਅਤੇ ਸੁਮਿਤ ਨੇ ਉਨ੍ਹਾਂ ਨੂੰ ਦੇਖਿਆ ਸੀ। ਸੁਮਿਤ ਐਮਰਜੈਂਸੀ ਰੂਮ ਦੇ ਬਾਹਰ ਭੱਜਿਆ। ਸ਼ਵਨ ਐਮਰਜੈਂਸੀ ਅੰਦਰ ਚਲਾ ਗਿਆ ਸੀ। ਮੁਲਜ਼ਮਾਂ ਨੇ ਸ਼ਵਨ ਨੂੰ ਐਮਰਜੈਂਸੀ ਵਿੱਚ ਜਾਂਦੇ ਦੇਖ ਕੇ ਗੇਟ ਦਾ ਸ਼ੀਸ਼ਾ ਤੋੜ ਦਿੱਤਾ ਅਤੇ ਉਸ ’ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਨੂੰ ਇਸ ਘਟਨਾ ਦੀ ਸੀਸੀਟੀਵੀ ਫੁਟੇਜ ਮਿਲੀ ਹੈ, ਜਿਸ ਵਿੱਚ ਮੁਲਜ਼ਮ ਸ਼ਾਵਨ ਦੀ ਹੱਤਿਆ ਕਰਦੇ ਨਜ਼ਰ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...